ਸ਼ਰਾਬ ਘੁਟਾਲਾ ਕੇਸ ਹੋਇਆ ਫੇਲ੍ਹ: ਅਦਾਲਤ ਨੇ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਕੀਤਾ ਬਰੀ, ਭਾਜਪਾ ਦੀ ਸਿਆਸੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼
ਚੰਡੀਗੜ੍ਹ, 27 ਫਰਵਰੀ 2026
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ, ਸਤਿੰਦਰ ਜੈਨ ਅਤੇ ਹੋਰਨਾਂ ਦੇ ਬਰੀ ਹੋਣ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਸਾਜ਼ਿਸ਼ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ।
ਸ਼ਰਾਬ ਘੁਟਾਲੇ ਦੇ ਕੇਸ ਵਿੱਚ ਦਿੱਲੀ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਚੀਮਾ ਨੇ ਕਿਹਾ ਕਿ ਇਸ ਫੈਸਲੇ ਨੇ ਪੂਰੇ ਦੇਸ਼ ਦੇ ਸਾਹਮਣੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਕੇਸ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਅਤੇ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੋਸ਼ਿਸ਼ ਵਜੋਂ ਘੜਿਆ ਗਿਆ ਸੀ।
ਚੀਮਾ ਨੇ ਕਿਹਾ ਕਿ ਜੱਜ ਦਾ ਫੈਸਲਾ ਆਪਣੇ ਆਪ ਵਿੱਚ ਉਸ ਸਾਜ਼ਿਸ਼ ਦੀ ਹੱਦ ਨੂੰ ਉਜਾਗਰ ਕਰਦਾ ਹੈ ਜੋ ਭਾਜਪਾ ਨੇ ਆਮ ਆਦਮੀ ਪਾਰਟੀ ਵਿਰੁੱਧ ਰਚੀ ਸੀ। ਕੇਂਦਰੀ ਜਾਂਚ ਬਿਊਰੋ (ਸੀਬ...








