Thursday, March 12
Shadow

Tag: latest news

ਸਪੀਕਰ ਸੰਧਵਾਂ ਨੇ 50 ਵਿਦਿਆਰਥੀਆਂ ਦਾ ਗਰੁੱਪ ਜੈਪੁਰ ਲਈ ਰਵਾਨਾ ਕੀਤਾ

ਸਪੀਕਰ ਸੰਧਵਾਂ ਨੇ 50 ਵਿਦਿਆਰਥੀਆਂ ਦਾ ਗਰੁੱਪ ਜੈਪੁਰ ਲਈ ਰਵਾਨਾ ਕੀਤਾ

National, Politics, Punjab
ਕੋਟਕਪੂਰਾ 18 ਜਨਵਰੀ  (  ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਪ੍ਰੋਜੈਕਟ ਇਨੋਵੇਸ਼ਨ ਅਧੀਨ ਵਿਦਿਆਰਥੀਆ ਦੀ ਅੰਤਰਰਾਜੀ ਵਿਜਟ ਤਹਿਤ ਪੀ.ਐਮ ਸ਼੍ਰੀ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ 50 ਵਿਦਿਆਰਥੀਆਂ ਦਾ ਟੂਰ ਜੈਪੁਰ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ. ਸੰਧਵਾ ਨੇ ਦੱਸਿਆ ਕਿ ਸਰਕਾਰੀ ਸਕੂਲ ਦਾ ਟੂਰ ਜੋ ਕਿ ਜੈਪੁਰ ਜਾਵੇਗਾ, ਇਹ ਬੱਚਿਆਂ ਦਾ ਇੱਕ ਸੁਪਨਾ ਸੀ ਜੋ ਪੰਜਾਬ ਸਰਕਾਰ ਦੀ ਬਦੌਲਤ ਉਹ ਸੁਪਨਾ ਪੰਜ ਦਿਨ ਦਾ ਟੂਰ ਕਰਵਾ ਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਟੂਰ ਤਹਿਤ ਵਿਦਿਆਰਥੀਆਂ ਦੀ ਫੋਰ ਸਟਾਰ ਹੋਟਲਾਂ ਵਿੱਚ ਠਹਿਰ ਅਤੇ ਵਧੀਆ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜੈਪੁਰ ਦੀਆਂ ਸਾਰੀਆਂ ਹੀ ਇਤਿਹਾਸਿਕ ਥਾਵਾਂ ਦੀ ਵਿਜਟ ਜਿਵੇਂ ਕਿ ਹਵਾ ਮਹਿਲ , ਬਾਏਲੋਜੀਕਲ ਪਾਰਕ ,ਜਲ ਮਹਿਲ ਦਾ ਟੂਰ ਕਰਵਾਇਆ ਜਾਵੇਗਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਜੇਸ਼ ਕੁਮਾਰ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਅਤੇ ਪੰਜਾਬ ਸਰਕਾਰ ਦੇ ਇਸ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਹਨਾਂ ਦਾ ਧੰਨਵਾਦ ...
ਧੂਰੀ ਹਲਕੇ ਦੇ ਪਿੰਡ ਕੱਕੜਵਾਲ ‘ਚ 2.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ

ਧੂਰੀ ਹਲਕੇ ਦੇ ਪਿੰਡ ਕੱਕੜਵਾਲ ‘ਚ 2.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ

National, Politics, Punjab
ਧੂਰੀ, 18 ਜਨਵਰੀ: ਧੂਰੀ ਹਲਕੇ ਦੇ ਪਿੰਡ ਕੱਕੜਵਾਲ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਲਗਭਗ 2.20 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਉਦੇਸ਼ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਪਿੰਡ ਵਾਸੀਆਂ ਨੂੰ ਸਾਫ਼, ਸੁਚੱਜਾ ਅਤੇ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਹੈ। ਪਿੰਡ ਕੱਕੜਵਾਲ ਦੇ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਪਿੰਡ ਕੱਕੜਵਾਲ ਤੋਂ ਕਹੇਰੂ ਨੂੰ ਜੋੜਨ ਵਾਲੀ ਲਗਭਗ 2.20 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ 1.23 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਜਾ ਰਿਹਾ ਹੈ। ਇਸ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾ ਰਹੀ ਹੈ, ਜਿਸ ਨਾਲ ਆਵਾਜਾਈ ਆਸਾਨ ਹੋਵੇਗੀ ਅਤੇ ਆਲੇ-ਦੁਆਲੇ ਦੇ ਪਿੰਡਾਂ ਨਾਲ ਬਿਹਤਰ ਪਹੁੰਚ ਬਣੇਗੀ। ਸ. ਜਗਜੀਤ ਸਿੰਘ ਨੇ ਦੱਸਿਆ ਪਿੰਡ ਵਿੱਚ 16.50 ਲੱਖ ਰੁਪਏ ਨਾਲ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ...
ਚਾਈਲਡ ਹੈਲਪਲਾਈਨ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਵਿਸ਼ੇਸ਼ ਚੈਕਿੰਗ

ਚਾਈਲਡ ਹੈਲਪਲਾਈਨ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਵਿਸ਼ੇਸ਼ ਚੈਕਿੰਗ

National, Politics, Punjab
ਮਾਲੇਰਕੋਟਲਾ, 18 ਜਨਵਰੀ-            ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਨੁਸਾਰ ਜਾਮਾ ਮਸਜਿਦ ਨੇੜੇ ਭੀਖ ਮੰਗਦੇ ਬੱਚਿਆਂ ਦੀ ਜਾਣਕਾਰੀ ਮਿਲਣ ਉਪਰੰਤ ਜਿਲਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਬੱਚਿਆਂ ਦੀ ਸੁਰੱਖਿਆ ਅਤੇ ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਏ ਜਾ ਰਹੇ ਪ੍ਰੋਜੈਕਟ ਜੀਵਨਜੋਤ 2.0 ਤਹਿਤ ਵਿਸ਼ੇਸ਼ ਚੈਕਿੰਗ ਕੀਤੀ ਗਈ।          ਬਾਲ ਸੁਰੱਖਿਆ ਅਫਸਰ ਮੁਬੀਨ ਕੁਰੇਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਹਾ ਬਜ਼ਾਰ ਨੇੜੇ ਜਾਮਾ ਮਸਜਿਦ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟੀਮ ਵੱਲੋਂ ਗਹਿਰਾਈ ਨਾਲ ਜਾਂਚ ਕੀਤੀ ਗਈ। ਚੈਕਿੰਗ ਦਾ ਮੁੱਖ ਉਦੇਸ਼ ਜਨਤਕ ਥਾਵਾਂ ‘ਤੇ ਬਾਲ ਭਿੱਖਿਆ ਦੀ ਸਥਿਤੀ ਦੀ ਜਾਂਚ ਕਰਨਾ ਅਤੇ ਬੱਚਿਆਂ ਨੂੰ ਭੀਖ ਮੰਗਣ ਵਰਗੀ ਸਮੱਸਿਆ ਤੋਂ ਬਚਾਉਣਾ ਸੀ।              ਇਸ ਚੈਕਿੰਗ ਦੌਰਾਨ ਲੋਹਾ ਬਜ਼ਾਰ, ਜਾਮਾ ਮਸਜਿਦ ਦੇ ਮੁੱਖ ਦਰਵਾਜ਼ਿਆਂ ਅਤੇ ਨੇੜਲੇ ਇਲਾਕਿਆਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ ਮੌਕੇ ‘ਤੇ ਮੌਜੂਦ ਦੁਕਾਨਦਾਰਾਂ, ਰਾਹਗੀਰਾਂ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾ...
ਪੰਜਾਬ ਸਰਕਾਰ ਸ਼ਰਧਾਂਲੂਆ ਦੀਆਂ ਕਰ ਰਹੀ ਮਨੋਕਾਮਨਾਵਾਂ ਪੂਰੀ —ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਪੰਜਾਬ ਸਰਕਾਰ ਸ਼ਰਧਾਂਲੂਆ ਦੀਆਂ ਕਰ ਰਹੀ ਮਨੋਕਾਮਨਾਵਾਂ ਪੂਰੀ —ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

National, Politics, Punjab
ਫਾਜਿਲ਼ਕਾ, 18 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਣ ਦੀ ਮੁਹਿੰਮ ਜਾਰੀ ਹੈ। ਇੱਥੋ ਲਗਪਗ 45 ਸ਼ਰਧਾਲੂਆਂ ਨੂੰ ਲੈਕੇ ਪਿੰਡ ਨਵਾਂ ਸਲੇਮਸ਼ਾਹ ਤੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ, ਵਾਹਗਾ ਬਾਰਡਰ ਲਈ ਰਵਾਨਾ ਹੋਈ ਹੈ। ਇਸ ਬੱਸ ਨੂੰ ਹਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੀ ਭੇਂਟ ਕੀਤਾ ਗਿਆ| ਇਸ ਮੌਕੇ ਹਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਆਮ ਲੋਕਾਂ ਖਾਸ ਕਰਕੇ ਬਜ਼ੁਰਗਾਂ ਨੂੰ ਵੱਡੀ ਸਹੁਲਤ ...
ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ

ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ

National, Politics, Punjab
ਸੰਗਰੂਰ, 17 ਜਨਵਰੀ (000) - ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਨੂੰ ਖਤਮ ਕਰਨ ਦੇ ਐਲਾਨ ਦੇ ਚੱਲਦਿਆਂ ਅੱਜ ਸੰਗਰੂਰ ਪੁਲਿਸ ਨੇ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਥਾਨਕ ਬਨਾਸਰ ਬਾਗ਼ ਅਤੇ ਹੋਰ ਇਲਾਕਿਆਂ ਵਿਖੇ ਕਾਰਡਨ ਅਤੇ ਸਰਚ ਅਪ੍ਰੇਸ਼ਨ (CASO) ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਨੂੰ ਤੇਜ਼ ਕਰਨਾ ਹੈ ਅਤੇ ਨੱਥ ਪਾਉਣਾ ਹੈ। ਇਹ ਆਪ੍ਰੇਸ਼ਨ ਪੁਲਿਸ ਕਪਤਾਨ (ਸਥਾਨਕ) ਸ਼੍ਰੀ ਰਾਜੇਸ਼ ਛਿੱਬਰ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਕਾਰਵਾਈ ਵਿੱਚ ਬਹੁਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ। ਸ਼੍ਰੀ ਛਿੱਬਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੁਹਿੰਮ ਸੰਗਰੂਰ ਪੁਲਿਸ ਦੀ ਲੋਕਾਂ ਦੀ ਸੁਰੱਖਿਆ ਅਤੇ ਸੁਹਿਰਦੀ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੰਗਰੂਰ ਪੁਲਿਸ ਇਸ ਤਰ੍ਹਾਂ ਦੀਆਂ ਮੁਹਿੰਮਾਂ ਨੂੰ ਜਾਰੀ ਰੱਖੇਗੀ ਤਾਂ ਜੋ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਿਆ ਜਾ ਸਕੇ ਅਤੇ ਸਮਾਜ ਨੂੰ ਨਸ਼ਿਆਂ ਅਤੇ ਅਪਰਾਧਕਰਤਾਵਾਂ ਤੋਂ ਬਚਾਇਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 3 ਮੁਕੱਦਮੇ ਦਰਜ ਕਰਕੇ...
ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ, 90 ਹਜ਼ਾਰ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ, 90 ਹਜ਼ਾਰ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ

National, Politics, Punjab
ਚੰਡੀਗੜ੍ਹ, 17 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਸਫ਼ਲਤਾਪੂਰਵਕ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ ਯੁੱਧ ਨਸ਼ਿਆਂ ਵਿਰੁੱਧ’ ਦੇ 322ਵੇਂ ਦਿਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ  - ’ਤੇ ਇੱਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)  ਚਲਾਇਆ  । ਇਹ ਤਲਾਸ਼ੀ ਅਭਿਆਨ (ਕਾਸੋ) ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲਿ੍ਹਆਂ ਵਿੱਚ ਤਾਇਨਾਤ ਕੀਤਾ ਗਿਆ ਸੀ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਰਾਜ ਭਰ ਦੇ 831 ਡਰੱਗ...
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ ‘ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ ‘ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

National, Politics, Punjab
ਨਵੀਂ ਦਿੱਲੀ, 17 ਜਨਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਲੰਬਿਤ ਮੁੱਦਿਆਂ ਦੇ ਜਲਦੀ ਅਤੇ ਸਮਾਂਬੱਧ ਹੱਲ ਲਈ ਵਿਚਾਰ-ਵਟਾਂਦਰਾ ਕੀਤਾ, ਜਿਨ੍ਹਾਂ ਵਿੱਚ ਸਰਹੱਦੀ ਸੁਰੱਖਿਆ ਪ੍ਰਬੰਧ, ਖੇਤੀਬਾੜੀ ਸੰਕਟ, ਅੰਤਰਰਾਜੀ ਪਾਣੀ ਸਬੰਧੀ ਵਿਵਾਦ ਅਤੇ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਦੇ ਬਕਾਏ ਦੀ ਅਦਾਇਗੀ ਵਿੱਚ ਦੇਰੀ ਸ਼ਾਮਲ ਹੈ। ਇਸ ਦੇ ਨਾਲ ਨਾਲ ਸਰਹੱਦੀ ਸੁਰੱਖਿਆ ਵਾੜ ਜ਼ੀਰੋ ਲਾਈਨ ਤੋਂ ਕਾਫ਼ੀ ਦੂਰ ਹੋਣ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕੌਮਾਂਤਰੀ ਸਰਹੱਦ ਅਤੇ ਕੰਡਿਆਲੀ ਤਾਰ ਦਰਮਿਆਨ ਪੈਂਦੀ ਖੇਤੀਯੋਗ ਜ਼ਮੀਨ ਦੇ ਵੱਡੇ ਹਿੱਸੇ 'ਤੇ ਚਿੰਤਾ ਪ੍ਰਗਟ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਪਹੁੰਚਣ ਲਈ ਰੋਜ਼ਾਨਾ ਇਸ ਨੂੰ ਪਾਰ ਕਰਨਾ ਪੈਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਸਤਾਵਿਤ ਬੀਜ ਬਿੱਲ 2025, ਅਣਸੁਲਝੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ) ਵਿਵਾਦ, ਐਫ.ਸੀ.ਆਈ. ਵੱਲੋਂ ਅਨਾਜ ਦੀ ਮੱਠੀ ਢੋਆ-ਢੋ...
ਪੰਜਾਬ ਨੇ ਭਾਰਤ ਦੀ ਦਰਾਮਦ ਨਿਰਭਰਤਾ ਘਟਾਉਣ ਲਈ ਪੋਟਾਸ਼ ਦੇ ਖੋਜ ਕਾਰਜਾਂ ਵਿੱਚ ਲਿਆਂਦੀ ਤੇਜ਼ੀ

ਪੰਜਾਬ ਨੇ ਭਾਰਤ ਦੀ ਦਰਾਮਦ ਨਿਰਭਰਤਾ ਘਟਾਉਣ ਲਈ ਪੋਟਾਸ਼ ਦੇ ਖੋਜ ਕਾਰਜਾਂ ਵਿੱਚ ਲਿਆਂਦੀ ਤੇਜ਼ੀ

National, Politics, Punjab
*ਚੰਡੀਗੜ੍ਹ, 17 ਜਨਵਰੀ:* ਪੰਜਾਬ ਵਿੱਚ ਧਰਤੀ ਹੇਠੋਂ ਪੋਟਾਸ਼ ਦੀ ਖੋਜ ਕਰਨ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਭਾਰਤ ਦੀ ਪੋਟਾਸ਼ ਦਰਾਮਦ ’ਤੇ ਭਾਰੀ ਨਿਰਭਰਤਾ ਨੂੰ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਖੇਤੀਬਾੜੀ ਲਈ ਲਾਹੇਵੰਦ ਘਰੇਲੂ ਖਣਿਜ ਸਰੋਤਾਂ ਨੂੰ ਮਜ਼ਬੂਤ ਕਰਨ ਲਈ ਯਤਨ ਤੇਜ਼ ਕਰ ਦਿੱਤੇ ਹਨ। ਇਸ ਲੜੀ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਕੇ ਪੰਜਾਬ ਵਿੱਚ ਪੋਟਾਸ਼ ਭੰਡਾਰ ਵਾਲੇ ਮੁੱਖ ਸੰਭਾਵੀ ਖੇਤਰਾਂ ਵਿੱਚ ਖੋਜ ਲਈ ਸਮਾਂ-ਸੀਮਾਵਾਂ ਨਿਰਧਾਰਤ ਕਰਨ ਸਣੇ ਇਸ ਸਬੰਧੀ ਚਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਅਤੇ ਭਵਿੱਖੀ ਤਰਜੀਹਾਂ ਤੈਅ ਕੀਤੀਆਂ ਗਈਆਂ। ਮੀਟਿੰਗ ਵਿੱਚ ਭਾਰਤੀ ਭੂ-ਵਿਗਿਆਨ ਸਰਵੇਖਣ (ਜੀ.ਐਸ.ਆਈ.) ਦੇ ਡਿਪਟੀ ਡਾਇਰੈਕਟਰ ਜਨਰਲ (ਪੰਜਾਬ, ਹਿਮਾਚਲ ਅਤੇ ਹਰਿਆਣਾ) ਮੈਡਮ ਸ਼੍ਰੀਮਤੀ ਗੁਪਤਾ, ਡਾਇਰੈਕਟਰ ਸ੍ਰੀਮਤੀ ਸੁਸ਼੍ਰੀ ਮਿਸ਼ਰਾ ਅਤੇ ਸ੍ਰੀਮਤੀ ਅਪਰਾਜੀਤਾ ਭੱਟਾਚਾਰਜੀ ਅਤੇ ਖਣਨ ਅਤੇ ਭੂ-ਵਿਗਿਆਨ ਵਿਭਾਗ ਪੰਜਾਬ ਤੋਂ ਮੁੱਖ ਇੰਜੀਨੀਅਰ ਸ. ...
ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

National, Politics, Punjab
ਮਾਲੇਰਕੋਟਲਾ, 17 ਜਨਵਰੀ –      ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ਼ ਰਹਿਣਗੀਆਂ। ਇਹਨਾੱ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ (ਪੰਜਾਬ) ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਕਰਵਾਏ ਗਏ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤਾ।    ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ, ਨਿਮਰਤਾ ਅਤੇ ਤਿਆਗ ਦੀ ਜਿਊਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਦਰਸਾਏ ਅਹਿੰਸਾ, ਨਾ-ਮਿਲਵਰਤਨ ਅਤੇ ਨਾ-ਫੁਰਮਾਨੀ ਦੇ ਰਸਤੇ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ। ਇਤਿਹਾਸ ਗਵਾਹ ਹੈ ਕਿ ਅੰਗਰੇਜ਼ੀ ਹਕੂਮਤ ਦੇ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਦੀ ਚਿੰਗਾਰੀ ਮਾਲੇਰਕੋਟਲਾ ਦੀ ਇਸ ਪਵਿੱਤਰ ਧਰਤੀ ਤੋਂ ਹੀ ਉੱਠੀ ਸੀ।     ਉਨ੍ਹਾਂ ਕਿਹਾ ਕਿ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਕੁਰਬਾਨੀ ਸਿ...
ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਢਾਂਚਾਗਤ ਪੀ.ਪੀ.ਪੀ. ਮਾਡਲ ਰਾਹੀਂ ਕੀਤਾ ਜਾਵੇਗਾ ਅਪਗ੍ਰੇਡ: ਲਾਲਜੀਤ ਸਿੰਘ ਭੁੱਲਰ

ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਢਾਂਚਾਗਤ ਪੀ.ਪੀ.ਪੀ. ਮਾਡਲ ਰਾਹੀਂ ਕੀਤਾ ਜਾਵੇਗਾ ਅਪਗ੍ਰੇਡ: ਲਾਲਜੀਤ ਸਿੰਘ ਭੁੱਲਰ

National, Politics, Punjab
ਚੰਡੀਗੜ੍ਹ, 17 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਪ੍ਰਮੁੱਖ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਲਈ ਇੱਕ ਵਿਆਪਕ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜੋ ਕਿ ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਅਤੇ ਯਾਤਰੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਭਾਈਵਾਲੀ ਰਾਹੀਂ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸਦਾ ਉਦੇਸ਼ ਕੁਸ਼ਲਤਾ, ਸੁਰੱਖਿਆ, ਪਹੁੰਚਯੋਗਤਾ ਅਤੇ ਬਿਹਤਰ ਸੇਵਾ ਪ੍ਰਦਾਨ ਕਰਨਾ ਹੈ। ਇਹ ਬੱਸ ਟਰਮੀਨਲ ਪੇਂਡੂ ਅਤੇ ਸ਼ਹਿਰੀ ਆਬਾਦੀ ਦੋਵਾਂ ਲਈ ਮਹੱਤਵਪੂਰਨ ਆਵਾਜਾਈ ਕੇਂਦਰ ਵਜੋਂ ਕੰਮ ਕਰਦੇ ਹਨ ਅਤੇ ਕਾਮਿਆਂ, ਵਿਦਿਆਰਥੀਆਂ, ਵਪਾਰੀਆਂ, ਸੈਲਾਨੀਆਂ ਅਤੇ ਉਦਯੋਗਿਕ ਮਜ਼ਦੂਰਾਂ ਨੂੰ ਰੋਜ਼ਾਨਾ ਆਉਣ-ਜਾਣ ਦੀ ਸਹੂਲਤ ਪ੍ਰਦਾਨ ਕਰਦੇ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਇਹ ਟਰਮੀਨਲ ਅੰ...