ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਮੁਕੰਮਲ
ਮਾਨਸਾ, 19 ਮਈ: ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ, ਅੱਜ ਚੋਣ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਯੋਗ ਨਿਗਰਾਨੀ ਹੇਠ ਸਫ਼ਲਤਾਪੂਰਵਕ ਨੇਪਰੇ ਚੜ੍ਹਾਈ ਗਈ। ਇਹ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਨ.ਆਈ.ਸੀ. ਦੇ ਵਿਸ਼ੇਸ਼ ਸੌਫਟਵੇਅਰ ਰਾਹੀਂ ਮੁਕੰਮਲ ਕੀਤੀ ਗਈ, ਤਾਂ ਜੋ ਪੂਰਨ ਪਾਰਦਰਸ਼ਤਾ ਬਣੀ ਰਹੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਪੱਖਪਾਤ ਦੀ ਗੁੰਜਾਇਸ਼ ਨੂੰ ਖ਼ਤਮ ਕਰਨ ਲਈ ਕੰਪਿਊਟਰਾਈਜ਼ਡ ਪ੍ਰਣਾਲੀ ਰਾਹੀਂ ਪੋਲਿੰਗ ਸਟਾਫ਼ ਦੀ ਡਿਊਟੀ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਦੂਜੀ ਰੈਂਡਮਾਈਜ਼ੇਸ਼ਨ ਰਾਹੀਂ ਵੱਖ-ਵੱਖ ਵਾਰਡਾਂ ਲਈ ਪੋਲਿੰਗ ਪਾਰਟੀਆਂ (ਪ੍ਰੀਜ਼ਾਈਡਿੰਗ ਅਫ਼ਸਰ, ਏਪੀਆਰਓ, ਪੋਲਿੰਗ ਅਫ਼ਸਰ ਆਦਿ) ਦਾ ਗਠਨ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਚੋ...








