ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ
*ਚੰਡੀਗੜ੍ਹ, 30 ਦਸੰਬਰ*:
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਸਦਨ ਨੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਜਿਸ ਨਾਲ ਜਬਰ-ਜ਼ੁਲਮ ਵਿਰੁੱਧ ਡਟਣ ਦੀ ਪੰਜਾਬ ਦੀ ਮਹਾਨ ਵਿਰਾਸਤ ਦਾ ਦ੍ਰਿੜ੍ਹ ਪ੍ਰਗਟਾਵਾ ਹੁੰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸਦਨ ਨੇ ਮਾਤਾ ਗੁਜਰੀ ਜੀ, ਬਾਬਾ ਜੀਵਨ ਸਿੰਘ ਜੀ, ਬਾਬਾ ਸੰਗਤ ਸਿੰਘ ਜੀ ਅਤੇ ਦੀਵਾਨ ਟੋਡਰ ਮੱਲ ਜੀ ਤੇ ਹੋਰ ਸ਼ਹੀਦਾਂ ਨੂੰ ਵੀ ਯਾਦ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਕੁਰਬਾਨੀਆਂ ਨੇ ਸਾਨੂੰ ਜਬਰ-ਜ਼ੁਲਮ ਅੱਗੇ ਕਦੇ ਵੀ ਈਨ ਨਾ ਮੰਨਣ ਅਤੇ ਹਮੇਸ਼ਾ ਆਪਣੇ ਅਸੂਲਾਂ ’ਤੇ ਪਹਿਰਾ ਦੇਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ।
ਅੱਜ ਇ...








