ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ ਲਈ ਅੰਤਰਰਾਸ਼ਟਰੀ ਸਹਿਯੋਗ ਜ਼ਰੂਰੀ- ਗੁਰਮੀਤ ਸਿੰਘ ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ
ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਸਹਾਇਕ ਖੇਤਰਾਂ ਨੂੰ ਮਜ਼ਬੂਤ ਕਰਨ ਲਈ ਅੰਤਰਰਾਸ਼ਟਰੀ ਤਜਰਬੇ ਅਤੇ ਅਧੁਨਿਕ ਤਕਨੀਕ ਦੀ ਅਹਿਮ ਭੂਮਿਕਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਬੀਤੇ ਦਿਨੀਂ ਪਿੰਡ ਦਿਉਣ ਦੇ ਜੰਮ ਪਲ ਅਤੇ ਹਾਲ ਵਿੱਚ ਬ੍ਰਿਟਿਸ਼ ਕੋਲੰਬੀਆ ਸਰਕਾਰ ਦੇ ਕੈਬਨਿਟ ਮੰਤਰੀ ਜਗਰੂਪ ਸਿੰਘ ਬਰਾੜ ਨਾਲ ਹੋਈ ਵਿਸਥਾਰਪੂਰਕ ਮੀਟਿੰਗ ਦੌਰਾਨ ਕੀਤਾ।
ਮੀਟਿੰਗ ਦੌਰਾਨ ਦੋਵਾਂ ਨੇ ਪੰਜਾਬ ਅਤੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚਕਾਰ ਖੇਤੀਬਾੜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਖੇਤੀਬਾੜੀ ਨੂੰ ਵਪਾਰਕ ਅਤੇ ਨਫ਼ੇਯੋਗ ਬਣਾਉਣ, ਕਿਸਾਨੀ ਆਮਦਨ ਵਧਾਉਣ ਲਈ ਨਵੇਂ ਮਾਡਲ ਅਪਣਾਉਣ ਅਤੇ ਵਿਭਿੰਨਤਾ ‘ਤੇ ਖ਼ਾਸ ਧਿਆਨ ਕੇਂਦਰਿਤ ਕੀਤਾ ਗਿਆ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੂੰ ਫਸਲੀ ਵਿਭਿੰਨਤਾ, ਉੱਚ ਮੁੱਲ ਵਾਲੀਆਂ ਫਸਲਾਂ, ਬੀਜ ਤਕਨੀਕ, ਪ੍ਰਿਸੀਜ਼ਨ...








