ਸਦੀਵੀ ਯਾਦਗਾਰ ਵੱਜੋਂ ਚੇਤਿਆਂ ‘ਚ ਵਸਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸੌਂਦ
ਚੰਡੀਗੜ੍ਹ, 18 ਦਸੰਬਰ:
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਲ 2025 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਮਨਾਉਣ ਲਈ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਸੀ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਸਮਾਗਮ ਸੰਗਤਾਂ ਦੇ ਚੇਤਿਆਂ ਵਿੱਚ ਸਦੀਵੀ ਵਸੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਫਲ ਸਮਾਗਮਾਂ ਦੀ ਦੁਨੀਆਂ ਭਰ ਦੀ ਸੰਗਤ ਨੇ ਪ੍ਰਸੰਸ਼ਾ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਏ ਗਏ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਤੋਂ 29 ਨਵੰਬਰ ਤੱਕ ਡਰੋਨ ਸ਼ੋਅ ਨੇ ਦੁਨੀਆਂ ਭਰ ਦੀ ਸੰਗਤ ਦਾ ਧਿਆਨ ਖਿੱਚਿਆ। 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉੱਤੇ ਦੁਨ...








