Sunday, March 8
Shadow

Tag: #ludhiana # app

ਭਾਸ਼ਾ ਵਿਭਾਗ ਵੱਲੋਂ ਲੁਧਿਆਣਾ ‘ਚ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ

ਭਾਸ਼ਾ ਵਿਭਾਗ ਵੱਲੋਂ ਲੁਧਿਆਣਾ ‘ਚ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ

Punjab
ਲੁਧਿਆਣਾ, 08 ਫਰਵਰੀ (000) - ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਵਿੱਚ ਭਾਸ਼ਾ ਵਿਭਾਗ, ਪੰਜਾਬ ਲਗਾਤਾਰ ਸਾਹਿਤ ਅਤੇ ਭਾਸ਼ਾ ਦੇ ਖੇਤਰ ਵਿੱਚ ਗਤੀਸ਼ੀਲ ਹੈ। ਵਿਭਾਗ ਦੁਆਰਾ ਜਿੱਥੇ ਪੰਜਾਬੀ ਭਾਸ਼ਾ ਦੀ ਬਿਹਤਰੀ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਸਰੀਆਂ ਭਾਸ਼ਾਵਾਂ ਲਈ ਵੀ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵੱਲੋਂ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਕਾਲਜ, ਲੜਕੀਆਂ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਪੰਜਾਬੀ ਕਵੀ ਤੇ ਉੱਘੇ ਵਿਦਵਾਨ ਪ੍ਰੋ. ਗੁਰਭਜਨ ਗਿੱਲ ਨੇ ਕੀਤੀ। ਡੀ.ਡੀ.ਪੀ.ਓ ਲੁਧਿਆਣਾ ਸ਼੍ਰੀਮਤੀ ਨਵਦੀਪ ਕੌਰ ਇਸ ਸਮਾਗਮ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਭਾਰਤੀ ਸਾਹਿਤ ਅਕਾਦਮੀ ਪੁਰਸਕਾਰ 2023 ਦੇ ਵਿਜੇਤਾ ਪੰਜਾਬੀ ਦੇ ਨਾਮਵਰ ਕਵੀ, ਚਿੱਤਰਕਾਰ ਅਤੇ ਫ਼ੋਟੋ ਆਰਟਿਸਟ ਸਵਰਨਜੀਤ ਸਵੀ ਦਾ ਇਸ ਮੌਕੇ ਵਿਸ਼ੇਸ਼ ਸਨਮਨ ਕੀਤਾ ਗਿਆ। ...
ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਵਸਨੀਕਾਂ ਵਲੋਂ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਛੀਨਾ

ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਵਸਨੀਕਾਂ ਵਲੋਂ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਛੀਨਾ

Punjab
ਲੁਧਿਆਣਾ, 8 ਫਰਵਰੀ (000) - ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਸਹੂਲਤ ਅਤੇ ਦਫ਼ਤਰੀ ਖੱਜਲ ਖ਼ੁਆਰੀ ਤੋਂ ਨਿਜਾਤ ਦਵਾਉਣ ਦੇ ਲਈ 'ਆਪ' ਦੀ ਸਰਕਾਰ, ਆਪ ਦੇ ਦੁਆਰ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸਦਾ ਵਸਨੀਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਸਕੀਮ ਤਹਿਤ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲੱਗ ਰਹੇ ਹਨ, ਜਿਸਦੇ ਤਹਿਤ ਵਿਧਾਇਕ ਛੀਨਾ ਦੀ ਅਗਵਾਈ ਵਿੱਚ ਹਲਕਾ ਦੱਖਣੀ ਵਿਖੇ ਆਗਾਮੀ ਕੈਂਪਾਂ ਦੇ ਸੁਚਾਰੂ ਪ੍ਰਬੰਧਨ ਲਈ ਵਾਰਡ ਨੰਬਰ 40, 50 ਅਤੇ 22 ਵਿੱਚ ਪਾਰਟੀ ਦੇ ਵਲੰਟੀਅਰਾਂ ਅਤੇ ਵੱਖ-ਵੱਖ ਅਹੁੱਦੇਦਾਰਾਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਬਲਾਕ ਪ੍ਰਧਾਨ ਦਰਸ਼ਨ ਢੋਲਣ, ਬਲਾਕ ਮੁਖੀ ਚੰਦਰ ਭਾਰਦਵਾਜ, ਵਾਰਡ ਪ੍ਰਧਾਨ ਲਖਬੀਰ ਸਿੰਘ, ਅਮਰਜੀਤ ਅਰੋੜਾ, ਫਿਰੋਜ਼ ਖਾਨ, ਅਜੇ ਮਿੱਤਲ, ਅਮਨਪ੍ਰੀਤ ਛੀਨਾ, ਚੇਤਨ ਥਾਪਰ, ਡਾਕਟਰ ਮਨਜੀਤ ਅਤੇ ਤਿੰਨੇ ਵਾਰਡਾਂ ਦੇ 31 ਮੈਬਰ ਵੀ ਮੌਜੂਦ ਸਨ। ਵਿਧਾਇਕ ਛੀਨਾ ਵਲੋਂ ਬਲਾਕਾਂ ਦੇ ਅਹੁਦੇਦਾਰਾਂ ਨੂੰ ਇਸ ਸਕੀਮ ਤਹਿਤ ਦਿੱਤੀਆਂ ਜਾਣ ਵਾਲੀਆਂ ਵੱਖ ਵੱਖ 44 ਸੇਵਾਵਾਂ ਸਬੰਧੀ ਜਾਣੂ ਕਰਵਾਇਆ ਗਿਆ ...