Thursday, March 12
Shadow

Tag: latest news

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

National, Politics, Punjab
*ਚੰਡੀਗੜ੍ਹ, 23 ਜਨਵਰੀ:* ਕੌਮਾਂਤਰੀ ਪੱਧਰ ‘ਤੇ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵੱਲ ਵੱਡਾ ਕਦਮ ਪੁੱਟਦਿਆਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ.), ਜਲੰਧਰ ਨੇ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ (ਯੂ.ਬੀ.ਐਸ.ਐਸ), ਆਸਟ੍ਰੇਲੀਆ ਨਾਲ ਇੱਕ ਅਹਿਮ ਕੌਮਾਂਤਰੀ ਸਮਝੌਤੇ ‘ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਹਸਤਾਖ਼ਰ ਕੀਤੇ। ਸੂਬੇ ਦੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪ੍ਰਤੱਖ ਗਵਾਹੀ ਭਰਦੇ ਇਸ ਸਮਝੌਤੇ 'ਤੇ ਹਸਤਾਖ਼ਰ ਕਰਨ ਸਬੰਧੀ ਸਮਾਗਮ ਇਥੇ ਪੰਜਾਬ ਭਵਨ ਵਿਖੇ ਕਰਵਾਇਆ ਗਿਆ। ਇਸ ਸਹਿਯੋਗ ਦਾ ਉਦੇਸ਼ ਅਕਾਦਮਿਕ ਅਦਾਨ-ਪ੍ਰਦਾਨ, ਸਾਂਝੀਆਂ ਖੋਜ ਪਹਿਲਕਦਮੀਆਂ, ਫੈਕਲਟੀ ਅਤੇ ਵਿਦਿਆਰਥੀਆਂ ਦੀਆਂ ਸਰਗਰਮੀਆਂ ਅਤੇ ਸਿੱਖਿਆ, ਸਿਖਲਾਈ ਅਤੇ ਖੋਜ ਵਿੱਚ ਵਿਸ਼ਵਵਿਆਪੀ ਉੱਤਮ ਅਭਿਆਸਾਂ ਨੂੰ ਅਪਨਾਉਣ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮ...
ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਵੇਸ਼ੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਅਨੁਸੂਚਿਤ ਜਾਤੀਆਂ , ਹੋਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਅਸ਼ੀਰਵਾਦ ਸਕੀਮ ਦੇ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਨੇ ਪੱਛੜੇ ਵਰਗਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 2,559 ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ 13.05 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ, " ਅਸ਼ੀਰਵਾਦ ਸਕੀਮ ਤਹਿਤ ਦਿੱਤੀ ਇਹ ਸਹਾਇਤਾ ਇਹਨਾਂ ਪਰਿਵਾਰਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਪ੍ਰਦਾਨ ਕੀਤੀ ਗਈ ਹੈ।" ਯੋਜਨਾ ਦੀ ਪਹੁੰਚ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗ...
ਜੀ.ਐਸ.ਟੀ. ਦੀ ਚੋਰੀ ਨੂੰ ਰੋਕਣ ਲਈ ਮਲੋਟ ਵਿਖੇ ਵੱਡੀ ਕਾਰਵਾਈ

ਜੀ.ਐਸ.ਟੀ. ਦੀ ਚੋਰੀ ਨੂੰ ਰੋਕਣ ਲਈ ਮਲੋਟ ਵਿਖੇ ਵੱਡੀ ਕਾਰਵਾਈ

National
ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਜਨਵਰੀ: ਸਹਾਇਕ ਕਮਿਸ਼ਨਰ ਰਾਜ ਕਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਗੋਇਲ ਦੀ ਅਗਵਾਈ ਹੇਠ ਜੀ.ਐਸ.ਟੀ. ਅਧੀਨ ਟੈਕਸ ਚੋਰੀ ਨੂੰ ਰੋਕਣ ਲਈ ਵੱਡੀ ਕਾਰਵਾਈ ਕਰਦੇ ਹੋਏ, ਦਫ਼ਤਰ ਸਹਾਇਕ ਕਮਿਸ਼ਨਰ, ਸਟੇਟ ਟੈਕਸ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮਲੋਟ ਵਿਖੇ ਸਥਿਤ ਇੱਕ ਪ੍ਰਮੁੱਖ ਲੀਡ ਮੈਨੂਫੈਕਚਰਿੰਗ ਯੂਨਿਟ ਦੀ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੀ ਅਮਿਤ ਚਰਾਇਆ, ਸਟੇਟ ਟੈਕਸ ਅਫ਼ਸਰ (STO), ਸ਼੍ਰੀ ਗੁਰਿੰਦਰਜੀਤ ਸਿੰਘ, STO, ਸ਼੍ਰੀ ਮਨਜਿੰਦਰ ਸਿੰਘ, STO, ਅਤੇ ASTO ਅਤੇ ਹੋਰ ਵਿਭਾਗੀ ਸਟਾਫ਼ ਮੌਜੂਦ ਸੀ। ਇਹ ਕਾਰਵਾਈ ਨਕਲੀ ਬਿਲਿੰਗ ਅਤੇ ਧੋਖੇ ਨਾਲ ਲਿਆ ਗਿਆ ਇਨਪੁੱਟ ਟੈਕਸ ਕਰੈਡਿਟ (ITC) ਰੋਕਣ ਦੇ ਉਦੇਸ਼ ਨਾਲ ਕੀਤੀ ਗਈ, ਜੋ ਸਰਕਾਰੀ ਰਾਜਸਵ ਨੂੰ ਨੁਕਸਾਨ ਪਹੁੰਚਾਉਂਦਾ ਹੈ। ਵਿਭਾਗ ਸਰਕਾਰੀ ਰਾਜਸਵ ਦੀ ਸੁਰੱਖਿਆ ਅਤੇ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਖ਼ਾਸ ਤੌਰ ‘ਤੇ ਨਾਨ-ਫੈਰਸ ਧਾਤੂਆਂ (ਜਿਵੇਂ ਲੀਡ ਆਦਿ) ਨਾਲ ਸਬੰਧਤ ਵਪਾਰੀਆਂ ਅਤੇ ਸੈਕਟਰਾ...
ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

National, Politics, Punjab
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ: 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸ੍ਰ. ਲਾਲਜੀਤ ਸਿੰਘ ਭੁੱਲਰ, ਟਰਾਂਸਪੋਰਟ ਅਤੇ ਜੇਲ ਮੰਤਰੀ, ਪੰਜਾਬ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐੱਮ. ਸ੍ਰੀਮਤੀ ਬਲਜੀਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਰੀਵਿਊ ਕਰਨ ਸਬੰਧੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਐਸ.ਡੀ.ਐੱਮ. ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤ...
ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ: ਡਾ ਭੁਪਿੰਦਰ ਸਿੰਘ ਏਓ

ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ: ਡਾ ਭੁਪਿੰਦਰ ਸਿੰਘ ਏਓ

National, Politics, Punjab
ਪੱਟੀ/ਤਰਨ ਤਾਰਨ, 23 ਜਨਵਰੀ (         ) - ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਆਈ.ਏ.ਐੱਸ. ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨੈਸ਼ਨਲ ਮਿਸ਼ਨ ਆਫ ਐਡੀਬਲ ਆਇਲ ਸਕੀਮ ਅਧੀਨ ਪੱਟੀ ਅਤੇ ਪਿੰਡ ਘਰਿਆਲਾ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਤੇਲ ਬੀਜ਼ਾਂ ਵਿੱਚ ਫਾਈਬਰ, ਵਿਟਾਮਿਨ, ਖਣਿਜ, ਲਾਭਦਾਇਕ ਮੋਨੋ ਅਤੇ ਪੋਲੀਅਨਸੈਚੂਰੇਟਡ ਫੈਟੀ ਐਸਿਡ ਅਤੇ ਉਮੇਗਾ- 3 ਫੈਟੀ ਐਸਿਡ ਦੀ ਮਾਤਰਾ ਵੱਧ ਪਾਈ ਜਾਣ ਕਰਕੇ  ਇਸ ਨਾਲ ਕੋਲੈਸਟਰੋਲ, ਬਲੱਡ ਪ੍ਰੈਸ਼ਰ, ਪਾਚਣ ਕਿਰਿਆ, ਦਿਲ ਸਬੰਧੀ, ਸ਼ੱਕਰ ਰੋਗ, ਮੋਟਾਪਾ, ਜੋੜਾਂ ਦੇ ਦਰਦ ਆਦਿ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਘਟਾਇਆ ਜਾ ਸਕਦਾ ਹੈ। ਦੋ ਰੋਜ਼ਾ ਤਕਨੀਕੀਸ਼ਨ ਦੌਰਾਨ ਉਹਨਾਂ ਜਾਣਕਾਰੀ ਸਾਂਝੀ ਕੀਤੀ  ਕਿ ਰੋਜ਼ਾਨਾਂ ਖੁਰਾਕ ਵਿੱਚ ਵਰਤੇ ਜਾਣ ਵਾਲੇ ਤੇਲ ਬੀਜ ਜਿਵੇਂ ਸੂਰਜਮੁਖੀ ਦੇ ਬੀਜ਼, ਅਲਸੀ, ਮੂੰਗਫਲੀ, ਸੋਇਆਬੀਨ, ਸਰੋਂ ਆਦਿ ਦੀ ਮੰਗ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਲਗਭਗ ਇੱਕ ਲੱਖ 61 ਹਜਾਰ ਕਰੋੜ ਰੁਪ...
ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ

ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ

National, Politics, Punjab
ਨੰਗਲ 23 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ। ਸਕੂਲ ਆਫ ਐਮੀਨੈਂਸ ਵਿੱਚ ਹੋਣ ਵਾਲੇ ਇਸ ਪ੍ਰਭਾਵਸ਼ਾਲੀ ਸਮਾਰੋਹ ਦੀਆਂ ਤਿਆਰੀਆਂ ਨੂੰ ਅੱਜ ਫੁੱਲ ਡਰੈਸ ਰਿਹਸਲ ਕਰਵਾ ਕੇ ਅੰਤਿਮ ਛੋਹਾ ਦਿੱਤੀਆ ਗਈਆਂ।     ਅੱਜ ਬੀ.ਬੀ.ਐਮ.ਬੀ ਦੇ ਆਡੀਟੋਰੀਅਮ ਵਿੱਚ ਹੋਈ ਰਿਹਸਲ ਉਪਰੰਤ ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਸਮਾਰੋਹ ਲਈ ਮਾਰਚ ਪਾਸਟ, ਪਰੇਡ, ਪੀ.ਟੀ.ਸ਼ੋਅ ਦੀ ਰਿਹਸਲ ਕਰਵਾਈ ਗਈ। ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਵਿੱਚ ਵਿਦਿਆਰਥੀਆਂ ਨੇ ਖੂਬ ਰੰਗ ਬੰਨਿਆ। ਰਾਸ਼ਟਰੀ ਗੀਤ ਨਾਲ ਸਮਾਰੋਹ ਦੀ ਸਮਾਪਤੀ ਹੋਵੇਗੀ। ਰਾਸ਼ਟਰੀ ਝੰਡਾ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਲਹਿਰਾਉਣਗੇ। ਉਨ੍ਹਾਂ ਵੱਲੋਂ ਦੇਸ਼ ਵਾਸੀਆਂ ਨੂੰ ਸੰਦੇਸ਼ ਵੀ ਦਿੱਤਾ ਜਾਵੇਗਾ। ਸਮਾਰੋਹ ਮੌਕੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਆਉਣ ਵਾਲੇ ਪਤਵੰਤਿਆਂ ਤੇ ਵਿਦਿਆਰਥੀਆਂ ਲਈ ਲੋੜੀਦੇ ਪ੍ਰਬੰਧ ਕਰ ਰਹੇ ਹਨ।      ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਸੁਧੀਰ ਕੁਮਾਰ ਵੱਲੋਂ ਨਿਭਾਈ ਗਈ। ਇਸ ਮੌਕੇ ਗੁਰਦੀਪ ਸਿੰਘ ਈ ਓ, ਪ੍ਰਿੰਸੀਪ...
ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 22 ਜਨਵਰੀ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ।  ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤਾ ਦੀਆਂ ਭੁੱਖੀਆਂ ਵਿਰੋਧੀ ਪਾਰਟੀਆਂ ਆਪਸੀ ਲੜਾਈਆਂ ਵਿੱਚ ਡੁੱਬੀਆਂ ਰਹਿੰਦੀਆਂ ਹਨ ਅਤੇ ਸਿਰਫ਼ 'ਆਪ' ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਕਰ ਸਕਦੀ ਹੈ। ਇਸ ਮੌਕੇ 'ਤੇ...
ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 22 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਵਣ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਸਨੀਕ ਚਾਹ ਵੇਚਣ ਵਾਲੇ ਅਮਰਜੀਤ ਥਿੰਦ ਨੂੰ 110000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ  ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਬਲਾਕ ਅਫ਼ਸਰ ਚਿਰਾਗ ਲਖੋਤਰਾ ਨੇ ਤਜਿੰਦਰਪਾਲ ਸਿੰਘ ਵਣ ਗਾਰਡ ਅਤੇ ਸ਼ਮਸ਼ੇਰ ਸਿੰਘ, ਦਿਹਾੜੀ ਮਜ਼ਦੂਰ ਨਾਲ ਮਿਲ ਕੇ ਸ਼ਿਕਾਇਤਕਰਤਾ ਮੁਹੰਮਦ ਸਲੀਮ, ਜੋ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਸੀ, ਦੀਆਂ ਤਿ...
ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ੍ਹ 22 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਇਲਾਜ ਲੈਣ ਲਈ ਹੁਣ ਵਿੱਤੀ ਤੰਗੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਯੋਜਨਾ ਤਹਿਤ ਹਰ ਪੰਜਾਬੀ ਨੂੰ ਸਾਲਾਨਾ 10 ਲੱਖ ਰੁਪਏ ਤੱਕ ਮੁਫ਼ਤ ਸਿਹਤ ਬੀਮੇ ਦਾ ਲਾਭ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮਰੀਜ਼ ਨੂੰ ਹਸਪਤਾਲ ਵਿੱਚ ਇੱਕ ਵੀ ਰੁਪਿਆ ਜਮ੍ਹਾ ਕਰਵਾਉਣ ਦੀ ਲੋੜ ਨਹੀਂ ਹੋਵੇਗੀ ਅਤੇ ਉਨ੍ਹਾਂ ਦੇ ਸਾਰੇ ਖਰਚਿਆਂ ਦਾ ਭੁਗਤਾਨ ਸਿੱਧਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ (ਸੂਚੀਬੱਧ) ਹਸਪਤਾਲਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਯੋਜਨਾ ਪੰਜਾਬ ਦੇ ਹਰੇਕ ਵਾਸੀ ਲਈ ਹੈ। ਇਸ ਯੋਜਨਾ ਤਹਿਤ ਜਾਤ, ਧਰਮ ਜਾਂ ਕੋਈ ਸਿਆਸੀ ਭ...
“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ

“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ

National, Politics, Punjab
ਮਾਲੇਰਕੋਟਲਾ, 21 ਜਨਵਰੀ: ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਅਪਰੇਸ਼ਨ ਪ੍ਰਹਾਰ” ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 07 ਗਜਟਡ ਅਫਸਰਾਂ ਅਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਦਰਜ ਮੁਕੱਦਮਿਆਂ ਦੇ 31 ਦੋਸ਼ੀਆਂ ਅਤੇ 01 ਘੋਸ਼ਿਤ ਅਪਰਾਧੀ (ਪੀ.ਓ) ਨੂੰ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 20 ਮਾੜੇ ਅਨਸਰਾਂ (ਹਿਸਟਰੀ ਸੀਟਰਾਂ) ਖਿਲਾਫ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜਿਲ੍ਹੇ ਵਿੱਚ ਗੈਂਗਸਟਰਾਂ ਅ...