ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ
ਰੂਪਨਗਰ, 27 ਮਈ: ਨੈਸ਼ਨਲ ਇੰਸਟੀਚਿਊਟ ਆਫ ਇਲੈਕਟ੍ਰਾਨਿਕਸ ਐਂਡ ਇਨਫਾਰਮੇਸ਼ਨ ਟੈਕਨਾਲੋਜੀ (ਨਾਇਲਟ) ਰੋਪੜ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਵਿਚਕਾਰ ਅਕਾਦਮਿਕ ਸਹਿਯੋਗ, ਤਕਨੀਕੀ ਸਿਖਲਾਈ, ਖੋਜ ਸਹਿਕਾਰਤਾ, ਡਿਜੀਟਲ ਲਰਨਿੰਗ ਅਤੇ ਉਦਯੋਗ-ਕੇਂਦਰਿਤ ਹੁਨਰ ਵਿਕਾਸ ਨੂੰ ਉਤਸਾਹਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮ.ਓ.ਯੂ.) ਸਾਇਨ ਕੀਤਾ ਗਿਆ। ਇਹ ਸਮਝੌਤਾ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਹਿਦਾਇਤ ਤਹਿਤ ਕੀਤਾ ਗਿਆ।
ਇਹ ਐਮ.ਓ.ਯੂ. ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਡਾ. ਨਵਨੀਤ ਵਾਲੀਆ ਅਤੇ ਐਗਜਿਕਿਊਟਿਵ ਡਾਇਰੈਕਟਰ ਨਾਇਲਟ ਰੋਪੜ ਸ਼੍ਰੀ ਦੀਪਕ ਵਾਸਨ ਵੱਲੋਂ ਸਾਇਨ ਕੀਤਾ ਗਿਆ। ਇਸ ਸਹਿਯੋਗ ਦਾ ਮੁੱਖ ਉਦੇਸ਼ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਲਈ ਅਕਾਦਮਿਕ ਅਤੇ ਪੇਸ਼ੇਵਰ ਮੌਕਿਆਂ ਦਾ ਵਿਸਥਾਰ ਕਰਨਾ ਹੈ।
ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਡਾ. ਨਵਨੀਤ ਵਾਲੀਆ ਨੇ ਦੱਸਿਆ ਕਿ ਨਾਇਲਟ ਰੋਪੜ ਵੱਲੋਂ ਹਾਲ ਹੀ "ਭਵਿੱਖ ਦੀਆਂ ਤਕਨੀਕਾਂ: ਆ...








