ਸ਼ਹਿਰ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 3.68 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ
ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ (000) - ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿਸ਼ਨ ਵਿੱਚ ਨਵਾਂ ਅਧਿਆਇ ਜੁੜਿਆ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਮਨ ਅਰੋੜਾ ਨੇ ਬੀਤੇ ਦਿਨੀਂ ਸ਼ਹਿਰ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ 3 ਕਰੋੜ 68 ਲੱਖ 47 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਸ੍ਰੀ ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਹਰ ਵਿਅਕਤੀ ਤੱਕ ਵਿਕਾਸ ਦੀ ਲਹਿਰ ਪਹੁੰਚਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਮਿਲ ਰਹੇ ਬੇਪਨਾਹ ਪਿਆਰ ਅਤੇ ਸਹਿਯੋਗ ਦਾ ਮੁੱਲ ਮੋੜਨ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ। ਇਹ ਵਿਕਾਸ ਕਾਰਜ ਸ਼ਹਿਰ ਦੇ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਉਹਨਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ...








