ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 8 ਜੂਨ ਪੰਜਾਬ ਰਾਜ ਵਿੱਚ ਨਿਰਧਾਰਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਸੁਚਾਰੂ ਅਮਲ ਨੂੰ ਅੰਜਾਮ ਦੇਣ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿਖੇ ਸੋਮਵਾਰ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਲਈ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।
ਇਸ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਮੁੱਖ ਚੋਣ ਅਧਿਕਾਰੀ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਐਸ.ਆਈ.ਆਰ. ਦਾ ‘ਘਰ-ਘਰ ਗਣਨਾ ਪੜਾਅ’ 25 ਜੂਨ, 2026 ਤੋਂ ਸੂਬੇ ਭਰ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸਬੰਧੀ ਸਾਰੀਆਂ ਹਦਾਇਤਾਂ, ਪ੍ਰਕਿਰਿਆਵਾਂ ਅਤੇ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਸਟਾਫ ਨੂੰ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਹੀ ਤੇ ਸੁਚੱਜੀ ਸਿਖਲਾਈ ਮਿਲੇਗੀ।
ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕ...








