Shadow

Tag: latest news

ਵਿਧਾਇਕ ਜਿੰਪਾ ਨੇ ਵਾਰਡ ਨੰਬਰ 7 ‘ਚ 14 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ 6 ਗਲੀਆਂ ਦਾ ਕੀਤਾ ਉਦਘਾਟਨ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 7 ‘ਚ 14 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ 6 ਗਲੀਆਂ ਦਾ ਕੀਤਾ ਉਦਘਾਟਨ

local news
ਹੁਸ਼ਿਆਰਪੁਰ, 11 ਅਕਤੂਬਰ: ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 7 ਵਿੱਚ ਲਗਭਗ 14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ 6 ਗਲੀਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀ ਤਰਜੀਹ ਹੈ। ਗਲੀਆਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਆਉਣ-ਜਾਣ ਵਿੱਚ ਸਹੂਲਤ ਮਿਲੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ। ਵਿਧਾਇਕ ਜਿੰਪਾ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਦਾ ਧਿਆਨ ਰੱਖਣਾ ਅਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਮੇਅਰ ਪਰਵੀਨ ਸੈਣੀ, ਸੀਨੀਅਰ ਡਿਪਟੀ ਮ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

local news
ਫ਼ਰੀਦਕੋਟ, 11 ਅਕਤੂਬਰ -             ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਰਾਜ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤੇ ਜਾਣ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਫ਼ਰੀਦਕੋਟ ਵਿਖੇ  ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਅੱਜ 01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ ਅਤੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਸਫ਼ਾਈ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਖਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਰਾਜ ਭਰ ਵਿੱਚ ਹੁਣ ਤੱਕ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਅਤੇ ਜ਼ਰੂਰਤ ਅਨੁਸਾਰ ਹੋਰ ਮੰਡੀਆਂ ਵੀ ਕਾਰਜਸ਼ੀਲ ਕੀਤੀਆਂ ਜਾਣਗੀਆਂ। ਉਨ੍ਹ...
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 68ਵੀਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 68ਵੀਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ

local news
ਜੰਡਿਆਲਾ ਗੁਰੂ/ਅੰਮ੍ਰਿਤਸਰ, 11 ਅਕਤੂਬਰ (               ) - ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨੰਗਲ ਦਿਆਲ ਸਿੰਘ ਤੋਂ ਹਲਕੇ ਦੀ 68ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਤੀਰਥ ਯਾਤਰਾ ਬੱਸ ਰਾਹੀਂ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰਵਾਏ ਜਾਣਗੇ। ਸੰਗਤ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਸੂਬਾ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਤੀਰਥ ਯਾਤਰਾ ਸ਼ੁਰੂ ਕਰਕੇ ਬਜ਼ੁਰਗਾਂ ਦੀ ਤੀਰਥ ਯਾਤਰਾ ਕਰਨ ਦੀ ਮਨੋ-ਕਾਮਨਾਂ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਸ਼ਰਧਾਲੂਆਂ ਲਈ ਇਹ ਤੀਰਥ ਯਾਤਰਾ ਪੂਰੀ ਤਰ੍ਹਾਂ ਮੁਫ਼ਤ ਹੈ...
ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਮੰਡੀ ਕਿੱਲਿਆਂਵਾਲੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਮੰਡੀ ਕਿੱਲਿਆਂਵਾਲੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

local news
ਲੰਬੀ/ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਐਮ.ਐਸ.ਪੀ. ਰੇਟ 2461/- ਰੁਪਏ ਦੇ ਹਿਸਾਬ ਨਾਲ ਦਾਣਾ ਮੰਡੀ ਕਿੱਲਿਆਂਵਾਲੀ ਵਿਖੇ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਮੰਡੀ ਵਿੱਚ ਲਗਭਗ 200 ਕੁਇੰਟਲ ਝੋਨੇ ਦੀ ਆਮਦ ਹੋਈ ਅਤੇ ਪਹਿਲੇ ਦਿਨ 100 ਕੁਇੰਟਲ ਝੋਨੇ ਦੀ ਖਰੀਦ ਕੀਤੀ ਗਈ। ਉਨਾਂ ਨੇ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸਾਨ ਸਾਡੇ ਭਰਾ ਹਨ ਅਤੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਖਰੀਦਣ ਸਮੇਂ ਕਿਸੇ ਵੀ ਤਰੀਕੇ ਦੀ ਕਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਕੋਈ ਵੀ ਕਿਸਾਨ ਭਰਾ ਉਹਨਾਂ ਦੇ ਮਹਿਕਮੇ ਦੇ ਅਫਸਰ ਜਾਂ ਉਹਨਾਂ ਨਾਲ ਵੀ ਸਿੱਧਾ ਸੰਪਰਕ ਕਰ ਸਕਦਾ ਹੈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰਬ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

hot news
ਮਲੋਟ/ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੀ ਅਨਾਜ ਮੰਡੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਝੋਰੜ ਪਿੰਡ ਦੇ ਕਿਸਾਨ ਰਸ਼ਪਾਲ ਸਿੰਘ ਪੁੱਤਰ ਬਲਦੇਵ ਸਿੰਘ ਦੀ 100 ਕੁਆਟਿਲ ਝੋਨੇ ਦੀ ਫ਼ਸਲ ਪੰਜਾਬ ਵੇਅਰਹਾਊਸ ਏਜੰਸੀ ਰਾਹੀਂ ਐਮ.ਐਸ.ਪੀ. ਰੇਟ 2461/- ਰੁਪਏ ’ਤੇ ਖਰੀਦ ਕਰਕੇ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੋ ਕਿਸਾਨਾਂ ਨੂੰ ਖੇਤਾਂ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਗਈ ਹੈ ਜਿਸ ਕਾਰਨ ਬਹੁਤ ਵਧੀਆ ਝਾੜ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ...
ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰਜੋਤ ਬੈਂਸ ਵੱਲੋਂ ਲੋਕ ਮਿਲਣੀ ਨਿਰੰਤਰ ਜਾਰੀ

ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰਜੋਤ ਬੈਂਸ ਵੱਲੋਂ ਲੋਕ ਮਿਲਣੀ ਨਿਰੰਤਰ ਜਾਰੀ

hot news
ਭਰਤਗੜ੍ਹ / ਕੀਰਤਪੁਰ ਸਾਹਿਬ 11 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲੋਕਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਵੱਡੀ ਗਿਣਤੀ ਵਿੱਚ ਲੋਕ ਜੁੜ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਲੋਕ ਪੱਖੀ ਪ੍ਰਸ਼ਾਸਨ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੁਣ ਕੇ ਹੱਲ ਕਰਨਾ ਹੈ। ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਬੜਾ ਪਿੰਡ ਟੱਪਰੀਆਂ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮਕਸਦ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਨੂੰ ਘਟਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਯਕੀਨੀ ਬਣਾ...
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
ਬੱਲਰਾਂ, 10 ਅਕਤੂਬਰ- ਆਪਣੀ ਸਿਆਸਤ ਨਿੱਜੀ ਹਿੱਤਾਂ ਦੀ ਬਜਾਏ ਇਮਾਨਦਾਰੀ ਅਤੇ ਲੋਕ ਸੇਵਾ ਦੀ ਹੋਣ ਦੀ ਗੱਲ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਲਈ ਲੜਨ ਕਾਰਨ ਭਾਜਪਾ ਦੀ ਈ.ਡੀ.ਅਤੇ ਸੀ.ਬੀ.ਆਈ. ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ, ਜਦੋਂ ਕਿ ਰਵਾਇਤੀ ਵਿਰੋਧੀ ਪਾਰਟੀਆਂ ਸੂਬੇ ਨੂੰ ਲੁੱਟਣ ਲਈ ਸੱਤਾ 'ਤੇ ਨਜ਼ਰ ਰੱਖ ਰਹੀਆਂ ਹਨ। ਸੰਗਰੂਰ ਦੇ ਪਿੰਡ ਬੱਲਰਾਂ ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ 70,680 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਭੁਗਤਾਨ ਸ਼ੁਰੂ ਕਰ ਕੇ ਅਤੇ ਪਿੰਡ ਬੱਲਰਾਂ ਤੇ ਗੁਆਂਢੀ ਪਿੰਡ ਲਹਿਲ ਖੁਰਦ ਵਿੱਚ ਵਿਕਾਸ ਕਾਰਜਾਂ ਲਈ 60 ਲੱਖ ਰੁਪਏ ਜਾਰੀ ਕਰ ਕੇ ਬਦਲੇ ਦੀ ਰਾਜਨੀਤੀ ਨੂੰ ਖ਼ਤਮ ਕਰ ਰਹੀ ਹੈ। ਉਨ੍ਹਾਂ ਕਿਹਾ, “ਮੇਰਾ ਹਿੱਸਾ ਬੱਸਾਂ, ਰੇਤੇ ਜਾਂ ਠੇਕਿਆਂ ਵਿੱਚ ਨਹੀਂ, ਸਗੋਂ ਤਿੰਨ ਕਰੋੜ ਪੰਜਾਬੀਆਂ ਦੇ ਸੁੱਖ-ਦੁੱਖ ਵਿੱਚ ਹੈ ਅਤੇ ਲੋਕਾਂ ਦਾ ਭਰੋਸਾ ਮੇਰੀ ਦੀ ਸਭ ਤੋਂ ਵੱਡੀ ਤਾਕਤ ਬਣਿਆ ਹੋਇਆ ਹੈ।” ਸੋਸ਼ਲ ਮੀਡ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ, ਸੰਸਥਾ ਵੱਲੋਂ 87.7% ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰਜ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ, ਸੰਸਥਾ ਵੱਲੋਂ 87.7% ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰਜ

hot news
ਚੰਡੀਗੜ੍ਹ, 10 ਅਕਤੂਬਰ: ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡਿਟਾਂ ਵੱਲੋਂ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਵਿੱਚ 87.7 ਫ਼ੀਸਦ ਰਿਕਾਰਡਤੋੜ ਸਫ਼ਲਤਾ ਦਰਜ ਕਰਕੇ ਇਤਿਹਾਸ ਰਚਿਆ ਗਿਆ ਹੈ। ਇਸ ਸੰਸਥਾ ਦੇ 65 ਕੈਡਿਟਾਂ ਵਿੱਚੋਂ 57 ਕੈਡਿਟ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਪਾਸ ਕਰਕੇ ਜੂਨ 2027 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਐਨ.ਡੀ.ਏ.-158 ਕੋਰਸ ਲਈ ਕੁਆਲੀਫਾਈ ਕਰ ਗਏ ਹਨ। ਰੈਗੂਲਰ ਕੈਡਿਟਾਂ ਤੋਂ ਇਲਾਵਾ, ਸੰਸਥਾ ਵਿੱਚ ਦੋ ਮਹੀਨੇ ਦੇ ਕਰੈਸ਼ ਕੋਰਸ ਵਿੱਚ ਸ਼ਾਮਲ ਹੋਣ ਵਾਲੇ 30 ਵਿੱਚੋਂ 7 ਉਮੀਦਵਾਰਾਂ ਨੇ ਵੀ ਇਸ ਵੱਕਾਰੀ ਪ੍ਰੀਖਿਆ ਨੂੰ ਪਾਸ ਕੀਤੀ ਹੈ। ਸਫ਼ਲ ਕੈਡਿਟ ਹੁਣ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਦਾਖ਼ਲੇ ਲਈ ਬੇਹੱਦ ਅਹਿਮ ਪੜਾਅ ਸਰਵਿਸਿਜ਼ ਸਿਲੈਕਸ਼ਨ ਬੋਰਡ (ਐੱਸ.ਐੱਸ.ਬੀ.) ਇੰਟਰਵਿਊ ਵਿੱਚ ਹਿੱਸਾ ਲੈਣਗੇ। ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, “ਇਹ ਨੌਜਵਾਨ ਪੰਜਾਬ ਦਾ ਮਾਣ ਹਨ। ਉਨ੍ਹਾਂ ਦੀ ਲਗਨ ਅਤੇ ਸਖ਼ਤ ਮਿਹਨਤ ਨ...
ਗੈਂਗਸਟਰਾਂ ‘ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ

hot news
ਚੰਡੀਗੜ੍ਹ, 10 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 263ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 568 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 263ਵੇਂ ਦਿਨ, ਪੁਲਿਸ ਟੀਮਾਂ ਨੇ 218 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,534 ਹੋ ਗਈ ਹੈ। ਇਸ ਤੋਂ ਇਲਾਵਾ 175 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 10 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 15 ਕਿਲੋ ਅਫੀਮ, ਇੱਕ ਅਤਿ-ਆਧੁਨਿਕ ਐਮ-16 ਰਾਈਫਲ, ਨੌਂ ਗ਼ੈਰ-ਕਾਨੂੰਨੀ ਪਿਸਤੌਲ ਅਤੇ 25 ਜਿੰਦਾ ਕਾਰਤੂਸਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪਹਿਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਲਕੀਤ ਸਿੰਘ ਉਰਫ਼ ਮੀਤਾ (32), ਵਾਸੀ ਮੰਝ, ਅੰਮ੍ਰਿਤਸਰ ਅਤੇ ਗੁਰਜੀਤ ਸਿੰਘ (32), ਵਾਸੀ ਸਾਰੰਗੜਾ, ਅੰਮ੍ਰਿਤਸਰ ਵਜੋਂ ਹੋਈ ਹੈ। ਜਦਕਿ ਦੂਜੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ (26) ਅਤੇ ਸਤਨਾਮ ਸਿੰਘ (29), ਦੋਵੇਂ ਵਾਸੀ ਪਿੰਡ ਕੱਕੜ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦ...