Saturday, March 7
Shadow

Tag: latest news

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

Politics, Punjab
ਸ੍ਰੀ ਮੁਕਤਸਰ ਸਾਹਿਬ, 03 ਮਾਰਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਲਗਵਾਏ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੀ ਜਾ ਰਹੇ ਹਨ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।  ਉਹਨਾਂ ਕਿਹਾ ਕਿ ਬੱਚਿਆਂ ਨੇ ਜ਼ਿਆਦਾ ਸਮਾਂ ਸਕੂਲ ਵਿੱਚ ਗੁਜ਼ਾਰਨਾ ਹੁੰਦਾ ਹੈ ਜੇਕਰ ਉਹ ਗੰਦਾ ਪਾਣੀ ਪੀਣਗੇ ਤਾਂ ਉਹਨਾਂ ਨੂੰ ਲ਼ਾਇਲਾਜ ਬਿਮਾ...
ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

Politics
ਮਾਨਸਾ/ਚੰਡੀਗੜ੍ਹ, 03 ਮਾਰਚ: ਦਿੱਲੀ ਕਿਸਾਨ ਅੰਦੋਲਨ 2020-21 ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 350 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣ 'ਤੇ ਵਾਰਸਾਂ ਵੱਲੋਂ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਪਹੁੰਚ ਕੇ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਮਾਨਸਾ ਦੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਿੱਚ ਬਿਨ੍ਹਾਂ ਕਿਸੇ ਰਿਸ਼ਵਤ ਅਤੇ ਭੇਦਭਾਵ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਬੁਝੇ ਹੋਏ ਚੁੱਲ੍ਹੇ ਮੁੜ ਸੁਰਜੀਤ ਕਰਕੇ ਅਸਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਸ਼ਹੀਦ ਕਿਸਾਨ ਮਜ਼ਦੂਰਾਂ ਦੇ ਵਾਰਸਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੋ ਵੀ ਨੌਕਰੀਆਂ ਸਬੰਧੀ ਕੇਸ ਅਪਰੂਵ ਹਨ, ਉਹ ਵੀ ਅਗਲੇ ਹਫਤੇ ਤੱਕ ਕਲੀਅਰ ਕਰ ਦਿੱਤੇ ਜਾਣ...
ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਮੁਹਿੰਮ ਅਤੇ ਦਰੱਖਤ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਮੁਹਿੰਮ ਅਤੇ ਦਰੱਖਤ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ

Politics, Punjab
ਸ੍ਰੀ ਅਨੰਦਪੁਰ ਸਾਹਿਬ 03 ਮਾਰਚ: ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਅਤੇ ਦਰੱਖਤਾਂ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਨੂੰ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਸਾਂਝੀ ਕੋਸ਼ਿਸ਼ ਨਾਗਰਿਕ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾਵਾਂ ਦਰਮਿਆਨ ਮਜ਼ਬੂਤ ਸਹਿਯੋਗ ਦਾ ਪ੍ਰਤੀਕ ਹੈ, ਜਿਸ ਦਾ ਮਕਸਦ ਗੁਰੂ ਨਗਰੀ ਦੀ ਪਵਿੱਤਰਤਾ, ਸਫਾਈ ਅਤੇ ਕੁਦਰਤੀ ਸੁੰਦਰਤਾ ਨੂੰ ਬਰਕਰਾਰ ਰੱਖਣਾ ਹੈ। ਇਹ ਅਭਿਆਨ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਅਤੇ ਬਾਬਾ ਸੁੱਚਾ ਸਿੰਘ ਜੀ ਦੀ ਰਹਿਨੁਮਾਈ ਹੇਠ ਚਲਾਇਆ ਜਾ ਰਿਹਾ ਹੈ, ਜਿਨ੍ਹਾਂ ਦੀ ਸਮਾਜ ਸੇਵਾ ਪ੍ਰਤੀ ਵਚਨਬੱਧਤਾ ਨੇ ਖੇਤਰ ਵਿੱਚ ਪਰਿਆਵਰਣ ਜਾਗਰੂਕਤਾ ਅਤੇ ਲੋਕ-ਭਲਾਈ ਨੂੰ ਮਜ਼ਬੂਤ ਕੀਤਾ ਹੈ। ਇਹ ਮੁਹਿੰਮ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਤਖ਼ਤਾਂ ਵਿੱਚੋਂ ਇੱਕ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਗਈ ਸੀ। ਇੱਥੇ ਸਫਾਈ ਅਤੇ ਆਸ-ਪਾਸ ਦੇ ਇਲਾਕੇ ਨੂੰ ਸੁਚੱਜਾ ਬਣਾਉਣ ‘ਤੇ ਖ਼ਾਸ ਧਿਆਨ ਦਿੱਤਾ ਜਾਵੇਗ...
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ

local news
ਬਟਾਲਾ, 3 ਮਾਰਚ (   )  ਰਣਧੀਰ ਠਾਕੁਰ, ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ' ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣਤਾ 'ਕਿਸਾਨ ਆਈ.ਡੀ.' ਤਿਆਰ ਕੀਤੀ ਜਾਵੇਗੀ। ਇਸ ਆਈ.ਡੀ. ਨੂੰ ਕਿਸਾਨ ਦੇ ਮ...
ਆਮ ਆਦਮੀ ਪਾਰਟੀ ਦੀ ਸੋਚ ਲੋਕਾਂ ਦੀ ਬਿਨਾਂ ਕਿਸੇ ਲਾਲਚ ਦੇ ਸੇਵਾ ਕਰਨਾ ਹੈ-ਸਪੀਕਰ ਸੰਧਵਾਂ

ਆਮ ਆਦਮੀ ਪਾਰਟੀ ਦੀ ਸੋਚ ਲੋਕਾਂ ਦੀ ਬਿਨਾਂ ਕਿਸੇ ਲਾਲਚ ਦੇ ਸੇਵਾ ਕਰਨਾ ਹੈ-ਸਪੀਕਰ ਸੰਧਵਾਂ

Punjab
ਕੋਟਕਪੂਰਾ 2 ਮਾਰਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਠੇ ਵੜਿੰਗ ਵਿਖੇ ਪਬਲਿਕ ਮੀਟਿੰਗ ਕੀਤੀ ਅਤੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਸਪੀਕਰ ਸੰਧਵਾਂ ਨੇ ਲੋਕਾਂ ਦੀਆਂ ਮੰਗਾਂ ਤੇ ਤੁਰੰਤ ਗੌਰ ਕਰਦਿਆਂ 70 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਗਰਾਂਟ ਨਾਲ ਪਾਰਕ, ਉਪਨ ਜਿੰਮ, ਸੜਕਾਂ ਦੇ ਵਿਕਾਸ ਕਾਰਜ ਆਦਿ ਕੰਮ ਕੀਤੇ ਜਾਣਗੇ। ਸ.ਸੰਧਵਾਂ ਨੇ ਕਿਹਾ ਕਿ ਹਲਕੇ ਵਿਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਉਹ ਆਪ ਇਹਨਾਂ ਵਿਕਾਸ ਕਾਰਜਾਂ ਦਾ ਨਿਰੀਖਣ ਕਰ ਰਹੇ ਹਨ ਤਾਂ ਜੋ ਇਹਨਾਂ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਦੇਰੀ ਦੇ ਸੀਮਤ ਸਮੇਂ ਵਿੱਚ ਪੂਰਾ ਕੀਤਾ ਜਾ ਸਕੇ। ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਆਮ ਲੋਕਾਂ ਨੂੰ ਹੀ ਉੱਚਾ ਚੁੱਕਣ ਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਿਜਲੀ ਬਿਲ, ਬੁਨਿਆਦੀ ਢਾਂਚੇ,ਸਿਹਤ ਖੇਤਰ ਅਤੇ ਵਿਦਿਅਕ ਢਾਂਚੇ ਵਿੱਚ ਲਗਾਤਾਰ ਸੁਧਾਰ ਕਰਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਪੀਕਰ ਸ.  ਕੁਲਤਾਰ ...
ਮੁੱਖ ਮੰਤਰੀ ਸਿਹਤ ਯੋਜਨਾ: ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪੱਖੋਂ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ ਬਣਿਆ

ਮੁੱਖ ਮੰਤਰੀ ਸਿਹਤ ਯੋਜਨਾ: ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪੱਖੋਂ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ ਬਣਿਆ

Politics
ਮਾਨਸਾ, 2 ਮਾਰਚ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਜ਼ਿਲ੍ਹਾ ਮਾਨਸਾ ਨੇ ਵੱਡੀ ਮੱਲ ਮਾਰਦਿਆਂ ਸੂਬੇ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਲਗਾਤਾਰ ਤੇਜ਼ੀ ਦਰਜ ਕੀਤੀ ਜਾ ਰਹੀ ਹੈ। ਇਸੇ ਪ੍ਰਗਤੀ ਨੂੰ ਹੋਰ ਅੱਗੇ ਵਧਾਉਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੱਲੋਂ ਸਬੰਧਤ ਵਿਭਾਗਾਂ ਦੇ ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦਾ ਮੁੱਖ ਟੀਚਾ ਹਰ ਯੋਗ ਪਰਿਵਾਰ ਨੂੰ ਇਸ ਮੁਫ਼ਤ ਸਿਹਤ ਸਹੂਲਤ ਦੇ ਦਾਇਰੇ ਵਿੱਚ ਲਿਆਉਣਾ ਹੈ। ਏ.ਡੀ.ਸੀ. ਨੇ ਦੱਸਿਆ ਕਿ ਪੰਚਾਇਤ ਸਕੱਤਰ, ਆਂਗਨਵਾੜੀ ਵਰਕਰ ਅਤੇ ਆਸ਼ਾ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਇਹ ਕਰਮਚਾਰੀ ਸਾਂਝੇ ਤੌਰ 'ਤੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬਾਰੇ ਜਾਗਰ...
ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ

ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ

Politics
ਚੰਡੀਗੜ੍ਹ, 2 ਮਾਰਚ: ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਮੱਧ ਏਸ਼ੀਆਈ ਦੇਸ਼ਾਂ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਸਮਰਪਿਤ 24x7 ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਸ ਸਬੰਧੀ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਮੁੱਚੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਤਾਲਮੇਲ ਜਾਰੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਤੁਰੰਤ ਵਾਪਸੀ ਲਈ ਕੇਂਦਰ ਨੂੰ ਸੂਬੇ ਦੇ ਸਹਿਯੋਗ ਲਈ ਅਪੀਲ ਕੀਤੀ ਗਈ ਹੈ। ਅੱਜ ਪੰਜਾਬ ਭਵਨ ਵਿਖੇ ਇਹ ਐਲਾਨ ਕਰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ, "ਸੂਬਾ ਸਰਕਾਰ ਸਮੁੱਚੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਖੇਤਰਾਂ ਆ ਰਹੀਆਂ ਕਾਲਾਂ ਸਬੰਧੀ ਕਾਰਜ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।" ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ, “ਸਾਨੂੰ ਮੱਧ ਏਸ਼ੀਆ ਤੋਂ ਫੋਨ ਕਾਲ ਆ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤ...
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਸ਼ਿਆਂ ਵਿਰੁੱਧ ਜਾਗਰੂਕ ਸਬੰਧੀ ਮੀਟਿੰਗ ਦਾ ਆਯੋਜਨ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਸ਼ਿਆਂ ਵਿਰੁੱਧ ਜਾਗਰੂਕ ਸਬੰਧੀ ਮੀਟਿੰਗ ਦਾ ਆਯੋਜਨ

local news
ਸ੍ਰੀ ਮੁਕਤਸਰ ਸਾਹਿਬ, 02 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਿਲਸ਼ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਵੱਖ-ਵੱਖ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨੌਜਵਾਨਾਂ ਨੂੰ ਵਧੀਆ ਸੁਨੇਹਾ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਵੱਖ-ਵੱਖ ਵਿਦਿਅਕ ਸੰਸਥਾਵਾਂ, ਐਨ.ਜੀ.ਓਜ਼, ਅਤੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ, ਕਾਲਜਾਂ ਵਿੱਚ ਵੱਖ-ਵੱਖ ਟੀਮਾਂ ਬਣਾਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ, ਜਿਸ ਨਾਲ ਵਿਦਿਆਰਥੀ ਆਪਣੇ ਮਾਪਿਆਂ ਨੂੰ ਵੀ ਇਸ ਬਾਰੇ ਜਾਣੂੰ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹਰ ਕਾਲਜ ਤੋਂ ਇੱਕ 10-10 ਮੈਂਬਰਾਂ ਦੀ ਟੀਮ ਬਣਾਈ ਜਾਵੇ ਅਤੇ ਉਸ ਟੀਮ ਦੀ ਵਰਕਸ਼ਾਪ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਮੁਹਿੰਮ ਦੇ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ ਹੋਣਗੇ। ਉਨ...
ਹੋਲਾ ਮਹੱਲਾ 2026 ਦੌਰਾਨ ਦੋ ਰੋਜ਼ਾ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ

ਹੋਲਾ ਮਹੱਲਾ 2026 ਦੌਰਾਨ ਦੋ ਰੋਜ਼ਾ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ

local news
ਸ੍ਰੀ ਅਨੰਦਪੁਰ ਸਾਹਿਬ 02 ਮਾਰਚ: ਹੋਲਾ ਮਹੱਲਾ 2026 ਦੇ ਪਾਵਨ ਤਿਉਹਾਰ ਮੌਕੇ ਦੋ ਰੋਜ਼ਾ ਵਿਰਾਸਤੀ ਖੇਡਾਂ ਦਾ ਆਯੋਜਨ ਚਰਨ ਗੰਗਾ ਸਟੇਡੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਮੇਲੇ ਨੇ ਪੰਜਾਬ ਦੀ ਅਮੀਰ ਵਿਰਾਸਤ, ਰਵਾਇਤੀ ਖੇਡਾਂ ਅਤੇ ਲੋਕ ਕਲਾਵਾਂ ਨੂੰ ਇੱਕ ਮੰਚ ‘ਤੇ ਲਿਆ ਕੇ ਦਰਸ਼ਕਾਂ ਲਈ ਯਾਦਗਾਰ ਤਜਰਬਾ ਬਣਾਇਆ। ਦੂਰ-ਦੁਰਾਡੇ ਤੋਂ ਪਹੁੰਚੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੇ ਵਿਰਾਸਤੀ ਰੰਗਾਂ ਵਿੱਚ ਰੰਗੀ ਇਸ ਪ੍ਰਸਤੁਤੀ ਨੂੰ ਖੁੱਲ੍ਹੇ ਦਿਲ ਨਾਲ ਸਰਾਹਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਦਾ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਰਾਸਤੀ ਖੇਡਾਂ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਸਾਧਨ ਹਨ। ਪ੍ਰਸ਼ਾਸਨ ਵੱਲੋਂ ਖਿਡਾਰੀਆਂ ਲਈ ਸੁਚਾਰੂ ਪ੍ਰਬੰਧ, ਸੁਰੱਖਿਆ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ, ਜਿਸ ਨਾਲ ਮੁਕਾਬਲੇ ਸੁਚੱਜੇ ਢੰਗ ਨਾਲ ਸੰਪੰਨ ਹੋਏ। ਇਸ ਦੋ ਰੋਜ਼ਾ ਸਮਾਗਮ ਵਿੱਚ 60 ਸਾਲ ਤੱਕ ਦੀ ਉਮਰ ਦੇ ਖਿਡਾਰੀਆਂ ਨੇ ...
ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਚੰਡੀਗੜ੍ਹ, 2 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 'ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 'ਤੇ ਮੈਸੇਜ ਭੇਜ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੱਧ ਪੂਰਬ ਵਿੱਚ ਜੰਗ ਕਾਰਨ ਫਸੇ ਪੰਜਾਬੀਆਂ ਦੇ ਪੀੜਤ ਪਰਿਵਾਰਾਂ ਨੂੰ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਅਰਬ ਦੇਸ਼ਾਂ ਵਿੱਚ ਤਣਾਅ ਕਾਰਨ ਇੱਥੇ ਬਹੁਤ ਸਾਰੇ ਪ...