Wednesday, March 11
Shadow

Tag: latest news

ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ

ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ

Crime, National, Politics, Punjab
ਚੰਡੀਗੜ੍ਹ/ਨਵਾਂਸ਼ਹਿਰ, 29 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਨੈੱਟਵਰਕ ਨਾਲ ਜੁੜੇ ਇੱਕ ਨਾਰਕੋ-ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਤਾਲਮੇਲ ਰਾਹੀਂ ਕੀਤੀ ਗਈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰੂ ਉਰਫ਼ ਕਮਲ ਅਤੇ ਪ੍ਰਦੀਪ ਸਿੰਘ ਉਰਫ਼ ਦੀਪੂ ਵਜੋਂ ਹੋਈ ਹੈ, ਜੋ ਐਸਬੀਐਸ ਅਧੀਨ ਪੈਂਦੇ ਕਸਬਾ ਰਾਹੋਂ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼; 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ, ਇੱਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼; 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ, ਇੱਕ ਪਿਸਤੌਲ ਬਰਾਮਦ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 29 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਸਹਿਯੋਗ ਨਾਲ 42.9 ਕਿਲੋਗ੍ਰਾਮ ਹੈਰੋਇਨ, ਚਾਰ ਹੈਂਡ ਗ੍ਰਨੇਡ ਅਤੇ ਇੱਕ ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਆਪਰੇਸ਼ਨ ਵੀਡੀਸੀਜ਼ - ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ਜਿਸਦਾ ਉਦੇਸ਼ ਅੰਦਰੂਨੀ ਸੁਰੱਖਿਆ ਅਤੇ ਨਸ਼ਾ ਵਿਰੋਧੀ ਯਤਨਾਂ ਵਿੱਚ ਭਾਈਚਾਰਕ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ, ਜ਼ਰੀਏ ਪ੍ਰਾਪਤ ਕਾਰਵਾਈਯੋਗ ਅਤੇ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਚਲਾਇਆ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ, ਹਥਿਆਰ ਅਤੇ ਵਿਸਫੋਟਕ ਸਮੱਗਰੀ ਅੰ...
ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 29 ਜਨਵਰੀ: ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ ਸਮਾਗਮਾਂ ਦਾ ਆਰੰਭ 4 ਫਰਵਰੀ, 2026 ਨੂੰ ਖੁਰਾਲਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਵੇਗਾ ਅਤੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ  ਫਰਵਰੀ 2027 ਵਿੱਚ ਹੋਵੇਗੀ। ਨਵੰਬਰ 2026 ਵਿੱਚ ਖੁਰਾਲਗੜ ਸਾਹਿਬ ਵਿਖੇ ਕਥਾ ਕੀਰਤਨ ਦਰਬਾਰ ਅਤੇ ਬੇਗਮਪੁਰਾ ਸਮਾਗਮ ਹੋਵੇਗਾ, ਜਿਸ ਵਿੱਚ ਧਾਰਮਿਕ ਤੇ ਹੋਰ ਸਖਸ਼ੀਅਤਾਂ ਵੀ ਸ਼ਮੂਲੀਅਤ ਕਰਨਗੀਆਂ। ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਵਿੱਚ ਅੱਜ ਇੱਥੇ ਹੋਈ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਮੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਤਰੁਨਪ੍ਰੀਤ ਸਿੰਘ ਸੌਂਦ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਟੂਰਿਜ਼ਮ ਕੁਮਾਰ ਅਮਿਤ, ਡਾਇਰਕਟਰ ਟੂਰਿਜ਼ਮ ਡਾ. ਸੰਜੀਵ ਤਿਵਾੜੀ ਹਾਜ਼ਰ ਸਨ। ਅੱਜ ਦੀ ਮੀਟਿੰਗ ਵਿੱਚ ਸ਼ਤ ਨਿਰਮਲ ਦਾਸ ਜੀ...
ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ

National, Politics, Punjab
*ਚੰਡੀਗੜ੍ਹ, 29 ਜਨਵਰੀ:* ਸੂਬੇ ਵਿੱਚ ਸ਼ਹਿਰੀ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਸ਼ੁਰੂ ਕੀਤਾ ਗਿਆ ਹੈ। ਇਸ ਪਹਿਲਕਦਮੀ ਤਹਿਤ ਸੂਬੇ ਦੇ ਵੱਡੇ ਸ਼ਹਿਰੀ ਕੇਂਦਰ ਮੋਹਾਲੀ ਦੀਆਂ ਪ੍ਰਮੁੱਖ ਸੜਕਾਂ ਅਤੇ ਮੁੱਖ ਜੰਕਸ਼ਨਾਂ ਦੀ ਤੇਜ਼ੀ ਨਾਲ ਅਪਗ੍ਰੇਡੇਸ਼ਨ ਕੀਤੀ ਜਾਵੇਗੀ ਤਾਂ ਜੋ ਸੜਕੀ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਯਾਤਰੀਆਂ ਲਈ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਾਜੈਕਟ 10 ਸਾਲਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਟਿਕਾਊ ਸੜਕੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਐਨ.ਐਚ.ਏ.ਆਈ. ਪੈਟਰਨ ਅਤੇ ਹਾਈਬ੍ਰਿਡ ਐਨੂਇਟੀ ਮਾਡਲ (ਐਚ.ਏ.ਐਮ.) ਤਹਿਤ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗ...
“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: ਡਾ. ਬਲਜੀਤ ਕੌਰ

“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 29 ਜਨਵਰੀ: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਦਾ ਪੂਰਾ ਸੂਬਾ ਪੱਧਰੀ ਕਾਰਜਕ੍ਰਮ ਜਾਰੀ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ 18 ਫਰਵਰੀ 2026 ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਿਹਤ ਚੈਕਅੱਪ ਕੈਂਪ ਲਗਾਏ ਜਾਣਗੇ। ਮੁਹਿੰਮ ਦੀ ਆਧਿਕਾਰਕ ਸ਼ੁਰੂਆਤ 16 ਜਨਵਰੀ ਨੂੰ ਮੋਹਾਲੀ ਵਿਖੇ ਕੀਤੀ ਗਈ ਸੀ, ਜਿਸ ਦਾ ਮਕਸਦ ਬਜ਼ੁਰਗਾਂ ਨੂੰ ਸੌਖੀ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਮੁਹੱਈਆ ਕਰਵਾਉਣਾ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ ਵਿੱਤੀ ਸਾਲ 2025–26 ਦੌਰਾਨ 7.86 ਕਰੋੜ ਰੁਪਏ ਖਰਚ ਕਰਕੇ ਬਜ਼ੁਰਗਾਂ ਲਈ ਵਿਸ਼ਤ੍ਰਿਤ ਸਿਹਤ ਸੇਵਾਵਾਂ, ਜਾਗਰੂਕਤਾ ਅਤੇ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਕੇਂਦ੍ਰਿਤ ਅਤੇ ਸੰਵੇਦਨਸ਼ੀ...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ

Crime, National, Politics, Punjab
ਚੰਡੀਗੜ੍ਹ/ਫਰੀਦਕੋਟ, 29 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਫਰੀਦਕੋਟ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਰਾਹੀਂ ਫਾਜ਼ਿਲਕਾ ਦੇ ਪਿੰਡ ਤੇਜਾ ਰੁਹੇਲਾ ਵਿਖੇ ਸਰਹੱਦੀ ਚੌਕੀ (ਬੀਓਪੀ) ਜੀਜੀ-3 'ਤੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰਕੇ 2.1 ਕਿਲੋ ਹੈਰੋਇਨ ਅਤੇ 21 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗੋਲਾ ਬਾਰੂਦ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲਾ ਬਾਰੂਦ ਵਿੱਚ 22 ਮੈਗਜ਼ੀਨਾਂ ਸਮੇਤ 11 ਗਲੌਕ ਪਿਸਤੌਲਾਂ, ਇੱਕ ਮੈਗਜ਼ੀਨ ਸਮੇਤ ਬਰੇਟਾ ਪਿਸਤੌਲ, 10 ਮੈਗਜ਼ੀਨਾਂ ਸਮੇਤ ਪੰਜ ਜ਼ਿਗਾਨਾ ਪਿਸਤੌਲਾਂ, ਪੰਜ ਮੈਗਜ਼ੀਨਾਂ ਸਮੇਤ ਤਿੰਨ ਨੋਰਿੰਕੋ ਪਿਸਤੌਲਾਂ, ਇੱਕ ਮੈਗਜ਼ੀਨ ਸਮੇਤ ਗੱਫਰ ਸਕਿਉਰਿਟੀ ਪਿਸਤੌਲ (ਐਮਪੀ-5 ਟਾਈਪ) ਅਤੇ 310 ਜ਼ਿੰਦਾ ਕਾਰਤੂਸ (9ਐਮਐਮ) ਸ਼ਾਮਲ ਹਨ। ਡੀਜੀਪੀ...
ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ, 29 ਜਨਵਰੀ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੇਸ਼ ਦੇ ਮਹਾਨ ਨਾਇਕਾਂ ਦੀ ਵਿਰਾਸਤ ਦੇ ਸਨਮਾਨ ਵਜੋਂ ਸੂਬੇ ਭਰ ਵਿੱਚ 15 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਕਦਮ ਦਾ ਉਦੇਸ਼ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਹੌਸਲੇ, ਕੁਰਬਾਨੀ ਅਤੇ ਦੇਸ਼ ਭਗਤੀ ਦੀਆਂ ਕਦਰਾਂ ਕੀਮਤਾਂ ਭਰਨਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ਉੱਤੇ ਸਰਕਾਰੀ ਸਕੂਲਾਂ ਦੇ ਨਾਂ ਰੱਖ ਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਵਡਮੁੱਲਾ ਯੋਗਦਾਨ ਵਿਦਿਆਰਥੀਆਂ ਦੇ ਰੋਜ਼ਾਨਾ ਸਿੱਖਿਆ ਦਾ ਅਨਿੱਖੜਵਾਂ ਹਿੱਸਾ ਬਣੇ।” ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਯੋਗਦਾਨ ਨੂੰ ਉਨ੍ਹਾਂ ਦੀਆਂ ਤਸਵੀਰਾਂ ਸਮੇਤ ਸਕੂਲਾਂ ਵਿੱਚ ਪ੍ਰਦਰਸ਼ਿਤ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਕਦਰਾਂ-ਕੀਮਤਾਂ 'ਤੇ ਆਧਾਰਿਤ ਸਿੱਖਿਆ ਪ੍ਰਦਾਨ ਕੀਤੀ ...
ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ

ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ

National, Politics, Punjab
ਚੰਡੀਗੜ੍ਹ, 28 ਜਨਵਰੀ: ਪੰਜਾਬ ਪਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਘੱਟ ਵਿਆਜ ਦੀ ਦਰ ‘ਤੇ ਕਰਜੇ ਮੁਹੱਇਆ ਕਰਵਾਏ ਜਾਂਦੇ ਹਨ। ਇਹ ਜਾਣਕਾਰੀ ਬੈਕਫਿੰਕੋ ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ  ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ। ਸ੍ਰੀ  ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਸਾਲ 2025-26 ਦੌਰਾਨ ਐਨ.ਐਮ.ਡੀ. ਸਕੀਮ ਅਧੀਨ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਕ੍ਰਿਸ਼ਚਨ, ਪਾਰਸੀ, ਬੋਧੀ ਅਤੇ ਜੈਨੀ) ਦੇ ਲੋਕਾਂ ਨੂੰ 1 ਅਪ੍ਰੈਲ, 2025 ਤੋਂ 31-12-2025 ਤੱਕ 256 ਲਾਭਪਾਤਰੀਆਂ ਨੂੰ 8.25 ਕਰੋੜ ਰੁਪਏ ਕਰਜੇ ਵੰਡੇ ਜਾ ਚੁੱਕੇ ਹਨ। ਉਨ੍ਹਾਂ ਪੰਜ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 28 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ, ਜਿਨ੍ਹਾਂ ਨੇ ਮੰਦਭਾਗੀ ਜਹਾਜ਼ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ, ਦੇ ਅਚਾਨਕ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਹ ਇੱਕ ਸਮਰਪਿਤ ਤੇ ਨਿਡਰ ਆਗੂ ਸਨ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦੀ ਅਟੁੱਟ ਸਮਰਪਣ ਭਾਵਨਾ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ ਅਤੇ ਉਹ ਸਾਡੇ ਮਨਾਂ ਵਿੱਚ ਹਮੇਸ਼ਾ ਜੀਵਤ ਰਹਿਣਗੇ। ਸਪੀਕਰ ਸੰਧਵਾਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਨੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ੇ।...
ਮਾਨ ਸਰਕਾਰ ਦਾ ਗਰੀਬ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਲਈ ਵੱਡਾ ਕਦਮ; ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ : ਡਾ. ਬਲਜੀਤ ਕੌਰ

ਮਾਨ ਸਰਕਾਰ ਦਾ ਗਰੀਬ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਲਈ ਵੱਡਾ ਕਦਮ; ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ : ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 28 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰੀਬ, ਪੱਛੜੇ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਦੀ ਭਲਾਈ ਲਈ ਲਗਾਤਾਰ ਲੋਕ-ਹਿਤੈਸ਼ੀ ਫੈਸਲੇ ਲਏ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ, ਸੁਚਾਰੂ ਅਤੇ ਲੋਕ-ਮਿਤਰ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਹ ਗੱਲ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਅਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਸਾਂਝੇ ਤੌਰ ’ਤੇ ਜੋੜ ਕੇ ਅਧਿਕਾਰਕ ਤੌਰ ’ਤੇ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਹੁਣ ਤੋਂ ਅਸ਼ੀਰਵਾਦ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਅਰਜ਼ੀਆਂ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਦਾਖ਼ਲ ਕੀਤੀਆਂ ਜਾ ਸਕਣਗੀਆਂ, ਜਿਸ ਨਾਲ ਸਕੀਮ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣੇਗੀ। ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਦੀ ਦ੍ਰਿੜ ਵਚਨਬੱਧਤ...