ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ
ਚੰਡੀਗੜ੍ਹ/ਐਸਏਐਸ ਨਗਰ, 30 ਮਈ: ਪੰਜਾਬ ਲਈ ਇੱਕ ਇਤਿਹਾਸਕ ਪਲ ਉਸ ਮੌਕੇ ਆਇਆ ਜਦੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ(ਐਮਆਰਐਸਏਐਫਪੀਆਈ, ਐਸਏਐਸ ਨਗਰ ਦੇ ਪੰਜ ਸਾਬਕਾ ਕੈਡਿਟ ਅੱਜ ਪੁਣੇ ਦੇ ਖੜਕਵਾਸਲਾ ਸਥਿਤ ਵੱਕਾਰੀ ਕੌਮੀ ਰੱਖਿਆ ਅਕੈਡਮੀ (ਐਨਡੀਏ) ਤੋਂ ਗ੍ਰੈਜੂਏਟ ਹੋਏ। ਦੱਸਣਯੋਗ ਹੈ ਕਿ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ ਦੁਆਰਾ 150ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ ਗਿਆ।
ਪੰਜ ਕੈਡਿਟਾਂ ਜਿਨ੍ਹਾਂ ਵਿੱਚ ਸੰਗਰੂਰ ਦੇ ਜਸਕੀਰਤਨ ਸਿੰਘ, ਜਲੰਧਰ ਦੇ ਮਨਜੋਤ ਸਿੰਘ ਵਾਲੀਆ ਅਤੇ ਧਰੁਵ ਭੰਡਾਰੀ, ਪਟਿਆਲਾ ਦੇ ਹਰਸ਼ਦੀਪ ਸਿੰਘ ਅਤੇ ਮੋਹਾਲੀ ਦੇ ਪਾਰਥ ਕਵੀ ਸ਼ਾਮਲ ਹਨ, ਨੇ ਐਮਆਰਐਸਏਐਫਪੀਆਈ ਵਿੱਚ ਦੋ ਸਾਲਾਂ ਦੀ ਬੁਨਿਆਦੀ ਸਿਖਲਾਈ ਸਦਕਾ ਐਨਡੀਏ ਤੋਂ ਤਿੰਨ ਸਾਲਾਂ ਦੀ ਸਖ਼ਤ ਟ੍ਰੇਨਿੰਗ ਪੂਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸੰਸਥਾ ਵਿੱਚ ਇਨ੍ਹਾਂ ਨੇ ਆਪਣੀ ਜ਼ਿਆਦਾਤਰ ਸਿਖਲਾਈ ਕੋਵਿਡ-19 ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਪੂਰੀ ਕੀਤੀ ਸੀ, ਜੋ ਉਨ੍ਹਾਂ ਦੇ ਮਿਹਨਤੀ ਜਜ਼ਬੇ ਦਾ ਪ੍ਰਤੱਖ ਪ੍ਰਮਾਣ ਹੈ। ਇਹ ...








