ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ
ਚੰਡੀਗੜ੍ਹ, 21 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਤਿਆਰੀ ਲਈ ਉਨ੍ਹਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਪੇਸ਼ਕਸ਼ ਕੀਤੀ।
ਵਿਸਤਾਰ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਹਾਕੀ ਅਤੇ ਖੇਡਾਂ ਦੇ ਵਿਆਪਕ ਵਾਤਾਵਰਨ ਬਾਰੇ ਚਰਚਾ ਕੀਤੀ, ਕੌਮੀ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਵਚਨਬੱਧਤਾ `ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਫਲੋਰਿਸ ਜਾਨ ਬੋਵਲੈਂਡਰ ਦੇ ਅਸਾਧਾਰਨ ਹੁਨਰ ਅਤੇ ਹਾਕੀ ਵਿੱਚ ਅਥਾਹ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਫਲੋਰਿਸ ਦਾ ਸ਼ਾਨਦਾਰ ਕਰੀਅਰ ਦੁਨੀਆ ਭਰ ਦੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਦਾ ਹੈ।
ਉਲੰਪੀਅਨ ਬੋਵਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਪੰਜਾਬ ਇਸ ਗੱਲ ਦਾ ਇੱਛੁਕ ਹੈ ਕਿ ਫਲੋਰਿਸ ਪੰ...








