ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ: ਹੁਣ ਵਿਦਿਅਕ ਦਸਤਾਵੇਜ਼ਾਂ ਦੀ ਹੋਵੇਗੀ ਆਨਲਾਈਨ ਤਸਦੀਕ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 12 ਜਨਵਰੀ:
ਸੂਬੇ ਦੇ ਵਿਦਿਆਰਥੀਆਂ ਲਈ ਲਾਈਨਾਂ ਵਿੱਚ ਖੜ੍ਹਨ, ਕਾਗਜ਼ੀ ਕਾਰਵਾਈ ਅਤੇ ਹਫ਼ਤਿਆਂ ਦੀ ਲੰਬੀ ਉਡੀਕ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਵਿਦਿਅਕ ਦਸਤਾਵੇਜ਼ਾਂ ਦੀ ਆਨਲਾਈਨ ਤਸਦੀਕ ਅਤੇ ਪ੍ਰਮਾਣਿਕਤਾ ਲਈ ਡਿਜੀਟਲ ਪਲੇਟਫਾਰਮ “ਈ-ਸਨਦ” ਲਾਂਚ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਇਹ ਡਿਜੀਟਲ ਸੇਵਾ ਸ਼ੁਰੂ ਕਰਨ ਵਾਲਾ ਭਾਰਤ ਦਾ ਦੂਜਾ ਸੂਬਾ ਬਣ ਗਿਆ ਹੈ ।
ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ “ਈ-ਸਨਦ” ਸੇਵਾ ਦੀ ਸ਼ੁਰੂਆਤ ਨਾਲ ਬੋਰਡ ਦੇ ਮੌਜੂਦਾ ਤੇ ਸਾਬਕਾ ਵਿਦਿਆਰਥੀ ਵਿਸਥਾਰਤ ਅੰਕ-ਸੂਚੀ (ਡੀ.ਐਮ.ਸੀ) ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਹੁਣ ਕੁੱਝ ਹੀ ਦਿਨਾਂ ਵਿੱਚ ਕਰਵਾ ਸਕਦੇ ਹਨ, ਜਿਸ ਲਈ ਪਹਿਲਾਂ 40-45 ਦਿਨ ਲੱਗਦੇ ਸਨ। ਸਰਕਾਰ ਮੁਤਾਬਕ ਇਸ ਕਦਮ ਨਾਲ ਪੰਜਾਬ ਸਕੂਲ ਬੋਰਡ ਤੋਂ ਹਰ ਸਾਲ ਪਾਸ ਹੋਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਨੂੰ ਲਾਭ ਮਿਲੇਗਾ ਅਤੇ ਬੋਰਡ ਵੱਲੋਂ ਜਾਰੀ ਕੀਤੇ ਜਾਣ ਵਾਲੇ ਸਰਟੀਫਿਕੇਟਾਂ ਦੀ ਭਰੋਸੇਯੋਗ...








