ਪਵਿੱਤਰ ਵੇਈ ਕਿਨਾਰੇ ਵਿਕਾਸ ਨੂੰ ਮਿਲੀ ਨਵੀਂ ਗਤੀ
ਦਸੂਹਾ/ਹੁਸ਼ਿਆਰਪੁਰ, 9 ਜਨਵਰੀ :
ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਦਸੂਹਾ ਦੇ ਪਿੰਡ ਗਾਲੋਵਾਲ ਦਾ ਦੌਰਾ ਕਰਕੇ ਪਵਿੱਤਰ ਵੇਈਂ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪ੍ਰਸ਼ਾਸਨਿਕ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸ਼ਾਮਿਲ ਹੋਏ। ਪਵਿੱਤਰ ਵੇਈਂ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੇ ਵਿਕਾਸ, ਸੜਕ ਨਿਰਮਾਣ, ਪਾਣੀ ਦੀ ਸਪਲਾਈ, ਹੜ੍ਹਾਂ ਨਾਲ ਹੋਏ ਨੁਕਸਾਨ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਵਿੱਤਰ ਵੇਈਂ ਦੇ ਨਾਲ ਸੜਕ ਦੀ ਉਸਾਰੀ ਇਲਾਕੇ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ। ਇਸ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਦਸੂਹਾ ਇਲਾਕੇ ਦੇ ਸੈਦੋਂਵਾਲ ਪਿੰਡ ਤੋਂ ਭੂਸ਼ਾ ਪੁਲ਼ ਤ...








