ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 21 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਭਰਾਵਾਂ ਨੂੰ 5.5 ਕਿਲੋ ਹੈਰੋਇਨ,ਚਾਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੌਬੀ ਸਿੰਘ ਅਤੇ ਹਰਜੀਤ ਸਿੰਘ ਦੋਵੇਂ ਵਾਸੀ ਪਿੰਡ ਰੋਖੇ, ਅਜਨਾਲਾ (ਅੰਮ੍ਰਿਤਸਰ),ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ 02 ਐਫ਼ਸੀ 8820) ਵੀ ਜ਼ਬਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਹਥਿਆਰ/ਗੋਲਾ ਸਿੱਕੇ ਦੀਆਂ ਖ...








