Monday, September 14
Shadow

Tag: punj

ਭਗਵੰਤ ਮਾਨ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਦੂਰ ਕਰ ਰਹੀ

hot news
ਚੰਡੀਗੜ੍ਹ; 13 ਸਤੰਬਰ, 2026: “ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ, ਇਸਨੂੰ ਛੱਡ ਸਕਦਾ ਹਾਂ।” ਜਾਂ ਇਹ ਸੋਚ ਕਿ ਲੰਬੇ ਸਮੇਂ ਤੱਕ ਨਸ਼ਾ ਕਰਨ ਤੋਂ ਬਾਅਦ ਵੀ “ਮੁੜ ਵਸੇਬਾ ਕੇਂਦਰ ਵਿੱਚ ਇਲਾਜ ਨਾਲ ਸਭ ਠੀਕ ਹੋ ਜਾਵੇਗਾ।” ਨਸ਼ੇ ਦੇ ਸੇਵਨ ਵੱਲ ਵਧ ਰਹੇ ਕਿਸੇ ਨੌਜਵਾਨ ਨੂੰ ਇਹ ਗੱਲਾਂ ਭਾਵੇਂ ਆਮ ਲੱਗਣ, ਪਰ ਅਜਿਹੀਆਂ ਧਾਰਨਾਵਾਂ ਸਿਰਫ਼ ਚਿੰਤਾਜਨਕ ਹੀ ਨਹੀਂ, ਸਗੋਂ ਬੇਹੱਦ ਖ਼ਤਰਨਾਕ ਵੀ ਹੋ ਸਕਦੀਆਂ ਹਨ। ਭਗਵੰਤ ਮਾਨ ਸਰਕਾਰ ‘ਸਕੂਲ ਨਸ਼ਿਆਂ ਵਿਰੁੱਧ’ ਪਾਠਕ੍ਰਮ ਰਾਹੀਂ ਨੌਜਵਾਨਾਂ ਵਿੱਚ ਨਸ਼ਿਆਂ ਦੇ ਸੇਵਨ ਨੂੰ ਰੋਕਣ ਲਈ ਅਜਿਹੀਆਂ ਧਾਰਨਾਵਾਂ ਨੂੰ ਤੋੜਨ ਅਤੇ ਦੂਰ ਕਰਨ ਦਾ ਯਤਨ ਕਰ ਰਹੀ ਹੈ। ਸੀਈਜੀਏ, ਯੂਨੀਵਰਸਿਟੀ ਆਫ਼ ਕੈਲੀਫੋਰਨੀਆ, ਬਰਕਲੇ ਅਤੇ ਨੋਬੇਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਅਤੇ ਐਸਥਰ ਡੁਫਲੋ ਵੱਲੋਂ ਸਹਿ-ਸਥਾਪਿਤ ਖੋਜ ਸੰਸਥਾ ਜੇ-ਪਾਲ ਦੇ ਸਹਿਯੋਗ ਨਾਲ ਵਿਕਸਤ ਇਹ ਸਬੂਤ-ਆਧਾਰਿਤ ਪਾਠਕ੍ਰਮ ਨੌਜਵਾਨਾਂ ਵਿੱਚ ਨਸ਼ੀਲੇ ਪਦਾਰਥਾਂ, ਖ਼ਾਸ ਤੌਰ ’ਤੇ ਓਪੀਓਇਡਜ਼ ਦੀ ਲਤ ਦੇ ਖ਼ਤਰੇ ਨੂੰ ਘੱਟ ਕਰਕੇ ਅੰਕਣ ਦੀ ਪ੍ਰਵਿਰਤੀ ’ਤੇ ਧਿਆਨ ਕੇਂਦਰਿਤ ਕਰਦਾ ਹੈ...