Shadow

Tag: punjab news

ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ?- ਕੇਜਰੀਵਾਲ

ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ?- ਕੇਜਰੀਵਾਲ

hot news
ਨਵੀਂ ਦਿੱਲੀ, 1 ਜੁਲਾਈ   ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵਾਨ ਰਾਮ ਦੇ ਨਾਮ 'ਤੇ ਵੋਟਾਂ ਮੰਗਣ ਵਾਲੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲੈ ਕੇ ਇੱਕ ਵੱਡਾ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਉਹਨਾਂ ਨੇ ਕਿਹਾ ਕਿ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਹੋਏ ਨੂੰ 891 ਦਿਨ ਹੋ ਗਏ ਹਨ। ਇਹਨਾਂ 891 ਦਿਨਾਂ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਸ੍ਰੀ ਰਾਮ ਮੰਦਰ ਵਿੱਚ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ। ਕਿਉਂ? ਇਹਨਾਂ ਢਾਈ ਸਾਲਾਂ ਵਿੱਚ ਅਮਿਤ ਸ਼ਾਹ ਨੇ 42 ਤੋਂ ਵੱਧ ਵਾਰ ਆਪਣੇ ਭਾਸ਼ਣਾਂ ਅਤੇ ਇੰਟਰਵਿਊਆਂ ਵਿੱਚ ਭਗਵਾਨ ਰਾਮ ਅਤੇ ਮੰਦਰ ਦਾ ਜ਼ਿਕਰ ਕੀਤਾ, ਜਿਸ ਵਿੱਚ ਕਈ ਵਾਰ ਰਾਮ ਅਤੇ ਮੰਦਰ ਦੇ ਨਾਮ 'ਤੇ ਵੋਟਾਂ ਮੰਗੀਆਂ, ਪਰ ਦਰਸ਼ਨ ਕਰਨ ਨਹੀਂ ਗਏ। ਇਹਨਾਂ ਲਈ ਰਾਮ ਕੇਵਲ ਸੱਤਾ ਹਾਸਲ ਕਰਨ ਅਤੇ ਪੈਸੇ ਕਮਾਉਣ ਦਾ ਜ਼ਰੀਆ ਹੈ। ਇਹਨਾਂ ਦੀ ਰਾਮ ਵਿੱਚ ਕੋਈ ਆਸਥਾ ਨਹੀਂ ਹੈ।   ਅਰਵਿੰਦ ਕੇਜਰੀਵਾਲ ਨੇ ਦੇਸ਼ ਵਾਸੀਆਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ 5 ਸਵਾਲ ਪੁੱਛੇ ਕਿ ਤੁਸੀਂ ਅਜੇ ਤੱਕ ਰਾਮ ਮੰਦਰ ਕਿਉਂ ਨਹੀਂ...
ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

hot news
ਚੰਡੀਗੜ੍ਹ, 1 ਜੁਲਾਈ- ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇੱਕ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਸਮਰਥਕਾਂ ਦਾ ਪਾਰਟੀ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੇ ਆਗੂਆਂ ਦੇ ਜੁੜਨ ਨਾਲ ਪਾਰਟੀ ਨੂੰ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੇਗੀ। ਸੀਐਮ ਮਾਨ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਵਿਰੋਧੀ ਪਾਰਟੀ ਦੇ ਸਮਰਥਕਾਂ ਦਾ 'ਆਪ' ਵਿੱਚ ਸ਼ਾਮਲ ਹੋਣਾ 'ਆਪ' ਸਰਕਾਰ ਦੇ ਜਨਹਿਤ ਕਾਰਜਾਂ ਅਤੇ ਨੀਤੀਆਂ 'ਤੇ ਜਨਤਾ ਦੀ ਵਧਦੀ ਮੋਹਰ ਨੂੰ ਦਰਸਾਉਂਦਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਵਧੇਰੇ ਵਿਆਪਕ ਅਤੇ ਮਜ਼ਬੂਤ ਹੋਵੇਗਾ।...
ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

hot news
ਚੰਡੀਗੜ੍ਹ, 1 ਜੁਲਾਈ- ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਮੁਕੇਰੀਆਂ ਦੇ ਕਈ ਸੀਨੀਅਰ ਕਾਂਗਰਸੀ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ, ਪੂਨਮ ਰੱਤੂ, ਸਰਪੰਚ ਤਜਿੰਦਰ ਪਾਲ ਸਿੰਘ, ਰਾਜੇਸ਼ ਰੱਤੂ, ਸਰਪੰਚ ਲਖਵੀਰ ਸਿੰਘ, ਸ਼ੇਰ ਸਿੰਘ ਸ਼ੇਰਾ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਸ਼ਾਮਲ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੋਚ 'ਤੇ ਭਰੋਸਾ ਪ੍ਰਗਟਾਇਆ ਅਤੇ ਆਪਣੇ ਸਮਰਥਕਾਂ ਸਮੇਤ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਰਸਮੀ ਤੌਰ 'ਤੇ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਦੀ ਲੋਕ-ਪੱਖੀ ਸਰਕਾਰ, ਇਮਾਨਦਾਰ ਰਾਜਨੀਤੀ ਅਤੇ ਪੰਜਾਬ ਦੇ ਵਿਕਾਸ ਪ੍ਰਤੀ ਵਚਨਬੱਧਤਾ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਵਰਕਰ 'ਆਪ' ਵੱਲ ਖਿੱਚੇ ਚਲੇ ਆ ਰਹੇ ਹਨ। ਉਨ੍ਹਾਂ ਕਿਹਾ ਕਿ 'ਆਪ' ਪਰਿਵਾਰ ਦਾ ਇਹ ਲਗ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

breaking news
ਚੰਡੀਗੜ੍ਹ; 1 ਜੁਲਾਈ 2026: ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ ਗੰਭੀਰ ਸਮੱਸਿਆ ਹੋਈ ਤਾਂ ਉਨ੍ਹਾਂ ਨੂੰ ਤੁਰੰਤ ਇਲਾਜ ਦੀ ਲੋੜ ਪਈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜਿਓਪਲਾਸਟੀ (ਪੀਟੀਸੀਏ), ਜਿਸਨੂੰ ਆਮ ਤੌਰ ’ਤੇ ਐਂਜਿਓਪਲਾਸਟੀ ਕਿਹਾ ਜਾਂਦਾ ਹੈ, ਦੇ ਨਾਲ ਡਾਇਗਨੋਸਟਿਕ ਐਂਜਿਓਗ੍ਰਾਮ ਕੀਤਾ। ਪੀਟੀਸੀਏ ਇੱਕ ਜੀਵਨ ਬਚਾਉਣ ਵਾਲੀ ਪ੍ਰਕਿਰਿਆ ਹੈ, ਜਿਸ ਰਾਹੀਂ ਦਿਲ ਦੀਆਂ ਧਮਨੀਆਂ ਵਿੱਚ ਆਈ ਰੁਕਾਵਟ ਨੂੰ ਦੂਰ ਕਰਕੇ ਖੂਨ ਦਾ ਪ੍ਰਵਾਹ ਮੁੜ ਬਹਾਲ ਕੀਤਾ ਜਾਂਦਾ ਹੈ। ਡਾਕਟਰਾਂ ਦੇ ਅਨੁਸਾਰ ਹਾਰਟ ਅਟੈਕ ਦੌਰਾਨ ਹਰ ਮਿੰਟ ਬਹੁਤ ਮਹੱਤਵਪੂਰਨ ਹੁੰਦਾ ਹੈ, ਕਿਉਂਕਿ ਇਲਾਜ ਵਿੱਚ ਦੇਰੀ ਨਾਲ ਦਿਲ ਨੂੰ ਸਥਾਈ ਨੁਕਸਾਨ ਪਹੁੰਚ ਸਕਦਾ ਹੈ ਅਤੇ ਮੌਤ ਦਾ ਖ਼ਤਰਾ ਵੱਧ ਜਾਂਦਾ ਹੈ। ਪਰ ਕਈ ਪਰਿਵਾਰਾਂ ਲਈ ਐਮਰਜੈਂਸੀ ਇਲਾਜ ਲਈ ਤੁਰੰਤ ਪੈਸਿਆਂ ਦਾ ਪ੍ਰਬੰਧ ਕਰਨਾ ਮੁਸ਼ਕਲ ਹੁੰਦਾ ਹੈ, ਜਿਸ ਕਾਰਨ ਇਲਾਜ ਵਿੱਚ ਕਾਫ਼ੀ ਦੇਰੀ ਹੋ ਜਾਂਦੀ ਹੈ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਇਸ ਆਰਥਿ...
ਮਾਵਾਂ—ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਵੱਡਾ ਵਾਅਦਾ ਪੂਰਾ ਕੀਤਾ- ਖੁੱਡੀਆਂ

ਮਾਵਾਂ—ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਵੱਡਾ ਵਾਅਦਾ ਪੂਰਾ ਕੀਤਾ- ਖੁੱਡੀਆਂ

local news
ਲੰਬੀ / ਮਲੋਟ, 01 ਜੁਲਾਈ                           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਅੱਜ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ. ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਭੇਜ ਦਿੱਤੇ ਹਨ।ਇਹ ਜਾਣਕਾਰੀ ਸ। ਰਣਧੀਰ ਸਿੰਘ ਧੀਰਾ ਖੁੱਡੀਆਂ ਚੇਅਰਮੈਨ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਅਤੇ ਸ. ਅਮੀਤ ਖੁੱਡੀਆ ਨੇ ਲੰਬੀ ਹਲਕੇ ਦੇ ਪਿੰਡ ਖੁੱਡੀਆ ਵਿਖੇ ਲਗਾਏ ਗਏ ਜਾਗਰੂਕਤਾਂ ਕੈਂਪ ਦੌਰਾਨ ਦਿੱਤੀ। ਔਰਤਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਉਹਨਾਂ ਵਲੋਂ ਦੱਸਿਆ ਗਿਆ  ਕਿ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਿਜੀਟਲ ਤਰੀਕੇ ਨਾਲ ਬਟਨ ਦੱਬ ਕੇ ਸਿੱਧਾ (ਡਾਇਰੈਕਟ ਬੈਨੀਫਿਟ ਟਰਾਂਸਫਰ) ਤਹਿਤ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਦੀ ਰਾਸ਼ੀ ਟਰਾਂਸਫਰ ਕਰਨ ਤੇ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।                           ਪਿੰਡ ਖੁੱਡੀਆ ਵਿਖੇ ਵੱਡੀ ਸਕ...
ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲ਼ਿਆਂ ਦੇ ਕੱਟੇ ਚਲਾਨ

ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲ਼ਿਆਂ ਦੇ ਕੱਟੇ ਚਲਾਨ

hot news
ਤਰਨ ਤਾਰਨ, 1 ਜੁਲਾਈ -          ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੋਡਲ ਅਫ਼ਸਰ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਬਣਾਈ ਗਈ ਤੰਬਾਕੂ ਕੰਟਰੋਲ ਐਕਟ ਟੀਮ ਵੱਲੋਂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਤੰਬਾਕੂ ਕੰਟਰੋਲ ਐਕਟ 2003 ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਇਸ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀਆ ਵੱਖ-ਵੱਖ ਧਾਰਾਵਾਂ ਤਹਿਤ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਐਕਟ ਪ੍ਰਤੀ ਜਾਗਰੂਕ ਕਰਦੇ ਹੋਏ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਤਾਲੂ ਦਾ ਕੈਂਸਰ, ਮਸੂੜੇ ਅਤੇ ਗਲ਼ੇ ਦਾ ਕੈਂਸਰ, ਫੇਫੜਿਆਂ ਦਾ ਕੈਂਸਰ ਅਤੇ ਮੂੰਹ ਦਾ ਕੈਂਸਰ ਆਦਿ ਹੁੰਦਾ ਹੈ। ਸੁਖਵੰਤ ਸਿੰਘ ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਤਕ ਥਾਵਾਂ ਜਿਵੇ ਬੱਸ ਸਟੈਡਾਂ, ਰੇਲਵੇ ਸਟੇਸ਼ਨਾਂ, ਸਕੂਲਾ-ਕਾਲਜਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਆਦਿ ਥਾਵਾਂ ਦੇ 100 ਗਜ਼ ਦੇ ਘੇਰੇ ਦੇ ਅੰਦਰ-ਅੰਦਰ ਤੰਬਾਕੂ ਉਤਪਾਦ ਵੇਚਣਾ ਜਾਂ ਸੇਵ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ

local news
ਹੁਸ਼ਿਆਰਪੁਰ, 1 ਜੁਲਾਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵੱਲੋਂ ਘਰ-ਘਰ ਜਾ ਕੇ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀ.ਐਲ.ਓਜ਼. ਵੱਲੋਂ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਜਾਣਕਾਰੀ ਨਿਰਧਾਰਤ ਮੋਬਾਈਲ ਐਪ 'ਤੇ ਸਮੇਂ ਸਿਰ ਅਪਲੋਡ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਅਕਤੂਬਰ 2026 ਨੂੰ ਯੋਗਤਾ ਤਾਰੀਖ ਨਿਰਧਾਰਤ ਕੀਤੀ ਗਈ ਹੈ। ਇਸ ਤਹਿਤ 24 ਜੁਲਾਈ 2026 ਤੱਕ ਬੀ.ਐਲ.ਓਜ਼. ਘਰ-ਘਰ ਜਾ ਕੇ ਗਿਣਤੀ ਦਾ ਕੰਮ ਕਰਨਗੇ ਅਤੇ ਹਰ ਯੋਗ ਵੋਟਰ ਤੋਂ ਐਨਿਊਮਰੇਸ਼ਨ ...
ਕਰਮਜੀਤ ਸਿੰਘ ਰਿੰਟੂ ਨੇ ਮਜੀਠਾ ਰੋਡ ‘ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ

ਕਰਮਜੀਤ ਸਿੰਘ ਰਿੰਟੂ ਨੇ ਮਜੀਠਾ ਰੋਡ ‘ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ

local news
ਅੰਮ੍ਰਿਤਸਰ, 1 ਜੁਲਾਈ, 2026: ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਆਖਰੀ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਅੱਜ 'ਮਾਵਾਂ-ਧੀਆਂ  ਸਤਿਕਾਰ ਯੋਜਨਾ' ਤਹਿਤ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 1,500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਅਤੇ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1,000 ਰੁਪਏ ਪ੍ਰਤੀ ਮਹੀਨਾ ਟ੍ਰਾਂਸਫਰ ਕੀਤੇ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਡਿਜੀਟਲ ਰੂਪ ਵਿੱਚ ਇੱਕ ਬਟਨ ਦਬਾ ਕੇ ਸਿੱਧੇ ਲਾਭ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਪੰਜਾਬ ਦੀਆਂ ਲੱਖਾਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਸਿੱਧੇ ਟ੍ਰਾਂਸਫਰ ਕੀਤੇ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਇਹ ਸਿਰਫ਼ ਵਿੱਤੀ ਸਹਾਇਤਾ ਨਹੀਂ ਹੈ, ਸਗੋਂ ਸਾਡੀਆਂ ਮਾਵਾਂ ਅਤੇ ਭੈਣਾਂ ਦੇ ਸਤਿਕਾਰ, ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਵੱਲ ਇੱਕ...
एचएएस एवं संबद्ध सेवाओं के प्रशिक्षु अधिकारियों ने मुख्यमंत्री से शिष्टाचार भेंट की

एचएएस एवं संबद्ध सेवाओं के प्रशिक्षु अधिकारियों ने मुख्यमंत्री से शिष्टाचार भेंट की

himachal news
वर्ष 2026 बैच के हिमाचल प्रशासनिक सेवा एवं संबद्ध सेवाओं के 27 प्रशिक्षु अधिकारियों ने आज यहां मुख्यमंत्री ठाकुर सुखविन्द्र सिंह सुक्खू से शिष्टाचार भेंट की। ये अधिकारी डॉ. मनमोहन सिंह हिमाचल प्रदेश लोक प्रशासन संस्थान, शिमला में फाउंडेशन कोर्स का प्रशिक्षण प्राप्त कर रहे थे। मुख्यमंत्री ने प्रशिक्षु अधिकारियों से बातचीत के दौरान कहा कि एचएएस एवं संबद्ध सेवाओं के अधिकारियों की राज्य सरकार की नीतियों और योजनाओं को प्रभावी ढंग से लागू करने में महत्त्वपूर्ण भूमिका होती है। उन्होंने अधिकारियों से पूरी ईमानदारी, समर्पण और सेवा भाव के साथ लोगों की सेवा करने का आह्वान किया। श्री सुक्खू ने कहा कि वर्तमान राज्य सरकार पारदर्शी, जवाबदेह और सुशासन प्रदान करने के लिए प्रतिबद्ध है। उन्होंने अधिकारियों से लोगों की समस्याओं और शिकायतों का प्राथमिकता के आधार पर शीघ्र समाधान करने तथा जनता की अपेक्षाओं और ...
ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗ੍ਰੰਟੀ – ਵਿਧਾਇਕ ਮਾਲੇਰਕੋਟਲਾ

ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗ੍ਰੰਟੀ – ਵਿਧਾਇਕ ਮਾਲੇਰਕੋਟਲਾ

hot news
ਮਾਲੇਰਕੋਟਲਾ 01 ਜੁਲਾਈ:              ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਅੱਜ "ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ" ਦਾ ਰਾਜ ਪੱਧਰੀ ਆਗਾਜ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦਾ ਵਰਚੂਅਲ ਲਾਈਵ ਪ੍ਰੋਗਰਾਮ ਸਥਾਨਕ ਸਾਗਰ ਮੈਰਿਜ ਪੈਲੇਸ ਵਿਖੇ ਕਰਵਾਇਆ ਗਿਆ, ਜਿਸ ਵਿੱਚ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਕੇਮਟੀ ਮਾਲੇਰਕੋਟਲਾ ਸਾਕਬ ਅਲੀ ਰਾਜਾ  ਵਿਧਾਇਕ ਮਾਲੇਰਕੋਟਲਾ ਦੀ ਸਰੀਕ-ਏ-ਹਯਾਤ ਫਰਿਆਲ ਰਹਿਮਾਨ, ਏ.ਕੇ.ਵਾਈ. ਮੁਨਿਸ ਰਹਿਮਾਨ, ਸਰਪੰਚ, ਪੰਚ, ਕੌਂਸਲਰ, ਪਾਰਟੀ ਵਰਕਰਾਂ, ਮਹਿਲਾਵਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਪਤਵੰਤਿਆਂ ਨੇ ਹਾਜ਼ਰੀ ਭਰੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਲੋਕ-ਪੱਖੀ ਸੋਚ ਸਦਕਾ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਇਤਿਹਾਸਕ ਯੋਜਨਾਵਾਂ ਲਗਾਤਾਰ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ...