Thursday, March 12
Shadow

Tag: latest news

ਨਗਰ ਕੌਂਸਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰਾਂ ਵਿੱਚ ਚਾਈਨਾ ਡੋਰ ਖ਼ਿਲਾਫ਼ ਸਖ਼ਤ ਚੈਕਿੰਗ

ਨਗਰ ਕੌਂਸਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰਾਂ ਵਿੱਚ ਚਾਈਨਾ ਡੋਰ ਖ਼ਿਲਾਫ਼ ਸਖ਼ਤ ਚੈਕਿੰਗ

National, Politics, Punjab
ਸ੍ਰੀ ਅਨੰਦਪੁਰ ਸਾਹਿਬ 16 ਜਨਵਰੀ: ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਖ਼ਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਕਾਰਵਾਈ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਹੇਠ, ਕਾਰਜ ਸਾਧਕ ਅਫਸਰ ਸੰਗੀਤ ਕੁਮਾਰ, ਸੈਨੇਟਰੀ ਇੰਸਪੈਕਟਰ ਮਦਨ ਲਾਲ, ਟੈਕਸ ਇੰਸਪੈਕਟਰ ਗੁਰਦੇਵ ਸਿੰਘ ਬਹਿਲੂ ਅਤੇ ਨਗਰ ਕੌਂਸਲ ਦੀ ਟੀਮ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤੀ ਗਈ। ਚੈਕਿੰਗ ਦੌਰਾਨ ਕਚਹਿਰੀ ਰੋਡ, ਨਵੀਂ ਆਬਾਦੀ, ਚੋਈ ਬਾਜ਼ਾਰ ਅਤੇ ਕਿਸਾਨ ਹਵੇਲੀ ਰੋਡ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਚਾਈਨਾ ਡੋਰ ਕਾਰਨ ਵੱਧ ਰਹੇ ਹਾਦਸਿਆਂ, ਜਿਵੇਂ ਪੰਛੀਆਂ ਨੂੰ ਨੁਕਸਾਨ ਅਤੇ ਲੋਕਾਂ ਦੇ ਚਿਹਰੇ, ਗਲਾ ਆਦਿ ਜ਼ਖ਼ਮੀ ਹੋਣਾ ਨੂੰ ਦੇਖਦੇ ਹੋਏ ਸਖ਼ਤ ਨਿਗਰਾਨੀ ਜਾਰੀ ਰਹੇਗੀ। ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਚਾਈਨਾ ਡੋਰ ਦੀ ਖਰੀਦ-ਫਰੋਖ਼ਤ ਪਾਈ ਜਾਣ ‘ਤੇ ਕੜੀ ਕਾਰਵਾਈ ਕੀਤੀ ਜਾਵੇਗੀ। ਨਗਰ ਕੌਂਸਲ ਵੱਲੋਂ ਲੋਕਾਂ ਨੂੰ ਚਾਈਨਾ ਡੋਰ ਨ...
ਸ਼ੂਗਰਕੇਨ ਹਾਰਵੈਸਟਰ ਨਾਲ ਕਟਾਈ ਕਰਨ ਲਈ ਚੌੜੀ ਵਿੱਥ ਵਿਧੀ ਨਾਲ ਗੰਨੇ ਦੀ ਬਿਜਾਈ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ

ਸ਼ੂਗਰਕੇਨ ਹਾਰਵੈਸਟਰ ਨਾਲ ਕਟਾਈ ਕਰਨ ਲਈ ਚੌੜੀ ਵਿੱਥ ਵਿਧੀ ਨਾਲ ਗੰਨੇ ਦੀ ਬਿਜਾਈ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ

National
ਲੁਧਿਆਣਾ : 16 ਜਨਵਰੀ 2026( ) ਗੰਨੇ ਦੀ ਚੌੜੀ ਵਿੱਥ ਤੇ ਬਿਜਾਈ ਕਰਨ ਨਾਲ ਪੌਦਿਆਂ ਨੂੰ ਵਧੇਰੇ ਹਵਾ/ਸੂਰਜ ਦੀ ਰੌਸ਼ਨੀ  ਮਿਲਦੀ ਹੈ ਜਿਸ ਨਾਲ ਗੰਨੇ ਦੀ ਮੋਟਾਈ ਅਤੇ ਲੰਬਾਈ ਵਿਚ ਵਾਧਾ ਹੁੰਦਾ ਹੈ , ਜਿਸ ਨਾਲ ਪ੍ਰਤੀ ਹੈਕਟੇਅਰ  ਪੈਦਾਵਾਰ ਵਿੱਚ ਵਾਧਾ ਹੋਣ ਕਾਰਨ ਵਾਧੂ ਆਮਦਨ  ਹੁੰਦੀ ਹੈ । ਜ਼ਿਲਾ ਲੁਧਿਆਣਾ ਦੇ ਪਿੰਡ ਮੱਲ ਮਾਜਰਾ ਵਿਚ ਗੰਨੇ ਦੀ ਫ਼ਸਲ ਜਾਇਜ਼ਾ ਲੈਂਦਿਆਂ ਡਾਕਟਰ ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ ਨੇ ਦੱਸਿਆ ਕਿ ਮਜ਼ਦੂਰਾਂ ਦੀ ਘਾਟ ਕਾਰਨ ,ਗੰਨਾ ਕੱਟਣ ਵਾਲੀ ਮਸ਼ੀਨ ਦੀ ਮੰਗ ਵਧ ਰਹੀ ਹੈ । ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਤਕਰੀਬਨ 30 ਮਸ਼ੀਨਾਂ ਗੰਨੇ ਦੀ ਕਟਾਈ ਕਰ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਦੀ ਮਜ਼ਦੂਰਾਂ ਦੀ ਘਾਟ ਦੀ ਸਮੱਸਿਆ ਨੁੰ ਮੁੱਖ ਰੱਖਦਿਆਂ ਗੰਨੇ ਦੀ ਖੇਤੀ ਦਾ ਮਸ਼ੀਨੀਕਰਨ ਕਰਨ ਲਈ 4 ਦਸੰਬਰ 2025 ਤੱਕ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਸੀ ,ਜਿਸ ਤੇ ਕਰੀਬ 60 ਗੰਨਾ ਕਾਸ਼ਤਕਾਰਾਂ ਨੇ ਸ਼ੂਗਰਕੇਨ ਹਾਰਵੈਸਟਰ ਮਸ਼ੀਨ ਸਬਸਿਡੀ ਤੇ ਲੈਣ ਲਈ ਅਰਜੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਅਜੋਕੇ ਸਮੇਂ ਵਿਚ ਆਮ ਕਰਕੇ ਗੰਨੇ...
‘ਯੁੱਧ ਨਸ਼ਿਆਂ ਵਿਰੁੱਧ’: 321ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ 1.3 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 321ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ 1.3 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 16 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 321ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 294 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 54 ਐਫਆਈਆਰ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 321 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,701 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 208 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16,510 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗ...
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਲਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਲਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ/ਐਸ.ਏ.ਐਸ. ਨਗਰ, 16 ਜਨਵਰੀ 2026: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਦੇ ਕਾਲਕਟ ਭਵਨ (ਕਿਸਾਨ ਵਿਕਾਸ ਚੈਂਬਰ) ਵਿਖੇ "ਸਾਡੇ ਬਜ਼ੁਰਗ, ਸਾਡਾ ਮਾਣ" ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ, ਜੋ ਕਿ ਸੂਬੇ ਭਰ ਦੇ ਬਜ਼ੁਰਗ ਨਾਗਰਿਕਾਂ ਲਈ ਮਾਣ, ਦੇਖਭਾਲ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਮੁਹਿੰਮ ਬਜ਼ੁਰਗ ਨਾਗਰਿਕਾਂ ਨੂੰ ਸਿੱਧੇ ਤੌਰ 'ਤੇ ਸਿਹਤ, ਭਲਾਈ ਅਤੇ ਸਮਾਜਿਕ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਲਾਗੂ ਕੀਤੀ ਜਾ ਰਹੀ ਹੈ। ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਾਡੇ ਬਜ਼ੁਰਗ ਨਾਗਰਿਕਾਂ ਲਈ ਇੱਕ ਸਨਮਾਨਜਨਕ, ਸੁਰੱਖਿਅਤ ਅਤੇ ਸੁਵਿਧਾਜਨਕ ਜੀਵਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਦੇ ਦੂਜੇ ਪੜਾਅ ਲਈ, ਜ਼ਿਲ੍ਹਾ ਪੱਧਰੀ ਕੈਂਪ ਲਗਾਉਣ ਲਈ 786 ਲੱਖ ਰੁਪਏ ਦੀ ਰ...
ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ ਪੰਜਾਬ ਫਿਰ ਤੋਂ ਮੋਹਰੀ : ਸੰਜੀਵ ਅਰੋੜਾ

ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ ਪੰਜਾਬ ਫਿਰ ਤੋਂ ਮੋਹਰੀ : ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 16 ਜਨਵਰੀ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੇ ਇੱਕ ਵਾਰ ਫਿਰ ਆਪਣੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਥਾਪਿਤ ਕਰਦਿਆਂ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ ਵੱਲੋਂ ਜਾਰੀ ਕੀਤੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ - 5ਵੇਂ ਐਡੀਸ਼ਨ ਵਿੱਚ ਲਗਾਤਾਰ ਦੂਜੀ ਵਾਰ ਪੰਜਾਬ ਨੇ ‘ਟਾਪ ਪਰਫਾਰਮਰ’ ਵਜੋਂ ਸਫ਼ਲਤਾ ਦਰਜ ਕੀਤੀ ਹੈ । ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਦੀ ਹਾਜ਼ਰੀ ਵਿੱਚ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਰਾਸ਼ਟਰੀ ਸਟਾਰਟਅੱਪ ਦਿਵਸ ਦੇ ਮੌਕੇ ’ਤੇ ਕਰਵਾਏ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਨੂੰ ਪ੍ਰਸ਼ੰਸਾ ਪੱਤਰ ਦਿੱਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਲਗਾਤਾਰ ਦੂਜੀ ਵਾਰ ਇਹ ਮਾਣ ਹਾਸਲ ਕਰਨਾ  ਇੱਕ ਮਜ਼ਬੂਤ, ਸਮਾਵੇਸ਼ੀ ਅਤੇ ਨਵੀਨਤਾ-ਸੰਚਾਲਿਤ ਸਟਾਰਟਅੱਪ ਈਕੋਸਿਸਟਮ ਬਣਾਉਣ ਵੱਲ ਪੰਜਾਬ ਦੇ ਨਿਰੰਤਰ ਅਤੇ ਕੇਂਦ੍ਰਿਤ ਯਤਨਾਂ ਦਾ ਪ੍ਰਤੱਖ ਸਬੂਤ ਹੈ। ਰਾਜ ਦੀ ਕਾਰਗੁਜ਼ਾਰੀ ਪ੍ਰਗਤੀਸ਼ੀਲ ਸਟਾਰਟਅੱਪ ਨੀਤੀਆਂ, ਮਜ਼ਬੂਤ ਸੰਸਥਾਗਤ ਪ੍ਰਣਾਲੀਆਂ, ਇਨਕਿਊਬੇਸ਼...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

International, National, Politics, Punjab
ਚੰਡੀਗੜ੍ਹ, 16 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ, ਖਾਸ ਕਰਕੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਆਪਸੀ ਸਹਿਯੋਗ ਵਧਾਇਆ ਜਾ ਸਕੇ ਅਤੇ ਦੋਵਾਂ ਖਿੱਤਿਆਂ ਦੇ ਕਾਰੋਬਾਰ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, "ਕੈਨੇਡਾ ਹਮੇਸ਼ਾ ਭਾਰਤ ਅਤੇ ਪੰਜਾਬ ਲਈ ਇੱਕ ਮਜ਼ਬੂਤ ਭਾਈਵਾਲ ਰਿਹਾ ਹੈ ਅਤੇ ਅਸੀਂ ਇਸ ਰਿਸ਼ਤੇ ਦੀ ਤਹਿ ਦਿਲੋਂ ਕਦਰ ਕਰਦੇ ਹਾਂ। ਅਸੀਂ ਕੈਨੇਡਾ ਅਤੇ ਪੰਜਾਬ ਦਰਮਿਆਨ ਮਜ਼ਬੂਤ ਵਪਾਰਕ ਅਤੇ ਨਿਵੇਸ਼ ਸਬੰਧਾਂ ਦੀ ਸ਼ਲਾਘਾ ਕਰਦੇ ਹਾਂ ਅਤੇ ਇਸ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਕਰਦੇ ਹਾਂ।" ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੋਵਾਂ ਖਿੱਤਿਆਂ ਲਈ ਮਹੱਤਵ ਵਾਲੇ ਖੇਤਰਾਂ ਵਿੱਚ ਕੈਨੇਡੀਅਨ ਕਾਰੋਬਾਰ ਨਾਲ ਸਹਿਯੋਗ ਕਰਨ ਲਈ ਪੂਰੀ ਤਰ੍ਹਾਂ ਤਿਆਰ ਅਤੇ ਉਤਸੁਕ ਹੈ।" ਪੰਜਾਬ ਦੀਆਂ ਆਰਥਿਕ ਸਮਰੱਥਾਵਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਐਗਰੋ-ਪ੍ਰੋਸੈਸਿ...
ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ

ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ੍ਹ 16 ਜਨਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ, ਜੰਮੂ ਅਤੇ ਕਸ਼ਮੀਰ ਦੀ ਐਮ.ਬੀ.ਬੀ.ਐਸ. ਮਾਨਤਾ ਰੱਦ ਕਰਨ ਦਾ ਫੈਸਲਾ ਨਾ ਸਿਰਫ਼ ਵਿਦਿਆਰਥੀਆਂ ਦੇ ਭਵਿੱਖ ਨਾਲ ਬੇਇਨਸਾਫ਼ੀ ਹੈ, ਸਗੋਂ ਸਿੱਖਿਆ ਨੂੰ ਧਰਮ ਅਤੇ ਰਾਜਨੀਤੀ ਨਾਲ ਜੋੜਨ ਦੀ ਇੱਕ ਕੋਝੀ ਉਦਾਹਰਣ ਹੈ। ਇਸ ਮੈਡੀਕਲ ਕਾਲਜ ਵਿੱਚ ਦਾਖਲੇ ਕੇਂਦਰੀ ਪ੍ਰੀਖਿਆ ਐਨ.ਈ.ਈ.ਟੀ. , ਜੋ ਰਾਸ਼ਟਰੀ ਮੈਡੀਕਲ ਕਮਿਸ਼ਨ ਵੱਲੋਂ ਵੀ ਪ੍ਰਵਾਨਿਤ ਹੈ, ਦੀ ਮੈਰਿਟ ਅਨੁਸਾਰ ਪੂਰੀ ਤਰ੍ਹਾਂ ਕਾਨੂੰਨੀ ਅਤੇ ਪਾਰਦਰਸ਼ੀ ਢੰਗ ਨਾਲ ਕੀਤੇ ਗਏ ਸਨ। ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਸੰਸਥਾ ਦਾ ਨਿਰੀਖਣ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ  ਕਿ ਇੰਸਟੀਟਿਊਟ  ਵਿੱਚ ਕਿਸੇ ਧਰਮ ਵਿਸ਼ੇਸ਼ ਦੇ  ਵਿਦਿਆਰਥੀਆਂ ਦੀ ਬਹੁਗਿਣਤੀ ਹੋਣ ਕਰਕੇ  , ਐਮ.ਬੀ.ਬੀ.ਐਸ. ਦੀ ਮਾਨਤਾ ਰੱਦ ਕਰਨਾ ਬਿਲਕੁਲ ਗ਼ੈਰ-ਵਾਜਿਬ,ਪੱਖਪਾਤੀ ਅਤੇ ਅਨਿਆਂਪੂਰਨ  ਹੈ। ਉਨ੍ਹਾਂ ਸਵਾਲ ਉਠਾਇਆ, ਜੇਕਰ ਸੰਸਥਾ ਵਿੱਚ ਇੰਨੀਆਂ ਵੱਡੀਆਂ ਖਾਮੀਆਂ ਸਨ ਤਾਂ ਮਹਿਜ਼ ਚਾਰ ਮਹੀਨੇ ਪਹਿਲਾਂ ਮਾਨਤਾ ਕਿਸ ਆਧਾਰ ’ਤੇ...
ਸਪੀਕਰ ਨੇ ਮਿਲਾਵਟਖੋਰੀ ਛੱਡਣ ਲਈ ਕੀਤੀ ਅਪੀਲ,ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਸਪੀਕਰ ਨੇ ਮਿਲਾਵਟਖੋਰੀ ਛੱਡਣ ਲਈ ਕੀਤੀ ਅਪੀਲ,ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

Crime, National, Politics, Punjab
ਚੰਡੀਗੜ੍ਹ, 16 ਜਨਵਰੀ : ਪੰਜਾਬ ਵਿੱਚ ਮਿਲਾਵਟਖੋਰੀ ਦੇ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਸੀਂ ਸਕੂਲਾਂ ਵਿੱਚ ਸੈਮੀਨਾਰਾਂ ਅਤੇ ਸਮਾਗਮਾਂ ਰਾਹੀਂ ਘਟੀਆ ਜਾਂ ਮਿਲਾਵਟੀ ਦੁੱਧ, ਪਨੀਰ, ਘਿਓ ਅਤੇ ਹੋਰ ਦੁੱਧ ਉਤਪਾਦਾਂ ਦੀ ਗੁਣਵੱਤਾ ਜਾਂਚ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਮੁਹਿੰਮ ਜ਼ਿਲ੍ਹਾ ਫਰੀਦਕੋਟ ਦੇ ਕੋਟਕਪੂਰਾ ਤੋਂ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਵੀ ਮਿਲਾਵਟੀ ਉਤਪਾਦਾਂ ਦੀ ਜਾਂਚ ਦਾ ਤਰੀਕਾ ਦੇਖਣ ਅਤੇ ਸਿੱਖਣ ਲਈ ਸੱਦਾ ਦਿੱਤਾ ਜਾਵੇਗਾ ਤਾਂ ਜੋ ਉਹ ਆਪਣੇ ਪੱਧਰ ’ਤੇ ਅਜਿਹੇ ਗ਼ੈਰ-ਮਿਆਰੀ ਖਾਧ-ਪਦਾਰਥਾਂ ਦੀ ਗੁਣਵੱਤਾ ਜਾਂਚ-ਪਰਖ  ਸਕਣ। ਉਹ ਇਸ ਮੁਹਿੰਮ ਵਿੱਚ ਪੰਜਾਬੀਆਂ ਦਾ ਸਹਿਯੋਗ ਚਾਹੁੰਦੇ ਹਨ ਤਾਂ ਜੋ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਚੰਗੀ ਸਿਹਤ ਬਣਾਈ ਰੱਖਣ ਵਿੱਚ ਮਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮਿਲਾਵਟਖੋਰੀ ਦੇ ਖ਼ਤਰੇ ਨੂੰ ਖਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸਾਡੀ ਸ...
‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 15 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 320ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 263 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕਰਕੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 320 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,630 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 40.1 ਕਿਲੋਗ੍ਰਾਮ ਹੈਰੋਇਨ, 609 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2060 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ...
ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ

National, Politics, Punjab
ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਪੈ ਰਹੀ ਠੰਢ ਅਤੇ ਸੰਘਣੀ ਧੁੰਦ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ, ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਨਵਾਂ ਸਮਾਂ 21 ਜਨਵਰੀ, 2026 ਤੱਕ ਲਾਗੂ ਰਹੇਗਾ। ਸ. ਬੈਂਸ ਨੇ ਕਿਹਾ, "ਸਾਡੇ ਵਿਦਿਆਰਥੀਆਂ ਦੀ ਭਲਾਈ ਤੇ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ।" ਉਨ੍ਹਾਂ ਨੇ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.) ਨੂੰ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਇਸ ਸੋਧੇ ਹੋਏ ਸਮੇਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।...