‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 23.3 ਕਿਲੋਗ੍ਰਾਮ ਹੈਰੋਇਨ ਸਮੇਤ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਚੰਡੀਗੜ੍ਹ, 6 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 311ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 313 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 311 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,381 ਹੋ ਗਈ ਹੈ।
ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 23.3 ਕਿਲੋਗ੍ਰਾਮ ਹੈਰੋਇਨ, 5 ਕਿਲੋ ਭੁੱਕੀ, 486 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮ...








