Friday, March 13
Shadow

Tag: latest news

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਪੈਦਲ ਯਾਤਰਾਵਾਂ ਕੱਢੀਆਂ ਗਈਆਂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਪੈਦਲ ਯਾਤਰਾਵਾਂ ਕੱਢੀਆਂ ਗਈਆਂ

National, Politics, Punjab
ਫਰੀਦਕੋਟ/ ਕੋਟਕਪੂਰਾ/ ਜੈਤੋ 10 ਜਨਵਰੀ () ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਪਿੰਡਾਂ ਦੇ ਪਹਿਰੇਦਾਰਾਂ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪੈਦਲ ਯਾਤਰਾਵਾਂ ਕੱਢੀਆਂ ਗਈਆਂ। ਇਨ੍ਹਾ ਯਾਤਰਾਵਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣਾ ਸੀ। ਪੈਦਲ ਯਾਤਰਾਵਾਂ ਦੌਰਾਨ ਪਿੰਡਾਂ ਦੇ ਪਹਿਰੇਦਾਰਾਂ ਨੇ ਪਿੰਡ ਦੇ ਮੁੱਖ ਰਸਤਿਆਂ, ਗਲੀਆਂ ਅਤੇ ਜਨਤਕ ਥਾਵਾਂ ‘ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਵੱਲੋਂ ਨਸ਼ਿਆਂ ਕਾਰਨ ਸਿਹਤ, ਪਰਿਵਾਰ ਅਤੇ ਸਮਾਜ ‘ਤੇ ਪੈਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਬੱਚਿਆਂ ‘ਤੇ ਖਾਸ ਧਿਆਨ ਦੇਣ ਦੀ ਅਪੀਲ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਵੱਡੀ ਗ...
9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

National, Politics, Punjab
ਮਾਨਸਾ, 10 ਜਨਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਬਜ਼ੁਰਗ ਸਾਡਾ ਸਰਮਾਇਆ ਹਨ ਅਤੇ ਬਿਰਧਾਂ ਦੀ ਸੇਵਾ - ਸੰਭਾਲ ਲਈ ਪੰਜਾਬ ਸਰਕਾਰ ਨੇ 9.12 ਕਰੋੜ ਦੀ ਲਾਗਤ ਨਾਲ "ਸਤਿਕਾਰ ਘਰ" ਬਣਾਇਆ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵਲੋਂ ਇੱਥੇ ਸੀਨੀਅਰ ਸਿਟੀਜ਼ਨ ਹੋਮ "ਸਤਿਕਾਰ ਘਰ" ਦੇ ਉਦਘਾਟਨ ਮੌਕੇ ਕੀਤਾ ਗਿਆ। ਓਨ੍ਹਾਂ ਕਿਹਾ ਕਿ 72 ਬੈਡਜ਼ ਵਾਲੇ ਅਤੇ 3.50 ਏਕੜ ਜਗ੍ਹਾ ਵਿਚ ਬਣੇ ਇਸ "ਸਤਿਕਾਰ ਘਰ" ਵਿੱਚ ਬਜ਼ੁਰਗਾਂ ਲਈ ਡੇਅ ਕੇਅਰ, ਭੋਜਨ, ਮੈਡੀਕਲ ਸਹੂਲਤਾਂ, ਲਾਇਬ੍ਰੇਰੀ, ਯੋਗਾ ਰੂਮ ਤੇ ਗੇਮ ਰੂਮ ਆਦਿ ਸਹੂਲਤਾਂ ਮੁਫ਼ਤ ਹਨ।  ਓਨ੍ਹਾਂ ਕਿਹਾ ਕਿ ਬਜ਼ੁਰਗਾਂ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ ਅਤੇ ਸਿਹਤ ਕੈਂਪ ਵੀ ਆਉਣ ਵਾਲੇ ਦਿਨਾਂ ਵਿਚ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ "ਸਤਿਕਾਰ ਘਰ" ਵਿੱਚ ਰਹਿ ਰਹੇ ਬਿਰਧਾਂ ਨਾਲ ਮੁਲਾਕਾਤ ਕੀਤੀ ਅਤੇ ਓਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ...
ਧੂਰੀ ਹਲਕੇ ’ਚ ਨਸ਼ਿਆਂ ਖ਼ਿਲਾਫ਼ ਕੱਢੀ ਪੈਦਲ ਯਾਤਰਾ

ਧੂਰੀ ਹਲਕੇ ’ਚ ਨਸ਼ਿਆਂ ਖ਼ਿਲਾਫ਼ ਕੱਢੀ ਪੈਦਲ ਯਾਤਰਾ

National
ਧੂਰੀ, 10 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਚਲ ਰਹੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਧੂਰੀ ਹਲਕੇ ਵਿੱਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਦੇ ਮਕਸਦ ਨਾਲ ਕੱਢੀ ਗਈ ਪੈਦਲ ਯਾਤਰਾ ਨਾਲ ਹੋਈ। ਇਸ ਪੈਦਲ ਯਾਤਰਾ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਚਾਉਣਾ, ਪਿੰਡ ਪੱਧਰ ’ਤੇ ਜਾਗਰੂਕਤਾ ਫੈਲਾਉਣਾ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨੀ ਹੈ। ਧੂਰੀ ਹਲਕੇ ਦੇ ਪਿੰਡ ਬਨਭੌਰੀ, ਬਰੜਵਾਲ, ਬੱਬਨਪੁਰ, ਹਸਨਪੁਰ ਅਤੇ ਬੁਰਜ ਸੇਢਾ ਵਿੱਚ ਕੱਢੀ ਗਈ ਇਸ ਪੈਦਲ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਭਾਗ ਲਿਆ ਅਤੇ ਨਸ਼ਿਆਂ ਦੇ ਖ਼ਿਲਾਫ਼ ਡਟ ਕੇ ਖੜ੍ਹਨ ਦਾ ਅਹਿਦ ਲਿਆ। ਪਿੰਡ ਵਾਸੀਆਂ ਨੇ ਇਹ ਅਹਿਦ ਕੀਤਾ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਸਚੇਤ ਪਹਿਰੇਦਾਰ ਬਣ ਕੇ ਨਸ਼ਾ ਤਸਕਰੀ ਅਤੇ ਨਸ਼ਾ ਸੇਵਨ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਉਣਗੇ। ਇਸ ਮੌਕੇ ਬੀ.ਡੀ.ਪੀ.ਓ. ਧੂਰੀ ਸ੍ਰੀ ਸੁਖਵਿੰਦਰ...
ਜ਼ਿਲ੍ਹਾ ਤਰਨ ਤਾਰਨ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਜ਼ਿਲ੍ਹਾ ਤਰਨ ਤਾਰਨ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

National, Politics, Punjab
ਤਰਨ ਤਾਰਨ, 10 ਜਨਵਰੀ (     ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਦਿਆਂ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਜ਼ਿਲ੍ਹਾ ਤਰਨ ਤਾਰਨ ਦੇ ਚਾਰੇ ਵਿਧਾਨ ਸਭਾ ਹਲਕੇ ਤਰਨ ਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਵਿਖੇ ਅੱਜ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਵੱਲੋਂ ਪਿੰਡਾਂ ਵਿੱਚ ਵਿਸ਼ੇਸ਼ ਇਕੱਤਰਤਾ ਕਰਕੇ ਪੈਦਲ ਯਾਤਰਾਵਾਂ ਕੱਢ ਕੇ ਨਸ਼ਿਆਂ ਖਿਲਾਫ ਹੋਕਾ ਦਿੱਤਾ ਗਿਆ। ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕਿੜੀਆਂ, ਮਰੜ, ਜੌਣੇਕੇ, ਮਰਹਾਣਾ ਅਤੇ ਨੱਥੂਪੁਰ ਵਿਖੇ ਨਸ਼ਾ ਮੁਕਤੀ ਪੈਦਲ ਯਾਤਰਾਵਾਂ ਦੀ ਸ਼ੁਰੂਆਤ ਕਰਦਿਆਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਲਕਿਆਂ ਤੋਂ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਲਕਿਆਂ ਤੋਂ ਬੱਸਾਂ ਰਵਾਨਾ

National
ਫਰੀਦਕੋਟ/ ਕੋਟਕਪੂਰਾ/ ਜੈਤੋ, 10 ਜਨਵਰੀ () ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਹਲਕਿਆਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਫਰੀਦਕੋਟ ਹਲਕੇ ਦੇ ਪਿੰਡ ਸਾਧਾਵਾਲਾ, ਕੋਟਕਪੂਰਾ ਹਲਕੇ ਦੇ ਪਿੰਡ ਭਾਣਾ ਅਤੇ ਜੈਤੋ ਹਲਕੇ ਦੇ ਪਿੰਡ ਘਣੀਆਂ ਵਾਲਾ ਤੋਂ ਤੀਰਥ ਯਾਤਰਾ ਲਈ ਬੱਸਾਂ ਨੂੰ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੂਲ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਖਰਚੇ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਇਸ ਯਾਤਰਾ ਦੌਰਾਨ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦੀ ਪੂਰੀ ਵਿਵਸਥਾ ਪੰਜਾਬ ਸਰਕਾਰ ਵੱਲੋਂ ਕੀਤੀ ਜਾਂਦੀ ਹੈ। ਇਸ ਮੌਕੇ ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਲਈ ਆਸਥਾ ਨਾਲ ਭਰਪੂਰ ਸੁਖਦਾਇਕ ਯਾਤਰਾ ਦਾ ਮੌਕਾ ਪ੍ਰਦਾਨ ਕਰ ਰਹੀ ਹੈ।...
ਹੁਣ ਸਰਕਾਰੀ ਸੇਵਾਵਾਂ ਲਈ ਦਫ਼ਤਰਾਂ ਦੇ ਚੱਕਰ ਨਹੀਂ-ਸੇਵਾ ਕੇਂਦਰ ਬਣੇ “ਵਨ ਸਟਾਪ ਸੋਲਿਊਸ਼ਨ”

ਹੁਣ ਸਰਕਾਰੀ ਸੇਵਾਵਾਂ ਲਈ ਦਫ਼ਤਰਾਂ ਦੇ ਚੱਕਰ ਨਹੀਂ-ਸੇਵਾ ਕੇਂਦਰ ਬਣੇ “ਵਨ ਸਟਾਪ ਸੋਲਿਊਸ਼ਨ”

National, Politics, Punjab
ਮਾਲੇਰਕੋਟਲਾ 10  ਜਨਵਰੀ: ਜ਼ਿਲ੍ਹਾ ਵਾਸੀਆਂ ਨੂੰ ਸੁਵਿਧਾਜਨਕ, ਪਾਰਦਰਸ਼ੀ ਅਤੇ ਤੇਜ਼ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦਾ ਦਾਇਰਾ ਅਤੇ ਭੂਮਿਕਾ ਹੋਰ ਵਧਾਈ ਗਈ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਆਰ.ਟੀ.ਓ ਦਫ਼ਤਰ ਅਤੇ ਮਾਲ ਵਿਭਾਗ ਦੀਆਂ ਸੇਵਾਵਾਂ ਦੇ ਨਾਲ-ਨਾਲ ਪੈਨਸ਼ਨਰਾਂ ਨਾਲ ਸਬੰਧਤ ਮਹੱਤਵਪੂਰਨ ਸੇਵਾਵਾਂ ਵੀ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਾਹਨ ਅਤੇ ਆਰ.ਸੀ ਨਾਲ ਸਬੰਧਿਤ ਸਾਰੀਆਂ ਸੇਵਾਵਾਂ ਹੁਣ ਸਿੱਧੇ ਸੇਵਾ ਕੇਂਦਰਾਂ ਤੋਂ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਇਸ ਤੋਂ ਇਲਾਵਾ ਪੈਨਸ਼ਨਰਾਂ ਲਈ ਛੇ ਅਹੰਕਾਰਪੂਰਨ ਸੇਵਾਵਾਂ- ਜਿਵੇਂ ਕਿ ਈ-ਕੇਵਾਈਸੀ, ਜੀਵਨ ਪ੍ਰਮਾਣ ਪੱਤਰ, ਪ੍ਰੋਫਾਈਲ ਅਪਡੇਟ, ਸ਼ਿਕਾਇਤ ਦਰਜ ਕਰਵਾਉਣਾ ਆਦਿ  ਹੁਣ ਕਿਸੇ ਵੀ ਨਜ਼ਦੀਕੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਜਿਵੇਂ ਕਿ ਫਰਦ, ਵਿਰਾਸਤੀ ਇੰਤਕਾਲ, ਵਸੀਕ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

National, Politics, Punjab
ਹੁਸ਼ਿਆਰਪੁਰ, 10 ਜਨਵਰੀ : ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ  ਅਧਿਕਾਰਾਂ ਤਹਿਤ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਵਿਚ  ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਆਵਾਜ਼ੀ  ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਕਰਨ ‘ਤੇ ਪਾਬੰਦੀ ਰਹੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ’ਤੇ ਲਾਗੂ  ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ,  ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ  ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

National, Politics, Punjab
ਚੰਡੀਗੜ੍ਹ, 9 ਜਨਵਰੀ: ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ, ਉਚੇਰੀ ਸਿੱਖਿਆ ਦੇ ਆਧੁਨਿਕੀਕਰਨ ਅਤੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਤੇ ਹਸਪਤਾਲ ਸਥਾਪਤ ਕਰਨ ਲਈ 19 ਏਕੜ ਤੋਂ ਵੱਧ ਜ਼ਮੀਨ ਦੇਣ ਦੀ ਪ੍ਰਵਾਨਗੀ ਦੇ ਕੇ ਹੋਰ ਕਈ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਵਿੱਚ ਭਾਰਤ ਦੀ ਪਹਿਲੀ ਵਿਆਪਕ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਨੀਤੀ-2026, ਪਲਾਟ ਅਲਾਟੀਆਂ ਲਈ ਐਮਨੈਸਟੀ ਨੀਤੀ-2025 ਵਿੱਚ ਵਾਧਾ ਕਰਨ, ਗਮਾਡ ਦੀਆਂ ਜਾਇਦਾਦ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਸਤਲੁਜ ਦਰਿਆ ਵਿੱਚੋਂ ਰੇਤ ਕੱਢਣ ਲਈ ਪ੍ਰਵਾਨਗੀ ਦੇਣ ਦੇ ਨਾਲ-ਨਾਲ ਅਤੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਸਟਾਫ ਨੂੰ ਸਰਕਾਰੀ ਵਿਭਾਗਾਂ ਵਿੱਚ ਭੇਜਣ ਨੂੰ ਮਨਜ਼ੂਰੀ ਦੇ ਦਿੱਤੀ ਜੋ ਸਿਹਤ ਸੰਭਾਲ ਦੇ ਵਿਸਥਾਰ, ਸਿੱਖਿਆ ਸੁਧਾ...
ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ

ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ

International, National, Politics, Punjab
ਚੰਡੀਗੜ੍ਹ, 9 ਜਨਵਰੀ: ਜਲੰਧਰ ਪੁਲਿਸ ਕਮਿਸ਼ਨਰੇਟ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸ੍ਰੀ ਇਕਬਾਲ ਸਿੰਘ ਦੀ ਸ਼ਿਕਾਇਤ 'ਤੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਨੇਤਾ ਅਤੇ ਐਮ.ਐਲ.ਏ. ਸ੍ਰੀਮਤੀ ਆਤਿਸ਼ੀ ਦੀ ਇੱਕ ਵੀਡੀਓ ਨੂੰ ਤੇੜ-ਮਰੋੜ ਕੇ ਅਤੇ ਤਕਨਾਲੋਜੀ ਨਾਲ ਬਦਲ ਕੇ ਗਲਤ ਢੰਗ ਨਾਲ ਅਪਲੋਡ ਅਤੇ ਪ੍ਰਸਾਰਿਤ ਕਰਨ ਨਾਲ ਸਬੰਧਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੂੰ ਗੁਰੂਆਂ ਵਿਰੁੱਧ ਕਥਿਤ ਤੌਰ 'ਤੇ ਅਪਮਾਨਜਨਕ ਅਤੇ ਨਿੰਦਿਆ ਭਰੀਆਂ ਟਿੱਪਣੀਆਂ ਕਰਦੇ ਹੋਏ ਦਿਖਾਉਂਦਿਆਂ ਭੜਕਾਊ ਸੁਰਖੀਆਂ ਦੇ ਨਾਲ ਇੱਕ ਛੋਟੀ ਵੀਡੀਓ ਕਲਿੱਪ ਵਾਲੀਆਂ ਕਈ ਪੋਸਟਾਂ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਅਪਲੋਡ/ਪ੍ਰਸਾਰਿਤ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਵੀਡੀਓ ਕਲਿੱਪ ਦੀ ਜਾਂਚ ਵਿਗਿਆਨਕ ਢੰਗ ਨਾਲ ਕੀਤੀ ਗਈ ਹੈ ਅਤੇ ਸ੍ਰੀਮਤੀ ਆਤਿਸ਼ੀ ਦੀ ਆਡੀਓ ਵਾਲੀ ਇਹ ਵੀਡੀਓ ਕਲਿੱਪ ਸ੍ਰੀ ਕਪਿਲ ਮਿਸ਼ਰਾ ਦੇ ਸੋਸ਼ਲ ਮੀਡੀਆ ਪਲੇਟਫਾਰਮ (https://x.com/kapilmishra_ind/status/2008811019158847790?s=48) ਤੋਂ ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਅੱਜ ਕਰਨਗੇ ਲੋਕ ਅਰਪਣ: ਡਿਪਟੀ ਕਮਿਸ਼ਨਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਅੱਜ ਕਰਨਗੇ ਲੋਕ ਅਰਪਣ: ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 9 ਜਨਵਰੀ:                 ਮਾਨਸਾ ਵਿੱਚ ਪੰਜਾਬ ਸਰਕਾਰ ਵਲੋਂ ਤਿਆਰ ਸਰਕਾਰੀ ਬਿਰਧ ਆਸ਼ਰਮ "ਸਤਿਕਾਰ ਘਰ" ਭਲਕੇ 10 ਜਨਵਰੀ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਲੋਕ ਅਰਪਣ ਕੀਤਾ ਜਾਵੇਗਾ।                 ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਦੱਸਿਆ ਕਿ ਇਹ ''ਸਤਿਕਾਰ ਘਰ'' ਬਿਰਧ ਆਸ਼ਰਮ 28 ਕਨਾਲ ਜਗ੍ਹਾ ਵਿੱਚ ਉਸਾਰਿਆ ਗਿਆ ਹੈ। 9.12 ਕਰੋੜ ਰੁਪਏ ਦੀ ਲਾਗਤ ਨਾਲ ਇਸ ਤਿੰਨ ਮੰਜ਼ਿਲ ਇਮਾਰਤ ਦੀ ਉਸਾਰੀ ਕੀਤੀ ਗਈ ਹੈ।                 ਬਜ਼ੁਰਗਾਂ ਦੀ ਦੇਖਭਾਲ ਕਰਨ ਦੇ ਨਾਲ-ਨਾਲ ਬਿਰਧ ਵਿਅਕਤੀਆਂ ਨੂੰ ਭੋਜਨ, ਮੈਡੀਕਲ ਸਹੂਲਤਾਂ, ਡੇ ਕੇਅਰ, ਲਾਇਬ੍ਰੇਰੀ, ਆਦਿ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ। ਇਸ 72 ਬੈਡ ਦੀ ਸਮਰਥਾ ਵਾਲੇ ਆਸ਼ਰਮ ਵਿਚ ਵਿਸ਼ੇਸ਼ ਤੌਰ 'ਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਜਿਹੜੇ ਬਜ਼ੁਰਗਾਂ ਦਾ ਖਿਆਲ ਵੀ ਰੱਖਣਗੇ।        ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਲਕੇ ਬਿਰਧ ਆਸ਼ਰਮ ਵਿਖੇ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਜਾਵੇਗਾ। ਲਾਭਪਾਤਰੀ ਬਜ਼...