Wednesday, March 11
Shadow

Tag: latest news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ

National, Politics, Punjab
ਚੰਡੀਗੜ੍ਹ, 27 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਦੂਜਾ ਪੜਾਅ ਨਸ਼ਿਆਂ ਦੀ ਸਮੱਸਿਆ ਦੀ ਰੀੜ੍ਹ `ਤੇ ਹਮਲਾ ਕਰਨ ਲਈ ਤਿਆਰ ਹੈ ਅਤੇ ਸੂਬਾ ਸਰਕਾਰ ਪਿੰਡ ਪੱਧਰ `ਤੇ ਲੋਕਾਂ ਨੂੰ ਲਾਮਬੰਦ ਕਰਕੇ ਤੇ ਪੰਜਾਬ ਭਰ ਵਿੱਚ ਜਨਤਕ ਭਾਗੀਦਾਰੀ ਵਧਾ ਕੇ ਨਸ਼ਿਆਂ ਵਿਰੁੱਧ ਆਪਣੀ ਹੁਣ ਤੱਕ ਦੀ ਸਭ ਤੋਂ ਜ਼ੋਰਦਾਰ ਜਨਤਕ ਮੁਹਿੰਮ ਨੂੰ ਤੇਜ਼ ਕਰਨ ਦੀ ਤਿਆਰੀ ਕਰ ਰਹੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਤਰੱਕੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਦੇ ਐਲਾਨ ਕੀਤਾ ਕਿ ਅਗਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼.) ਦੀ ਵੱਡੀ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ ਤਾਂ ਕਿ ਮੁਹਿੰਮ ਨੂੰ ਨਵੀਂ ਗਤੀ ਤੇ ਦਿਸ਼ਾ ਦਿੱਤੀ ਜਾ ਸਕੇ, ਜੋ ਕਿ ਸਰਕਾਰ ਦੇ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ-ਅਗਵਾਈ ਵਾਲੀ ਲਹਿਰ ਵਿੱਚ ਬਦਲਣ ਦੇ ਇਰਾਦੇ ਦਾ ਸੰਕੇਤ ਹੈ। ਅੱਜ ‘ਯੁੱਧ ਨਸ਼ਿਆਂ ਵਿਰੁੱਧ` ਦੇ ਦੂਜੇ ਪੜਾਅ ਨੂੰ ਲਾਗੂਕਰਨ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ੇ ਵਿਸ਼ਵਵਿਆਪੀ ਵਰਤਾਰ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

National, Politics, Punjab
ਚੰਡੀਗੜ੍ਹ, 27 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ 11 ਕੈਡਿਟਾਂ ਨੇ ਪਿਛਲੇ ਇੱਕ ਮਹੀਨੇ ਦੌਰਾਨ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 289 ਕੈਡੇਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ। ਕੈਡਿਟਾਂ ਨੂੰ ਸਿਖਲਾਈ ਅਕੈਡਮੀਆਂ ਵਿੱਚ ਚੋਣ 'ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਦੀ ਭਵਿੱਖ ਵਿੱਚ ਸਫਲਤਾ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਮਿਸਾਲੀ ਅਧਿਕਾਰੀ ਬਣਨ ਲਈ ਉਤਸ਼ਾਹਿਤ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ; 1.5 ਕਿਲੋ ਹੈਰੋਇਨ, 1.98 ਲੱਖ ਰੁਪਏ ਦੀ ਡਰੱਗ ਮਨੀ, ਦੋ ਪਿਸਤੌਲਾਂ ਸਮੇਤ ਪੀਓਐਫ-ਮਾਰਕ ਵਾਲੇ ਕਾਰਤੂਸ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ; 1.5 ਕਿਲੋ ਹੈਰੋਇਨ, 1.98 ਲੱਖ ਰੁਪਏ ਦੀ ਡਰੱਗ ਮਨੀ, ਦੋ ਪਿਸਤੌਲਾਂ ਸਮੇਤ ਪੀਓਐਫ-ਮਾਰਕ ਵਾਲੇ ਕਾਰਤੂਸ ਬਰਾਮਦ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (ਸੀਪੀ) ਨੇ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 1.5 ਕਿਲੋ ਹੈਰੋਇਨ ਅਤੇ 1.98 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ  ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਕਿੰਦਰ ਸਿੰਘ ਉਰਫ਼ ਸਿਕੰਦਰ, ਹਰਪਾਲ ਸਿੰਘ, ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਵਜੋਂ ਹੋਈ ਹੈ। ਇਹ ਸਾਰੇ ਦੋਸ਼ੀ ਪਿੰਡ ਰਣੀਆਂ, ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9 ਐਮਐਮ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ, ਸਮੇਤ ਪਾਕਿਸਤਾਨ ਆਰਡੀਨੈਂਸ ਫੈਕਟਰੀ (ਪੀਓਐਫ) ਵ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਐਸ. ਬਿੰਦਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਐਸ. ਬਿੰਦਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 27 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਬਿੰਦਰਾ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕ੍ਰਿਕਟ ਖੇਡ ਲਈ ਉਨ੍ਹਾਂ ਦਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਸਪੀਕਰ ਸੰਧਵਾਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਕਿ ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਬਲ ਬਖ਼ਸ਼ੇ।...
ਡਾ. ਰਮਨਦੀਪ ਸਿੰਗਲਾ ਨੇ ਬਤੌਰ ਸਿਵਲ ਸਰਜਨ ਮਾਲੇਰਕੋਟਲਾ ਸੰਭਾਲਿਆ ਅਹੁਦਾ

ਡਾ. ਰਮਨਦੀਪ ਸਿੰਗਲਾ ਨੇ ਬਤੌਰ ਸਿਵਲ ਸਰਜਨ ਮਾਲੇਰਕੋਟਲਾ ਸੰਭਾਲਿਆ ਅਹੁਦਾ

National, Politics, Punjab
ਮਾਲੇਰਕੋਟਲਾ, 27 ਜਨਵਰੀ -                     ਪਦਉੱਨਤ ਹੋਏ ਡਾ. ਰਮਨਦੀਪ ਸਿੰਗਲਾ ਵਲੋਂ ਬਤੌਰ ਸਿਵਲ ਸਰਜਨ ਮਲੇਰਕੋਟਲਾ ਅਹੁਦਾ ਸੰਭਾਲਿਆ ਗਿਆ। ਇਸ ਤੋਂ ਪਹਿਲਾਂ ਉਹ ਬਤੌਰ ਡਿਪਟੀ ਮੈਡੀਕਲ ਕਮਿਸ਼ਨਰ ਬਠਿੰਡਾ ਆਪਣੀਆਂ ਸੇਵਾਂਵਾ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਬਿਹਤਰ ਸਿਹਤ, ਨਸ਼ਾ ਮੁਕਤੀ, ਟੀ.ਬੀ. ਮੁਕਤ ਮੁਹਿੰਮ, ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਸਬੰਧੀ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ।                     ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲੱਬਧ ਮੁਫ਼ਤ ਸਹੂਲਤਾਂ ਦਾ ਪੂਰਾ ਲਾਭ ਲੈਣ ਅਤੇ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਦੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਡਾਕਟਰੀ ਸਲਾਹ ਲਈ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਸਿ...
77ਵੇਂ ਗਣਤੰਤਰ ਦਿਵਸ ਮੌਕੇ ਮਾਲੇਰਕੋਟਲਾ ‘ਚ ਵਿਕਾਸ, ਸਿਹਤ, ਸਿੱਖਿਆ, ਨਸ਼ਾ-ਮੁਕਤੀ ਅਤੇ ਖੁਸ਼ਹਾਲੀ ਦੀ ਤਸਵੀਰ ਪੇਸ਼ ਕਰਦੀਆਂ ਸ਼ਾਨਦਾਰ ਝਾਕੀਆਂ ਦਾ ਆਯੋਜਨ

77ਵੇਂ ਗਣਤੰਤਰ ਦਿਵਸ ਮੌਕੇ ਮਾਲੇਰਕੋਟਲਾ ‘ਚ ਵਿਕਾਸ, ਸਿਹਤ, ਸਿੱਖਿਆ, ਨਸ਼ਾ-ਮੁਕਤੀ ਅਤੇ ਖੁਸ਼ਹਾਲੀ ਦੀ ਤਸਵੀਰ ਪੇਸ਼ ਕਰਦੀਆਂ ਸ਼ਾਨਦਾਰ ਝਾਕੀਆਂ ਦਾ ਆਯੋਜਨ

National, Politics, Punjab
ਮਾਲੇਰਕੋਟਲਾ, 27 ਜਨਵਰੀ -                    ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਗਈਆਂ ਸ਼ਾਨਦਾਰ ਝਾਕੀਆਂ ਨੇ “ਵਿਕਸਿਤ, ਨਸ਼ਾ-ਮੁਕਤ, ਸਿਹਤਯਾਬ ਤੇ ਰੰਗਲਾ ਪੰਜਾਬ”ਦੀ ਜੀਵੰਤ ਤਸਵੀਰ ਲੋਕਾਂ ਸਾਹਮਣੇ ਰੱਖੀ। ਇਹ ਝਾਕੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰੋਜ਼ਗਾਰ, ਸਿਹਤ, ਸਿੱਖਿਆ, ਮੁਫ਼ਤ ਬਿਜਲੀ ਅਤੇ ਪ੍ਰਸ਼ਾਸਕੀ ਸੁਧਾਰਾਂ ਨੂੰ ਸਭ ਤੋਂ ਉੱਚੀ ਤਰਜੀਹ ਦਰਸਾ ਰਹੀਆਂ ਸਨ ।                    ਪਹਿਲੀ ਝਾਕੀ ਸਿਹਤ ਵਿਭਾਗ ਮਾਲੇਰਕੋਟਲਾ ਵੱਲੋਂ “ਮੁੱਖ ਮੰਤਰੀ ਸਿਹਤ ਯੋਜਨਾ, ਏਡਜ਼ ਜਾਗਰੂਕਤਾ ਅਤੇ ਯੁੱਧ ਨਸ਼ਿਆਂ ਵਿਰੁੱਧ” ਥੀਮ ‘ਤੇ ਆਧਾਰਿਤ ਸੀ, ਜਿਸ ਰਾਹੀਂ ਮੁਫ਼ਤ ਇਲਾਜ, ਬਿਹਤਰ ਸਿਹਤ ਸਹੂਲਤਾਂ ਅਤੇ ਨਸ਼ਾ-ਮੁਕਤ ਸਮਾਜ ਦਾ ਸੰਦੇਸ਼ ਦਿੱਤਾ ਗਿਆ।                    ਦੂਜੀ ਝਾਕੀ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਦੀ ਸੀ, ਜਿਸ ਰਾਹੀਂ ਮਹਿਲਾ ਸਸ਼ਕਤੀਕਰਨ ਦੀ ਸਫਲ ਕਹਾਣੀ ਦਰਸਾਈ ਗਈ। ਜ਼ਿਲ੍ਹੇ ਵਿੱਚ 5000 ਤੋਂ ਵੱਧ...
ਬਾਰਡਰਾਂ ਤੇ ਤੈਨਾਤ ਸਾਡੇ ਮਹਾਨ ਫੌਜੀ ਯੋਧਿਆਂ ਦੀ ਬਦੌਲਤ ਹੀ ਅਸੀਂ ਚੈਨ ਦੀ ਨੀਂਦ ਸੌ ਰਹੇ ਹਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਬਾਰਡਰਾਂ ਤੇ ਤੈਨਾਤ ਸਾਡੇ ਮਹਾਨ ਫੌਜੀ ਯੋਧਿਆਂ ਦੀ ਬਦੌਲਤ ਹੀ ਅਸੀਂ ਚੈਨ ਦੀ ਨੀਂਦ ਸੌ ਰਹੇ ਹਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

National, Politics, Punjab
ਫਾਜ਼ਿਲਕਾ  27 ਜਨਵਰੀ 2026....ਬਾਰਡਰ ਤੇ ਤੈਨਾਤ ਸਾਡੇ ਫੌਜੀ ਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਤੇ ਇਹਨਾਂ ਦੀ ਬਦੌਲਤ ਹੀ ਅਸੀਂ ਜਿੱਥੇ ਚੈਨ ਦੀ ਨੀਂਦ ਸੌ ਰਹੇ ਹਾਂ ਉੱਥੇ ਹੀ ਆਜ਼ਾਦ ਫਿਜ਼ਾ ਦਾ ਆਨੰਦ ਵੀ ਮਾਣ ਰਹੇ ਹਾਂ। ਇਹ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨਾਂ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਨਸੁਖਾ ਸਵਨਾ ਨੇ 26 ਜਨਵਰੀ 2026 ਗਣਤੰਤਰ ਦਿਵਸ ਵਾਲੇ ਦਿਨ ਫਾਜ਼ਿਲਕਾ ਬਾਰਡਰ ਤੇ ਦੇਸ਼ ਦੇ ਬਹਾਦਰ ਜਵਾਨਾਂ ਨੂੰ ਮਿੱਠਾ ਕਰਵਾਉਣ ਉਪਰੰਤ ਕੀਤਾ! ਇਸ ਦੌਰਾਨ ਉਨਾਂ ਫੌਜੀ ਜਵਾਨਾਂ ਨੂੰ ਮਠਿਆਈ ਦੇ ਡੱਬੇ ਵੀ ਦਿਤੇ ਤੇ ਉਹਨਾਂ ਨਾਲ ਨੀ ਖੁਸ਼ੀ ਸਾਂਝੀ ਕੀਤੀ! ਇੱਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ  ਦੇਸ਼ ਤੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਦੇਸ਼ ਦੇ ਮਹਾਨ ਸੰਵਿਧਾਨ ਨਿਰਮਾਤਾ ਬੀ.ਆਰ ਅੰਬੇਡਕਰ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਮਹਾਨ ਨਿਰਮਾਤਾ ਨੇ ਦੇਸ਼ ਨੂੰ ਇੱਕ ਪ੍ਰਭੂਸੱਤਾ, ਸਮਾਜਵਾਦੀ, ਧਰਮ ਨਿਰਪੱਖ ਅਤੇ ਲੋਕਤੰਤਰੀ ਗਣਰਾਜ ਵਜੋਂ ਸਥਾਪਿਤ ਕੀਤਾ। ਉਹਨਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਅਤੇ ਸਰਦਾਰ ਪਟੇਲ ਦੇ ਭਾਰਤ...
ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ

National, Politics, Punjab
ਫ਼ਰੀਦਕੋਟ, 27 ਜਨਵਰੀ 2026 77ਵੇਂ ਗਣਤੰਤਰ ਦਿਵਸ ਸੰਬਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਪੂਰੇ ਰਾਸ਼ਟਰੀ ਜੋਸ਼ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਦੇਸ਼ ਦੀਆਂ ਤਿੰਨੋਂ ਸੈਨਾਵਾਂ, ਅਰਧਸੈਨਿਕ ਬਲਾਂ ਅਤੇ ਸੁਰੱਖਿਆ ਦਸਤਿਆਂ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਸੁਰੱਖਿਅਤ ਹੈ। ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਅਤੇ ਆਜ਼ਾਦੀ ਸੰਗਰਾਮ ਦੇ ਸਮੂਹ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਕੁਰਬਾਨੀ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ ‘ਚ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ ‘ਚ ਲਹਿਰਾਇਆ ਕੌਮੀ ਝੰਡਾ

National, Politics, Punjab
ਮਾਨਸਾ, 26 ਜਨਵਰੀ ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ, ਖੁਸ਼ਹਾਲ ਤੇ ਹੱਸਦਾ ਖੇਡਦਾ ਬਣਾਉਣ ਲਈ ਨਿਰੰਤਰ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ ਗਿਆ। ਇਸ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡੀ.ਜੀ.ਪੀ. ਸ੍ਰੀ ਜਤਿੰਦਰ ਕੁਮਾਰ ਜੈਨ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ., ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਅਤੇ ਪਰੇਡ ਕਮਾਂਡਰ ਸ਼੍ਰੀ ਪੁਸ਼ਪਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡ...
ਕਰਤੱਵਿਆ ਪੱਥ ‘ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਦੀ ਝਾਕੀ ‘ਤੇ ਸਮੁੱਚੇ ਦੇਸ਼ ਨੇ ਮਾਣ ਨਾਲ ਸਰਸ਼ਾਰ ਕੀਤਾ: ਅਰਵਿੰਦ ਕੇਜਰੀਵਾਲ

ਕਰਤੱਵਿਆ ਪੱਥ ‘ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਦੀ ਝਾਕੀ ‘ਤੇ ਸਮੁੱਚੇ ਦੇਸ਼ ਨੇ ਮਾਣ ਨਾਲ ਸਰਸ਼ਾਰ ਕੀਤਾ: ਅਰਵਿੰਦ ਕੇਜਰੀਵਾਲ

National, Politics, Punjab
ਚੰਡੀਗੜ੍ਹ/ਨਵੀਂ ਦਿੱਲੀ, 26 ਜਨਵਰੀ: ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ 'ਤੇ ਪੰਜਾਬ ਦੀ ਝਾਕੀ ਰਾਹੀਂ ਪੇਸ਼  ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਪੇਸ਼ ਕੀਤਾ ਗਿਆ ਜਿਸ ਨੂੰ ਸਭ ਨੇ ਸ਼ਰਧਾਂਜਲੀ ਦਿੱਤੀ, ਇਸ ਝਾਂਕੀ ਨੇ ਆਪਣੇ ਵੱਲ ਧਿਆਨ ਖਿੱਚਦਿਆਂ  ਸਮੁੱਚੇ ਦੇਸ਼ ਨੂੰ ਮਾਨਵਤਾ, ਨਿਆਂ ਅਤੇ ਧਰਮ ਦੀ ਰਾਖੀ ਦੇ ਸੰਦੇਸ਼ ਦਿੱਤਾ। ਸੋਸ਼ਲ ਮੀਡੀਆ ਐਪ 'ਐਕਸ' ‘ਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ 'ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦੀ ਪੰਜਾਬ ਦੀ ਬੇਮਿਸਾਲ ਝਾਕੀ ‘ਤੇ ਦੇਸ਼ ਭਰ ਨੇ ਮਾਣ ਮਹਿਸੂਸ ਕੀਤਾ ਅਤੇ ਸਮੁੱਚੇ ਦੇਸ਼ ਨੂੰ ਉਨ੍ਹਾਂ ਦੀ ਕੁਰਬਾਨੀ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਦੀ ਯਾਦ ਦਿਵਾਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਅਤੇ ਸਿੱਖ ਭਾਈਚਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਅੱਜ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਝਾਕੀ ਗਣ...