Friday, March 13
Shadow

Tag: latest news

ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ

ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ

National
ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ ਤਰਨ ਤਾਰਨ, 05 ਜਨਵਰੀ (        ) - ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਸਮਝਾਉਣਾ ਚਾਹੀਦਾ ਹੈ ਤਾਂ ਜੋ ਇਸ ਮਾੜੇ ਰੁਝਾਨ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਇਸ ਸਬੰਧੀ ਵਿਸ਼ੇਸ਼ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪਲਾਸਟਿਕ/ਸੰਥੈਟਿਕ ਡੋਰ ਦੀ ਵਿਕਰੀ ਜਾਂ ਵਰਤੋਂ ਕਰੇਗਾ ਉਸ ਖਿਲਾਫ ਸਖਤ ਧਾਰਾ 188 ਦੇ ਨਾਲ-ਨਾਲ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਦੇ ਸੈਕਸ਼ਨ 15 ਤਹਿਤ ਕਾਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਿਸ ...
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

National
ਨੰਗਲ 05 ਦਸੰਬਰ: ਪਿੰਡ ਸਜਮੋਰ ਵਿੱਚ ਆਮ ਆਦਮੀ ਪਾਰਟੀ ਦੀ ਬਲਾਕ ਸੰਮਤੀ ਮੈਂਬਰ ਬੀਰ ਕੌਰ  ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਨ ਲਈ ਸ਼ਰਧਾ ਅਤੇ ਸਤਿਕਾਰ ਨਾਲ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪਾਰਟੀ ਵਰਕਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ  ਸਖਸ਼ੀਅਤਾਂ ਨੇ ਭਾਗ ਲਿਆ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ  ਹਲਕਾ ਵਿਧਾਇਕ ਨੇ ਵਿਸ਼ੇਸ਼ ਤੌਰ ’ਤੇ ਸਮਾਗਮ ਵਿੱਚ ਸ਼ਿਰਕਤ ਕੀਤੀ । ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁਰੂਆਂ ਦੀ ਬਖ਼ਸ਼ਿਸ਼ ਨਾਲ ਹੀ ਸੇਵਾ ਦਾ ਮੌਕਾ ਮਿਲਦਾ ਹੈ ਅਤੇ ਸੇਵਾ-ਭਾਵਨਾ ਹੀ ਸਮਾਜ ਨੂੰ ਮਜ਼ਬੂਤ ਬਣਾਉਂਦੀ ਹੈ। ਬੀਰ ਕੌਰ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਪਾਵਨ ਪਾਠ ਗੁਰੂ ਸਾਹਿਬ ਦੀ ਕਿਰਪਾ ਨਾਲ ਪਾਰਟੀ ਅਤੇ ਇਲਾਕੇ ਨੂੰ ਮਿਲੀ ਸਫਲਤਾ ਦੇ ਸ਼ੁਕਰਾਨੇ ਵਜੋਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ...
ਨਗਰ ਕੌਂਸਲ ਚੋਣਾਂ ਤੋਂ ਬਾਅਦ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ -ਹਰਜੋਤ ਬੈਂਸ

ਨਗਰ ਕੌਂਸਲ ਚੋਣਾਂ ਤੋਂ ਬਾਅਦ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ -ਹਰਜੋਤ ਬੈਂਸ

National
ਨੰਗਲ 4 ਜਨਵਰੀ : ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾ ਕੇ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ, ਸਾਡੇ ਆਮ ਆਦਮੀ ਪਾਰਟੀ ਦੇ ਵਰਕਰ, ਕੌਂਸਲਰ ਨਹੀ ਸਗੋਂ ਸੇਵਾਦਾਰ ਦੀ ਤਰ੍ਹਾਂ ਕੰਮ ਕਰਨਗੇ। ਉਹਨਾਂ ਨੇ ਕਿਹਾ ਕਿ ਨੰਗਲ ਵਿੱਚ ਸੈਰ ਸਪਾਟਾ ਦੀਆਂ ਸੰਭਾਵਨਾਵਾਂ ਲਈ ਜ਼ਮੀਨੀ ਪੱਧਰ ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਲਦੀ ਹੀ ਨੰਗਲ ਵਿੱਚ ਕਦੰਬਾ ਟੂਰਿਜਮ ਕੰਪਲੈਕਸ ਨੂੰ ਕਾਰਜਸ਼ੀਲ ਕੀਤਾ ਜਾਵੇਗਾ ਅਤੇ ਇਸ ਇਲਾਕੇ ਨੂੰ ਸੈਰ ਸਪਾਟਾ ਸੰਨਤ ਵਜੋਂ ਪ੍ਰਫੁੱਲਤ ਕੀਤਾ ਜਾਵੇਗਾ, ਜਿਸ ਦੇ ਲਈ ਪਿਛਲੇ ਢਾਈ ਸਾਲ ਦੌਰਾਨ ਸਾਰੇ ਅੜਿੱਕੇ ਦੂਰ ਕਰ ਲਏ ਗਏ ਹਨ। ਅੱਜ ਨੰਗਲ ਵਿੱਚ ਆਪਣੀ ਰਿਹਾਇਸ਼ 2 ਆਰ ਵੀ ਆਰ  ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਹੱਲ ਕਰਨ ਲਈ ਪਿਛਲੇ ਚਾਰ ਸਾਲ ਤੋਂ ਲਗਾਤਾਰ ਚੱਲ ਰਹੇ ਪ੍ਰੋਗਰਾਮ ਸਾਡਾ ਐਮਐਲਏ ਸਾਡੇ ਵਿੱਚ ਤਹਿਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦ...
‘ਯੁੱਧ ਨਸ਼ਿਆਂ ਵਿਰੁੱਧ’: 309ਵੇਂ ਦਿਨ, ਪੰਜਾਬ ਪੁਲਿਸ ਨੇ 94 ਨਸ਼ਾ ਤਸਕਰਾਂ ਨੂੰ 593 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 309ਵੇਂ ਦਿਨ, ਪੰਜਾਬ ਪੁਲਿਸ ਨੇ 94 ਨਸ਼ਾ ਤਸਕਰਾਂ ਨੂੰ 593 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

National
ਚੰਡੀਗੜ੍ਹ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਦੇ ਲਗਾਤਾਰ 309ਵੇਂ ਦਿਨ  ਪੰਜਾਬ ਪੁਲਿਸ ਨੇ ਅੱਜ 312 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 79 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 309 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 43,206 ਹੋ ਗਈ ਹੈ। ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 593 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 1198 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,620 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀ...
ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

National
ਚੰਡੀਗੜ੍ਹ, 4 ਜਨਵਰੀ: ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਨੂੰ ਸਫ਼ਲਤਾਪੂਰਵਕ ਵਿਕੇਂਦਰੀਕ੍ਰਿਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕ (ਏ.ਏ.ਸੀਜ਼.) ਗਰਭਵਤੀ ਔਰਤਾਂ ਲਈ ਨਵੀਂ ਜੀਵਨ ਰੇਖਾ ਵਜੋਂ ਉੱਭਰ ਰਹੇ ਹਨ। ਇੱਕ ਵਿਸ਼ੇਸ਼ ਪ੍ਰੋਟੋਕੋਲ-ਅਧਾਰਤ ਗਰਭ ਅਵਸਥਾ ਦੇਖਭਾਲ ਮਾਡਲ ਸ਼ੁਰੂ ਕਰਨ ਦੇ ਸਿਰਫ਼ ਚਾਰ ਮਹੀਨਿਆਂ ਦੇ ਅੰਦਰ ਸੇਵਾਵਾਂ ਹਾਸਲ ਕਰਨ ਵਾਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਹਰ ਮਹੀਨੇ ਲਗਭਗ 20,000 ਗਰਭਵਤੀ ਔਰਤਾਂ ਇਨ੍ਹਾਂ ਕਲੀਨਿਕਾਂ ‘ਚ ਪਹੁੰਚ ਕਰ ਰਹੀਆਂ ਹਨ। ਇਸ ਪਹਿਲਕਦਮੀ ਦੀ ਸਫ਼ਲਤਾ ਨੂੰ ਸਾਂਝਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਹੀ ਇੱਕ ਯੁਨੀਕ ਰੈਫਰਲ ਸਿਸਟਮ ਰਾਹੀਂ 10,000 ਤੋਂ ਵੱਧ ਔਰਤਾਂ ਨੂੰ ਮੁਫ਼ਤ ਅਲਟਰਾਸਾਊਂਡ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਲਗਭਗ 500 ਨਿੱਜੀ ਡਾਇਗਨੌਸਟਿਕ ਸੈਂਟਰਾਂ ਨੂੰ ਸੂ...
ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਧਰਦਿਉ ਵਿੱਚ 37 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ

ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਧਰਦਿਉ ਵਿੱਚ 37 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ

National
ਜੰਡਿਆਲਾ ਗੁਰੂ,  4 ਜਨਵਰੀ  2026—  ਅੱਜ ਹਲਕਾ ਜੰਡਿਆਲਾ ਗੁਰੂ ਦੇ ਗ੍ਰਾਮ ਪੰਚਾਇਤ ਧਰਦਿਉ ਵਿਖੇ 36 ਲੱਖ 82 ਹਜ਼ਾਰ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਣ ਵਾਲੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ  ਆਧੁਨਿਕ ਸਹੂਲਤਾਂ ਨਾਲ ਤਿਆਰ ਹੋਣ ਵਾਲਾ ਇਹ ਖੇਡ ਮੈਦਾਨ ਮਾਨ ਸਰਕਾਰ ਦੀ ਉਸ ਦੂਰਦਰਸ਼ੀ ਸੋਚ ਦਾ ਪ੍ਰਤੀਕ ਹੈ, ਜਿਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਹੀ ਸੋਚ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਲੈ ਕੇ ਜਾਣਾ, ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਅਤੇ ਪੇਂਡੂ ਖਿਡਾਰੀਆਂ ਲਈ ਉੱਚ-ਮਿਆਰੀ ਮੌਕੇ ਉਪਲਬਧ ਕਰਵਾਉਣਾ ਹੈ। ਇਸ ਮੌਕੇ ਪਿੰਡਾਂ ਵਿੱਚ ਹੋਏ ਇਕੱਠਾਂ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਤੁਹਾਡੀ ਸਰਕਾਰ ਹੈ, ਜਿਸ ਕਰਕੇ ਖਜ਼ਾਨੇ ਦਾ ਮੂੰਹ ਤੁਹਾਡੇ ਵੱਲ ਖੁੱਲਿਆ ਹੈ । ਉਹਨਾਂ ਕਿਹਾ ਕਿ ਤੁਸੀਂ ਪਿਛਲੀਆਂ ਸਰਕਾਰਾਂ ਦਾ ਰਾਜ ਵੀ ਵੇਖਿਆ ਹੈ, ਜਿਨਾਂ ਨੇ ਪਿੰਡਾਂ , ਪਿੰਡਾਂ ਦੇ ਸਕੂਲਾਂ  ਦੀ ਸਾਰ ਤੱਕ ਨਹੀਂ ਸੀ ਲਈ ਅਤੇ ਅੱਜ ਤੁਹਾਡੀ ਬਣਾਈ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਇੱਕ ਇੱਕ ਪੈਸਾ ਤੁਹਾਡੇ...
ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ

ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ

National
ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ 14 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਮੋਬਾਈਲ ਡਿਵਾਈਸਾਂ, ਟੈਬਲੇਟਜ਼, ਕੰਪਿਊਟਰ ਅਤੇ ਅਸੈਸਰੀਜ਼, ਸਟੋਰੇਜ ਡਿਵਾਈਸਾਂ ਸਮੇਤ ਦੋਸ਼ਪੂਰਨ ਵਿੱਤੀ ਰਿਕਾਰਡ ਅਤੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ। ਐਸ.ਆਈ.ਟੀ. ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਅਧੀਨ ਥਾਣਾ ਸੀ-ਡਵੀਜ਼ਨ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ਵਿੱਚ ਕੁੱਲ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਵਿਚੋਂ ਦੋ ਮੁਲਜ਼ਮਾਂ ਦੀ ਕਥਿਤ ਤੌਰ ’ਤੇ ਮੌਤ ਹੋ ਚੁੱਕੀ ਹੈ ਅਤੇ 14 ਵਿਅਕਤੀਆਂ ਦੀ ਜਾਂਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਸਤਿੰਦਰ ਸਿੰਘ ਕੋਹਲੀ ਅਤੇ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ 03-01-2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਸਹਾਇਕ ਵਜੋ...
ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ— ਡਾ. ਬਲਜੀਤ ਕੌਰ

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ— ਡਾ. ਬਲਜੀਤ ਕੌਰ

National
ਚੰਡੀਗੜ੍ਹ, 4 ਜਨਵਰੀ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਅਹਿਮ ਅਤੇ ਠੋਸ ਕਦਮ ਚੁੱਕੇ ਗਏ ਹਨ, ਜਿਨ੍ਹਾਂ ਦੇ ਨਤੀਜੇ ਜ਼ਮੀਨੀ ਪੱਧਰ ’ਤੇ ਸਪਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ। ਨਸ਼ਾ ਮੁਕਤ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਸਰਕਾਰ ਵੱਲੋਂ ਕੁੱਲ 467.49 ਲੱਖ ਰੁਪਏ ਖਰਚ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ, ਲੋਕਾਂ ਨੂੰ ਸੰਵੇਦਨਸ਼ੀਲ ਬਣਾਉਣ ਅਤੇ ਸਮਾਜਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਵਿਸਤ੍ਰਿਤ ਯੋਜਨਾਬੰਦੀ ਤਹਿਤ ਕਈ ਕਾਰਜਕ੍ਰਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਅਤੇ ਸਿੱਖਿਆ...
ਸਪੀਕਰ ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਸਪੀਕਰ ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

National
ਕੋਟਕਪੂਰਾ 4 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਕੋਟਕਪੂਰਾ ਦੇ ਬਲਾਕ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਲਈ ਉਨ੍ਹਾਂ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਯੂਥ ਵਿੰਗ ਨੂੰ ਪਾਰਟੀ ਦੀ ਨੀਤੀਆਂ ਅਤੇ ਲੋਕ-ਹਿਤੈਸ਼ੀ ਸਕੀਮਾਂ ਨੂੰ ਜੜਾਂ ਤੱਕ ਪਹੁੰਚਾਉਣ ਲਈ ਹੋਰ ਮਜ਼ਬੂਤ ਤੌਰ ’ਤੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਪਾਰਟੀ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਚੁਣੌਤੀਆਂ ਸਬੰਧੀ ਵੀ ਯੂਥ ਆਗੂਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨੌਜਵਾਨ ਤਾਕਤ ਹੀ ਪਾਰਟੀ ਦੀ ਸਭ ਤੋਂ ਵੱਡੀ ਪੂੰਜੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਯੂਥ ਵਿੰਗ ਦੀ ਇਕਜੁਟਤਾ ਅਤੇ ਸਮਰਪਣ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦਾ ਹੈ। ਮੀਟਿੰਗ ਦੌਰਾਨ ਯੂਥ ਵਿੰਗ ਦੇ ਪ੍ਰਧਾਨਾਂ ਵੱਲੋਂ ਵੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ ਗਏ।...
ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ

ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ

National
ਮਾਲੇਰਕੋਟਲਾ, 04 ਜਨਵਰੀ :               ਆਮ ਲੋਕਾਂ, ਖਾਸ ਕਰਕੇ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ’ਤੇ ਹੱਲ ਕਰਨ ਦੇ ਉਦੇਸ਼ ਨਾਲ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਆਪਣੇ ਦਫ਼ਤਰ ਵਿਖੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ । ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਪਹੁੰਚੀਆਂ ਅਤੇ ਉਨ੍ਹਾਂ ਨੇ ਆਪਣੀਆਂ ਨਿੱਜੀ ਅਤੇ ਸਮਾਜਿਕ ਮੁਸ਼ਕਿਲਾਂ ਵਿਧਾਇਕ ਡਾ ਜਮੀਲ ਉਰ ਰਹਿਮਾਨ ਸਾਹਮਣੇ ਰੱਖੀਆਂ।           ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਬੜੇ ਧੀਰਜ ਨਾਲ ਹਰ ਇੱਕ ਮਹਿਲਾ ਦੀ ਗੱਲ ਸੁਣੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤੁਰੰਤ ਸੰਪਰਕ ਕਰਕੇ ਉਨ੍ਹਾਂ ਦੀਆਂ ਜਾਇਜ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ। ਔਰਤਾਂ ਵੱਲੋਂ ਮੁੱਖ ਤੌਰ ’ਤੇ ਬੁਢਾਪਾ ਅਤੇ ਵਿਧਵਾ ਪੈਨਸ਼ਨ ਨਾਲ ਸਬੰਧਤ ਸਮੱਸਿਆਵਾਂ, ਰਾਸ਼ਨ ਕਾਰਡ ਬਣਵਾਉਣ ਜਾਂ ਸੋਧ ਕਰਵਾਉਣ, ਸਾਫ-ਸਫਾਈ ਅਤੇ ਕੂੜਾ ਪ੍ਰਬੰਧਨ ਦੀ ਕਮੀ ਵਰਗੇ ਮਸਲੇ ਉੱਠਾਏ ਗਏ।             ਇਸ ਤੋਂ ਇਲਾਵਾ ਇਕਬਾਲ ਕਲੋਨੀ ਨੇੜੇ ਬੱਸ ਸਟੈਂਡ ਵਿਖੇ ਲਮਕਦੀਆਂ ਬਿਜਲੀ ਦੀਆਂ ਤਾਰਾਂ ਸਬੰਧੀ ਗੰ...