ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ
ਚੰਡੀਗੜ੍ਹ, 18 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 118ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ 118ਵੇਂ ਦਿਨ ਪੁਲਿਸ ਟੀਮਾਂ ਨੇ 271 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30,250 ਹੋ ਗਈ ਹੈ।
ਇਸ ਤੋਂ ਇਲਾਵਾ 85 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 26 ਵਿਅਕਤੀਆਂ ਨੂੰ ਪੁੱਛਗਿੱਛ ਤੋਂ...







