ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ
ਚੰਡੀਗੜ੍ਹ, 2 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ 'ਮੁੱਖ ਮੰਤਰੀ ਸਿਹਤ ਯੋਜਨਾ' (ਐਮ.ਐਮ.ਐਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੱਕ ਅਹਿਮ ਮੀਲ ਪੱਥਰ ਸਥਾਪਤ ਕਰਦਿਆਂ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ।
ਇਹ ਸਮਝੌਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਨਵਰੀ 2026 ਵਿੱਚ ਇਸ ਯੋਜਨਾ ਨੂੰ ਸ਼ੁਰੂ ਕਰਨ ਦੇ ਹਾਲ ਹੀ ਵਿੱਚ ਕੀਤੇ ਐਲਾਨ ਤੋਂ ਬਾਅਦ ਅਮਲ ਵਿੱਚ ਲਿਆਂਦਾ ਗਿਆ ਹੈ ਤਾਂ ਜੋ ਪੰਜਾਬ ਦੇ ਹਰੇਕ ਪਰਿਵਾਰ ਲਈ ਸਿਹਤ ਸੇਵਾਵਾਂ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਮਝੌਤੇ 'ਤੇ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸੰਯਮ ਅਗਰਵਾਲ ਅਤੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪ...








