ਨਗਰ ਪਾਲਿਕਾ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ — ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 25 ਮਈ- ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 26 ਮਈ 2026 ਨੂੰ ਨਗਰ ਪਾਲਿਕਾ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਪੋਲਿੰਗ ਪਾਰਟੀਆਂ ਦੀਰਵਾਨਾਗੀ ਦਾ ਜਾਇਜਾ ਲੈਂਦਿਆਂ ਦਿੱਤੀ। ਉਹਨਾਂ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਇਹਨਾਂ ਚੋਣਾਂ ਲਈ 187 ਪੋਲਿੰਗ ਬੂਥ ਬਣਾਏ ਗਏ ਹਨ, ਜਿਹਨਾਂ ਵਿੱਚੋਂ ਸ੍ਰੀ ਮੁਕਤਸਰ ਸਾਹਿਬ ਦੇ 31 ਵਾਰਡਾਂ ਲਈ 85 ਪੋਲਿੰਗ ਬੂਥ, ਗਿੱਦੜਬਾਹਾ ਦੇ 19 ਵਾਰਡਾਂ ਲਈ 41 ਪੋਲਿੰਗ ਬੂਥ ਅਤੇ ਮਲੋਟ ਦੇ 27 ਵਾਰਡਾਂ ਲਈ 61 ਪੋਲਿੰਗ ਬੂਥ ਬਣਾਏ ਗਏ ਹਨ। ਉਹਨਾਂ ਅੱਗੇ ਦੱਸਿਆ ਕਿ ਨਗਰ ਕੌਸਲ ਦੀਆਂ ਚੋਣਾਂ ਵਿੱਚ 177586 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਹਨਾਂ ਵਿੱਚੋ 93100 ਪੁਰਸ਼, 84476 ਔਰਤਾਂ ਅਤੇ 10 ਟਰਾਂਸਜੈਂਡਰ ਸ਼ਾਮਿਲ ਹਨ। ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ...







