Saturday, March 7
Shadow

Tag: latest news

ਐਚ.ਪੀ.ਵੀ. ਦਾ ਮੁੱਖ ਉਦੇਸ਼ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਨਾ – ਸਿਵਲ ਸਰਜਨ

ਐਚ.ਪੀ.ਵੀ. ਦਾ ਮੁੱਖ ਉਦੇਸ਼ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਨਾ – ਸਿਵਲ ਸਰਜਨ

local news
ਰੂਪਨਗਰ, 28 ਫ਼ਰਵਰੀ: ਜ਼ਿਲ੍ਹਾ ਰੂਪਨਗਰ ਵਿੱਚ ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਸਿਹਤ ਸੁਰੱਖਿਆ ਵੱਲ ਇਕ ਅਹਿਮ ਕਦਮ ਚੁੱਕਦੇ ਹੋਏ ਅੱਜ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਹੈ, ਜਿਸਦਾ ਮੁੱਖ ਉਦੇਸ਼ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਨਾ ਹੈ। ਇਸ ਮੁਹਿੰਮ ਦਾ ਉਦਘਾਟਨ ਜ਼ਿਲ੍ਹਾ ਰੂਪਨਗਰ ਵਿੱਚ ਸਿਵਲ ਸਰਜਨ ਡਾ. ਨਵਰੂਪ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਚ.ਪੀ.ਵੀ. ਇਕ ਵਾਇਰਸ ਹੈ ਜੋ ਮੁੱਖ ਤੌਰ ‘ਤੇ ਸਰਵਾਈਕਲ ਕੈਂਸਰ ਦਾ ਕਾਰਨ ਬਣਦਾ ਹੈ। ਇਹ ਟੀਕਾ ਲਗਵਾਉਣ ਨਾਲ ਕਿਸ਼ੋਰੀਆਂ ਨੂੰ ਭਵਿੱਖ ਵਿੱਚ ਇਸ ਖਤਰਨਾਕ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਮਰ ਦੇ 14 ਸਾਲ ਪੂਰੇ ਕਰ ਚੁੱਕੀਆਂ ਅਤੇ 15 ਸਾਲ ਤੋਂ ਘੱਟ ਦੀ ਉਮਰ ਦੀਆਂ ਲੜਕੀਆਂ ਲਈ ਇਹ ਟੀਕਾ ਸਰਕਾਰੀ ਸਿਹਤ ਕੇਂਦਰਾਂ ‘ਤੇ ਮੁਫ਼ਤ ਉਪਲਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਇਹ ਟ...
ਐਮਪੀ ਮਲਵਿੰਦਰ ਕੰਗ ਨੇ ਰੋਪੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ

ਐਮਪੀ ਮਲਵਿੰਦਰ ਕੰਗ ਨੇ ਰੋਪੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ

Punjab
ਰੂਪਨਗਰ, 28 ਫਰਵਰੀ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਅੱਜ ਰੋਪੜ ਸ਼ਹਿਰ ਵਿਖੇ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੀ ਹਾਜ਼ਰ ਸਨ। ਉਦਘਾਟਨ ਸਮੇਂ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਨੌਜ਼ਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੰਤਵ ਤਹਿਤ ਇਹ ਓਪਨ ਜ਼ਿੰਮ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਓਪਨ ਜ਼ਿੰਮ ਨੌਜਵਾਨਾਂ ਤੋਂ ਇਲਾਵਾ ਬਜ਼ੁਰਗਾਂ, ਔਰਤਾਂ ਤੇ ਆਮ ਲੋਕਾਂ ਲਈ ਵੀ ਸਹਾਈ ਸਿੱਧ ਹੋਣਗੇ ਅਤੇ ਲੋਕ ਰੋਜ਼ਾਨਾ ਕਸਰਤ ਨਾਲ ਸਿਹਤਮੰਦ ਹੋਣਗੇ। ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਵਿੱਚ ਤੰਦਰੁਸਤੀ ਹੀ ਸਭ ਤੋਂ ਵੱਡਾ ਧਨ ਹੈ ਅਤੇ ਓਪਨ ਜ਼ਿੰਮਾ ਰਾਹੀਂ ਨੌਜਵਾਨਾਂ ਨੂੰ ਰੋਜ਼ਾਨਾ ਵਰਜ਼ਿਸ਼ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ, ਜਿਸ ਨਾਲ ਨਾ ਕੇਵਲ ਸਰੀਰਕ ਤੰਦਰੁਸਤੀ, ਸਗੋਂ ਮਾਨਸਿਕ ਤੰਦਰੁਸਤੀ ਵੀ ਸੁਧਰੇਗੀ। ...

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ‘ਕਲੀਨ ਚਿੱਟ’ ‘ਤੇ ਦਿੱਤੀ ਵਧਾਈ

Punjab
ਹੁਸ਼ਿਆਰਪੁਰ, 28 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਲੀ ਦੀ ਇੱਕ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਦਿੱਤੀ ਗਈ 'ਕਲੀਨ ਚਿੱਟ' ਦਾ ਸਵਾਗਤ ਕਰਦਿਆਂ ਇਸਨੂੰ ਸੱਚ ਅਤੇ ਨਿਆਂ ਦੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਅਦਾਲਤ ਦਾ ਫੈਸਲਾ ਸਾਬਤ ਕਰਦਾ ਹੈ ਕਿ ਝੂਠ ਅਤੇ ਸਾਜ਼ਿਸ਼ਾਂ ਜ਼ਿਆਦਾ ਸਮੇਂ ਤੱਕ ਨਹੀਂ ਟਿਕ ਸਕਦੀਆਂ। ਡਾ. ਰਵਜੋਤ ਸਿੰਘ ਨੇ ਇਸ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਇਮਾਨਦਾਰ ਰਾਜਨੀਤੀ ਦੀ ਨਿਆਂਪਾਲਿਕਾ ਦੀ ਮੋਹਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਧਿਰ ਵੱਲੋਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਰਚੀ ਗਈ ਨਕਾਰਾਤਮਕ ਸਾਜ਼ਿਸ਼ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਪਾਰਦਰਸ਼ਤਾ, ਇਮਾਨਦਾਰੀ ਅਤੇ ਲੋਕ ਸੇਵਾ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਦੁਹਰਾਇਆ ਕਿ ਪਾਰਟੀ ਲੀਡਰਸ਼ਿਪ ਨੇ ਹਰ ਚੁਣੌਤੀ ਦਾ ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

Politics
ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਨਵੇਂ ਵਾਰਡ ਨੰ. 9 ਅਤੇ ਪੁਰਾਣੇ ਵਾਰਡ ਨੰ..12, ਮੁਹੱਲਾ ਕੋਕੋ ਮਾਜਰੀ, ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤੱਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿੱਚ ਸਮਝਾਇਆ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੂਰੇ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿੱਚ ਇੱਕ ਨਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਇ...
ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼

Politics, Punjab
ਬਟਾਲਾ, 28 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ ਦੇ ਪੁੱਲ ਦੇ ਦੋਵੇਂ ਪਾਸੇ ਦੀਆਂ ਸੜਕਾਂ ਨੂੰ ਬਣਾਉਣ ਦਾ ਕੰਮ ਦੁਕਾਨਦਾਰਾਂ ਦੀ ਮੌਜੂਦਗੀ ਵਿਚ ਕੀਤਾ ਤੇ ਕਿਹਾ ਕਿ ਸੜਕ ਦੇ ਬਣਨ ਨਾਲ ਸ਼ਹਿਰ ਵਾਸੀਆਂ ਤੇ ਆਸਪਾਸ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ।  ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਲੋਕਾਂ ਦੇ ਹਿੱਤ ਵਿੱਚ ਵੱਡੇ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਬਟਾਲੇ ਹਲਕੇ ਅੰਦਰ ਵੀ ਕਰੋੋੜਾਂ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਕਾਸ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਹੱਲ ਕਰਨ ਲਈ ਉਹ ਵਚਨਬੱਧ ਹਨ ਅਤੇ ਲੋਕ ਭਲ...
ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

Politics, Punjab
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਕੈਂਪਸ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਉਤਸ਼ਾਹ ਅਤੇ ਜੋਸ਼ ਨਾਲ ਮਨਾਈ ਗਈ। ਤਿੰਨ ਦਿਨ ਤੱਕ ਚੱਲੀ ਇਸ ਸਪੋਰਟਸ ਮੀਟ ਨੇ ਵਿਦਿਆਰਥੀਆਂ ਵਿੱਚ ਖੇਡ ਭਾਵਨਾ, ਇਕਤਾ ਅਤੇ ਜ਼ਜ਼ਬੇ ਦੀ ਅਦਭੁਤ ਝਲਕ ਪੇਸ਼ ਕੀਤੀ। ਸਕੂਲ ਆਫ ਫਿਜ਼ਿਕਲ ਐਜੂਕੇਸ਼ਨ ਐਂਡ ਸਪੋਰਟਸ ਸਾਇੰਸਿਜ਼ ਵੱਲੋਂ ਕਰਵਾਏ ਗਏ ਇਸ ਆਯੋਜਨ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸਪੋਰਟਸ ਮੀਟ ਦੀ ਸ਼ੁਰੂਆਤ ਰੰਗਾਰੰਗ ਕਦਮ ਮਿਲਾਉਂਦੇ ਮਾਰਚ ਪਾਸਟ ਨਾਲ ਹੋਈ, ਜਿਸ ਨੇ ਮੈਦਾਨ ਵਿੱਚ ਉਤਸ਼ਾਹ ਦੀ ਲਹਿਰ ਦੌੜਾ ਦਿੱਤੀ। ਦੌੜਾਂ ਦੀਆਂ ਵੱਖ-ਵੱਖ ਸ਼੍ਰੇਣੀਆਂ, ਲੰਬੀ ਛਾਲ, ਭਾਲਾ ਸੁੱਟਣਾ ਅਤੇ ਹੋਰ ਮੈਦਾਨੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਆਪਣੀ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਰ ਮੁਕਾਬਲੇ ਵਿੱਚ ਤੇਜ਼ੀ, ਧੀਰਜ ਅਤੇ ਲਗਨ ਦੀ ਸਪਸ਼ਟ ਛਾਪ ਨਜ਼ਰ ਆਈ। ਇਸ ਸਾਲ ਦੀ ਸਪੋਰਟਸ ਮੀਟ ਨੂੰ ਵਿਸ਼ੇਸ਼ ਮਾਣਯੋਗ ਮੁੱਖ ਮਹਿਮਾਨਾਂ ਦੀ ਹਾਜ਼ਰੀ ਨੇ ਚਾਰ ਚਾਂਦ ਲਗਾ ਦਿੱਤੇ। ਉਨ੍ਹਾਂ ਦੀਆਂ ਉਪਲਬਧੀਆਂ ਅਤੇ ਖੇਡਾਂ ਪ੍ਰਤੀ ਯੋਗਦਾਨ ਨੇ ਸਮਾਗਮ ਨੂੰ ਹੋਰ ਵੀ ਗੌਰਵਮਈ ਬਣਾ ਦਿੱਤਾ। ਦਰੋਣ...
ਹਰਦੀਪ ਸਿੰਘ ਮੁੰਡੀਆ ਨੇ ਨਵੀਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲ ਕੇ ਮੁਬਾਰਕਬਾਦ ਦਿੱਤੀ

ਹਰਦੀਪ ਸਿੰਘ ਮੁੰਡੀਆ ਨੇ ਨਵੀਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲ ਕੇ ਮੁਬਾਰਕਬਾਦ ਦਿੱਤੀ

Punjab
ਨਵੀਂ ਦਿੱਲੀ/ਚੰਡੀਗੜ੍ਹ, 28 ਫਰਵਰੀ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਪੰਜਾਬ ਦੇ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਝੂਠੇ ਕੇਸ ਵਿੱਚੋਂ ਬਰੀ ਹੋਣ ਉੱਤੇ ਮੁਬਾਰਕਬਾਦ ਦਿੱਤੀ। ਸ੍ਰੀ ਮੁੰਡੀਆ ਨੇ ਸ੍ਰੀ ਕੇਜਰੀਵਾਲ, ਸ੍ਰੀ ਸਿਸੋਦੀਆ ਸਮੇਤ 23 ਜਣਿਆਂ ਨੂੰ ਬਰੀ ਕਰਨ ਸਬੰਧੀ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਖ਼ਰ ਸੱਚ ਦੀ ਜਿੱਤ ਹੋਈ ਹੈ। ਉਹਨਾਂ ਕਿਹਾ ਕਿ ਇਸ ਸੱਚ ਦੀ ਜਿੱਤ ਨਾਲ ਆਮ ਆਦਮੀ ਪਾਰਟੀ ਦੀ ਕੱਟੜ ਇਮਾਨਦਾਰ ਨੀਤੀ ਉੱਤੇ ਮਾਣਯੋਗ ਅਦਾਲਤ ਨੇ ਵੀ ਮੋਹਰ ਲਗਾ ਦਿੱਤੀ ਹੈ। ਸ੍ਰੀ ਮੁੰਡੀਆ ਨੇ ਕਿਹਾ ਕਿ ਇਹ ਫੈਸਲਾ ਭਾਰਤੀ ਸੰਵਿਧਾਨ ਤੇ ਸੁਤੰਤਰ ਨਿਆਂਪਾਲਿਕਾ ਦੀ ਮਜ਼ਬੂਤੀ ਦਾ ਪ੍ਰਤੱਖ ਪ੍ਰਮਾਣ ਦੱਸਿਆ। ਉਹਨਾਂ ਆਪਣੇ ਦੋਵੇਂ ਕੌਮੀ ਆਗੂਆਂ ਨੂੰ ਅਦਾਲਤੀ ਫੈਸਲੇ ਵਿੱਚ ਸੁਰਖ਼ਰੂ ਹੋ ਕੇ ਨਿਕਲਣ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੇ ਲੋਕ ਅਤੇ ਪਾਰਟੀ ਕਾਡਰ ਤਾਂ ਪਹਿਲਾਂ ਹੀ ਭਲੀ-ਭਾਂਤ ਜਾਣਦ...
ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ

ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ

Punjab
ਚੰਡੀਗੜ੍ਹ, 27 ਫਰਵਰੀ:– ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਆਪ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰਨ ਸਬੰਧੀ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਫੈਸਲੇ ਨੂੰ ਸੱਚ ਦੀ ਇੱਕ ਵੱਡੀ ਜਿੱਤ ਅਤੇ ਭਾਰਤੀ ਸੰਵਿਧਾਨ ਤੇ ਸੁਤੰਤਰ ਨਿਆਂਪਾਲਿਕਾ ਦੀ ਮਜ਼ਬੂਤੀ ਦਾ ਪ੍ਰਤੱਖ ਪ੍ਰਮਾਣ ਦੱਸਿਆ। ਇੱਕ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਬੈਂਸ ਨੇ ਕਿਹਾ, "ਕੋਈ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਪਰ ਅੰਤ ਵਿੱਚ ਜਿੱਤ ਹਮੇਸ਼ਾ ਸੱਚਾਈ ਦੀ ਹੁੰਦੀ ਹੈ। ਸਾਰੇ ਧਾਰਮਿਕ ਗ੍ਰੰਥ ਸਾਨੂੰ ਇਹੀ ਸਿਖਾਉਂਦੇ ਹਨ ਅਤੇ ਅੱਜ ਸਾਨੂੰ ਇਸਦਾ ਸਬੂਤ ਉਦੋਂ ਮਿਲਿਆ ਹੈ ਜਦੋਂ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰ ਦਿੱਤਾ।" ਉਨ੍ਹਾਂ ਅਦਾਲਤ ਦੇ ਫੈਸਲੇ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਨਿਆਂਪਾਲਿਕਾ ਨੇ ਲਗਾਏ ਗਏ ਦੋਸ਼ਾਂ ਨੂੰ ਜਾਂਚ ਦੌਰਾਨ ਪੂਰੀ ਤਰ੍ਹਾਂ ਬੇਬੁਨਿਆਦ ਪਾਇਆ। ਉਨ੍ਹਾਂ ਕਿਹਾ ...
ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼

ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼

Punjab
ਚੰਡੀਗੜ੍ਹ / ਅੰਮ੍ਰਿਤਸਰ, 27 ਫਰਵਰੀ -  ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ ਲਗਾਇਆ ਗਿਆ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਰੰਗਲਾ ਪੰਜਾਬ ਉਤਸਵ ਦਾ ਉਦਘਾਟਨ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ, ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ, ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰ ਪ੍ਰਤਾਪ ਸਿੰਘ ਸੰਧੂ, ਪੰਜਾਬ ਲਗੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਇਸ ਚੇਅਰਮੈਨ ਜਸਕਰਨ ਸਿੰਘ ਬੰਦੇਸਾ,  ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੀਵ ਕੁਮਾਰ ਤਿਵਾੜੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਐੱਸ.ਡੀ.ਐੱਮ. ਅਲਕਾ ਕਾਲੀਆ,  ਗੁਰਮੰਦਰ ਸਿੰਘ ਤੋਂ ਇਲਾਵਾ ਕੈਬਨਟ ਮੰਤਰੀ ...
ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ

ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ

Punjab
ਚੰਡੀਗੜ੍ਹ, 27 ਫਰਵਰੀ 2026 ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ 'ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਇਤਿਹਾਸਕ ਹੈ, ਕਿਉਂਕਿ ਅਦਾਲਤੀ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਿਰੁੱਧ ਰਚਿਆ ਗਿਆ ਪੂਰਾ ਮਾਮਲਾ ਸਿਰਫ਼ ਤੇ ਸਿਰਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਪ੍ਰੇਰਿਤ ਇੱਕ 'ਕੋਰਾ ਝੂਠ' ਸੀ। ਮੁੰਡੀਆਂ ਨੇ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜੋ ਲੋਕ ਕੱਲ੍ਹ ਤੱਕ ਟੀਵੀ 'ਤੇ ਬੈਠ ਕੇ 'ਕੱਟੜ ਇਮਾਨਦਾਰੀ' ਦਾ ਮਜ਼ਾਕ ਉਡਾ ਰਹੇ ਸਨ, ਅੱਜ ਉਨ੍ਹਾਂ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਬੱਚਿਆਂ ਦਾ ਭਵਿੱਖ ਸੁਧਾਰਨ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਸੀ, ਜਿਸ ਨੂੰ ਰੋਕਣ ਲਈ ਉਨ੍ਹਾਂ ਨੂੰ ਮਹੀਨਿਆਂ ਤੱਕ ਸਲਾਖਾਂ ਪਿੱਛੇ ਰੱਖਿਆ ਗਿਆ। ਉਨ੍ਹਾਂ ਤੰਜ ...