ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ
ਚੰਡੀਗੜ੍ਹ, 21 ਦਸੰਬਰ, 2025:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਨੇ ਇਸ ਪਲ ਨੂੰ ਸੂਬੇ ਲਈ ਪਰਮਾਤਮਾ ਪ੍ਰਤੀ ਸ਼ੁਕਰਗੁਜ਼ਾਰੀ, ਨਿਮਰਤਾ ਅਤੇ ਜ਼ਿੰਮੇਵਾਰੀ ਵਾਲਾ ਅਵਸਰ ਦੱਸਿਆ।
ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਆਰੇ ਪੰਜਾਬੀਓ, ਤੁਹਾਡੀ ਆਪਣੀ ਪੰਜਾਬ ਸਰਕਾਰ ਨੇ ਸਿੱਖ ਲਈ ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਐਲਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ 'ਸ਼ਹੀਦੀ ਦਿਵਸ' (ਸ਼ਹੀਦੀ ਦਿਹਾੜੇ) ਨੂੰ ਮਨਾਉਣ ਲਈ ਰਾਜ ਪੱਧਰੀ ਸਮਾਗਮ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ, ਜਿਸਨੇ ...








