ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ
ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਹਰ ਮੁੱਦੇ ਅਤੇ ਸੁਝਾਅ ਨੂੰ ਬੜੇ ਧਿਆਨ ਅਤੇ ਗੰਭੀਰਤਾ ਨਾਲ ਸੁਣਿਆ। ਇਹ ਮੀਟਿੰਗ ਆਪਸੀ ਵਿਸ਼ਵਾਸ, ਸੁਖਾਵੇਂ ਮਾਹੌਲ ਅਤੇ ਉਸਾਰੂ ਵਿਚਾਰ-ਵਟਾਂਦਰੇ ਵਿੱਚ ਸੰਪੰਨ ਹੋਈ, ਜਿਸ ਨੇ ਸਰਕਾਰ ਅਤੇ ਆਂਗਣਵਾੜੀ ਕਰਮਚਾਰੀਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ।
ਡਾ. ਬਲਜੀਤ ...








