ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, 65,000 ਤੋਂ ਵੱਧ ਕਰਮਚਾਰੀ ਹੋਣਗੇ ਰੈਗੂਲਰ
ਚੰਡੀਗੜ੍ਹ, 30 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ 'ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖਤਮ ਕਰਦਿਆਂ ਸਰਕਾਰ ਅਤੇ ਕਾਮਿਆਂ ਦਰਮਿਆਨ ਸਿੱਧਾ ਸਰਕਾਰ-ਕਰਮਚਾਰੀ ਸਬੰਧ ਸਥਾਪਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਕਰਮਚਾਰੀਆਂ, ਜਿਨ੍ਹਾਂ ਨੇ ਰੈਗੂਲਰ ਦਰਜੇ ਤੋਂ ਬਿਨਾਂ ਸਾਲਾਂ ਤੋਂ ਪੰਜਾਬ ਨੂੰ ਆਪਣੀ ਸੇਵਾਵਾਂ ਦਿੱਤੀਆਂ ਹਨ, ਲਈ ਰੋਜ਼ਗਾਰ ਸੁਰੱਖਿਆ, ਮਾਣ-ਸਨਮਾਨ ਅਤੇ ਰੈਗੂਲਰ ਸੇਵਾ ਲਈ ਸਪੱਸ਼ਟ ਤੌਰ ’ਤੇ ਰਾਹ ਪ੍ਰਦਾਨ ਕਰਨ ਦਾ ਫੈਸਲਾ ਲਿਆ ਹੈ।
ਮੰਤਰੀ ਮੰਡਲ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਦੋ ਨਵੇਂ ਆਰਡੀਨੈਂਸਾਂ, ਲੰਬਿਤ ਮਹਿੰਗਾਈ ਭੱਤੇ (ਡੀ.ਏ.) ਅਤੇ ਪੈਨਸ਼ਨ ਨਾਲ ਸਬੰਧਤ ਬਕ...








