Thursday, March 12
Shadow

Tag: punjab news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ

National, Politics, Punjab
*ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੰਗਤਾਂ ਦੇ ਵੱਡੇ ਇਕੱਠ ‘ਚ ਸ਼ਾਮਲ ਹੋ ਕੇ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਹਾਈ-ਟੈਕ ਡਰੋਨ ਸ਼ੋਅ ਵਿੱਚ ਪੂਰੀ ਸ਼ਰਧਾ ਭਾਵਨਾ ਨਾਲ ਹਾਜ਼ਰੀ ਲਵਾਈ। ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ 23 ਤੋਂ 29 ਨਵੰਬਰ ਤੱਕ ਅਤਿ-ਆਧੁਨਿਕ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਦਰਸ਼ਿਤ ਕਰਦਾ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਨਿਮਾਣੀ ਪਹਿਲ ਦਾ ਉਦੇਸ਼ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਰਾਹੀਂ ਸੂਬੇ ਦੀਆਂ ਨੌਜਵਾਨ ਪੀੜ੍ਹੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ੋਅ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਨਿਮਰ ਸ਼ਰਧਾਂਜਲੀ ਹੈ, ਜਿਸ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਪੇਸ਼

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਪੇਸ਼

National, Politics, Punjab
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਧਰਮ ਦੀ ਰਾਖੀ ਅਤੇ ਸਾਰਿਆਂ ਦੇ ਹੱਕਾਂ ਲਈ ਨੌਵੇਂ ਪਾਤਸ਼ਾਹ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਅਤੇ ਸਰਬਉੱਚ ਬਲੀਦਾਨ ਨੂੰ ਸਿਜਦਾ ਕਰਨ ਲਈ ਇੱਕ ਅਧਿਕਾਰਤ ਮਤਾ ਪੇਸ਼ ਕੀਤਾ। ਪੰਜਾਬ ਵਿਧਾਨ ਸਭਾ ਵਿੱਚ ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਦਨ ਵਿੱਚ ਸੰਬੋਧਨ ਕਰਦਿਆਂ ਸ. ਬੈਂਸ ਨੇ ਤਿੰਨ ਗੁਰਸਿੱਖਾਂ ਭਾਈ ਮਤੀ ਦਾਸ ਦੀ, ਭਾਈ ਸਤੀ ਦਾਸ ਦੀ ਅਤੇ ਭਾਈ ਦਿਆਲਾ ਜੀ ਨੂੰ ਵੀ ਯਾਦ ਕੀਤਾ। ਉਨ੍ਹਾਂ ਨੇ ਗੁਰੂ ਸਾਹਿਬ  ਦੀ ਸ਼ਹਾਦਤ ਦੀ ਕੌਮੀ ਮਹੱਤਤਾ ਨੂੰ ਵੀ ਉਜਾਗਰ ਕੀਤਾ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੇ ਦੇਸ਼ ਵਿੱਚ ਧਰਮ ਨਿਰਪੱਖਤਾ ਦਾ ਬੀਜ ਬੋਇਆ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਧਰਮ ਅਤੇ ਅਕੀਦੇ ਦੀ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

National, Politics, Punjab
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ: ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਵਿਖੇ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਇਤਿਹਾਸਕ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ। 'ਰੰਗਰੇਟਾ ਗੁਰੂ ਕਾ ਬੇਟਾ' ਭਾਈ ਜੈਤਾ ਜੀ ਨੂੰ ਸਮਰਪਿਤ ਸਥਾਨ ਤੋਂ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਨੌਵੇਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਮਨੁੱਖਤਾ ਦੇ ਇਤਿਹਾਸ ਵਿੱਚ ਸਰਭਉੱਚ ਦੱਸਿਆ ਅਤੇ ਕਿਹਾ ਕਿ ਗੁਰੂ ਸਾਹਿਬ ਨੇ ਦੂਜੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਸਦਨ ਵਿੱਚ ਆਪਣੇ ਸੰਬੋਧਨ ਦੌਰਾਨ ਐਡਵੋਕੇਟ ਚੀਮਾ ਨੇ ਸਿੱਖ ਇਤਿਹਾਸ ਵਿੱਚ ਕੁਰਬਾਨੀ ਦੀ ਵਿਲੱਖਣ ਪਰੰਪਰਾ ਬਾਰੇ ਗੱਲ ਕਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਸ਼ੁਰੂ ਹੋ ਕੇ ਚਾਰ ਪੀੜ੍ਹੀਆਂ ਤੱਕ ਚੱਲੀ ਕੁਰਬਾਨੀ ਨੂੰ ਯਾਦ ਕੀਤਾ ਜਿਸ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਬਾਅਦ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਸ੍ਰੀ ਗੁਰੂ ਗੋਬਿੰਦ ਸਿ...
‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 24 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 268ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 325 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ  ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 67 ਐਫਆਈਆਰ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 268 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 37,875 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 484 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈ...
350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

National, Politics, Punjab
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 24 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ਼ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਆਧਾਰਿਤ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ ਸਜਾਏ ਗਏ।  ਇਸ ਮੌਕੇ ਉੱਘੇ ਕਵੀਆਂ, ਢਾਡੀਆਂ ਤੇ ਕਵੀਸ਼ਰਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਕਵੀ ਦਰਬਾਰ ਵਿਚ ਰਛਪਾਲ ਸਿੰਘ ਪਾਲ, ਕਰਮਜੀਤ ਸਿੰਘ, ਮਨਜੀਤ ਕੌਰ, ਜ਼ਮੀਰ ਅਲੀ, ਸ਼ੁਭਮ ਮੰਗਲਾ ਅਤੇ ਹਰੀ ਸਿੰਘ ਨੇ ਆਪਣੀ ਹਾਜ਼ਰੀ ਲਗਵਾਈ। ਇਸੇ ਤਰ੍ਹਾਂ ਢਾਡੀ ਤੇ ਕਵੀਸ਼ਰ ਦਰਬਾਰ ਵਿਚ ਜਿਨ੍ਹਾਂ ਪ੍ਰਸਿੱਧ ਢਾਡੀ  ਤੇ ਕਵੀਸ਼ਰੀ ਜਥਿਆਂ ਨੇ ਕਵੀਸ਼ਰੀ ਅਤੇ ਵਾਰਾਂ ਨਾਲ ਸੰਗਤਾਂ ਵਿਚ ਜੋਸ਼ ਭਰਿਆ, ਉਨ੍ਹਾਂ ਵਿਚ ਢਾਡੀ ਗੁਰਪ੍ਰੀਤ ਸਿੰਘ ਲਾਂਡਰਾ, ਕਵੀਸ਼ਰ ਗੁਰਜੰਟ ਸਿੰਘ ਬੈਂਕਾ ਤੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਸ਼ਾਮਿਲ...
ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਅਤੇ ਫੁੱਟਬਾਲ ਟੂਰਨਾਮੈਂਟ ਦੇ ਟਰਾਇਲ 26 ਨੂੰ

ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਅਤੇ ਫੁੱਟਬਾਲ ਟੂਰਨਾਮੈਂਟ ਦੇ ਟਰਾਇਲ 26 ਨੂੰ

National, Politics, Punjab
ਚੰਡੀਗੜ੍ਹ, 24 ਨਵੰਬਰ ਖੇਡ ਵਿਭਾਗ ਪੰਜਾਬ ਵੱਲੋਂ 26 ਨਵੰਬਰ ਨੂੰ ਪਟਿਆਲਾ ਅਤੇ ਮੋਹਾਲੀ ਵਿਖੇ ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ (ਪੁਰਸ਼ ਅਤੇ ਮਹਿਲਾ) ਅਤੇ ਫੁੱਟਬਾਲ (ਪੁਰਸ਼) ਲਈ ਟਰਾਇਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਐਥਲੈਟਿਕ ਟੂਰਨਾਮੈਂਟ 13 ਤੋਂ 15 ਦਸੰਬਰ ਤੱਕ ਪਟਨਾ ਵਿਖੇ ਕਰਵਾਇਆ ਜਾ ਰਿਹਾ ਹੈ, ਜਦੋਂ ਕਿ ਫੁੱਟਬਾਲ ਟੂਰਨਾਮੈਂਟ 8 ਤੋਂ 15 ਦਸੰਬਰ ਤੱਕ ਗੋਆ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਥਲੈਟਿਕ ਈਵੈਂਟਸ ਲਈ ਟਰਾਇਲ 26 ਨਵੰਬਰ ਨੂੰ ਸਵੇਰੇ 11 ਵਜੇ ਪੋਲੋ ਗਰਾਊਂਡ, ਪਟਿਆਲਾ ਵਿਖੇ ਹੋਣਗੇ ਅਤੇ ਫੁੱਟਬਾਲ ਟਰਾਇਲ 26 ਨਵੰਬਰ ਨੂੰ ਸਵੇਰੇ 11 ਵਜੇ ਮਲਟੀਪਰਪਜ਼ ਸਪੋਰਟਸ ਕੰਪਲੈਕਸ, ਸੈਕਟਰ-78, ਐਸ.ਏ.ਐਸ. ਨਗਰ ਵਿਖੇ ਕਰਵਾਏ ਜਾਣਗੇ।...
ਅਗਾਂਹਵਧੂ ਪਿੰਡ: ਜ਼ਿਲ੍ਹਾ ਮਾਨਸਾ ਦੇ 104 ਪਿੰਡਾਂ ‘ਚ ਹੋਇਆ 100 ਫੀਸਦੀ ਪਰਾਲੀ ਪ੍ਰਬੰਧਨ

ਅਗਾਂਹਵਧੂ ਪਿੰਡ: ਜ਼ਿਲ੍ਹਾ ਮਾਨਸਾ ਦੇ 104 ਪਿੰਡਾਂ ‘ਚ ਹੋਇਆ 100 ਫੀਸਦੀ ਪਰਾਲੀ ਪ੍ਰਬੰਧਨ

National, Politics, Punjab
ਮਾਨਸਾ, 23 ਨਵੰਬਰ             ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਜਿੱਥੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਪਿਛਲੇ ਸਾਲ ਨਾਲੋਂ 48 ਫੀਸਦੀ ਘਟੇ ਹਨ, ਓਥੇ ਜ਼ਿਲ੍ਹੇ ਦਾ ਪਿੰਡ ਹੀਰੋਂ ਕਲਾਂ ਹਾਟਸਪਾਟ ਪਿੰਡ ਤੋਂ ਜ਼ੀਰੋ ਬਰਨਿੰਗ ਪਿੰਡ ਵਜੋਂ ਉਭਰਿਆ ਹੈ।      ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈ ਏ ਐੱਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਗਿਆ, ਓਥੇ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਵੀ ਮੁਹਈਆ ਕਰਾਈ ਗਈ। ਓਨ੍ਹਾਂ ਅਗਾਂਹਵਧੂ ਪਿੰਡਾਂ ਦੇ ਕਿਸਾਨਾਂ ਦੀ ਸ਼ਲਾਘਾ ਕੀਤੀ।        ਸੈਟੇਲਾਈਟ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿਚ ਸਾਲ 2023 ਵਿੱਚ (15 ਸਤੰਬਰ ਤੋਂ 22 ਨਵੰਬਰ ਦੌਰਾਨ) ਪਰਾਲੀ ਨੂੰ ਅੱਗ ਲਾਉਣ ਦੇ 2253 ਮਾਮਲੇ, ਸਾਲ 2024 ਦੌਰਾਨ 592, ਜਦਕਿ ਇਸ ਸਾਲ 304 ਮਾਮਲੇ ਆਏ ਹਨ, ਜੋ ਕਿ ਸਾਲ 2024 ਦੇ ਮੁਕਾਬਲੇ 48 ਫੀਸਦੀ ਘੱਟ ਹਨ।     ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 244 ਪਿੰਡਾਂ ਵਿਚੋਂ 104 ਪਿੰਡ ਅਜਿਹੇ ਹਨ, ਜਿੱਥੇ 100 ਫ਼ੀਸਦੀ ਪਰਾਲੀ ਪ੍ਰਬੰਧਨ ਹੋਇਆ ਹੈ ਤੇ ਪ...
ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ ‘ਨਿਗ੍ਹਾ ਲੰਗਰ’ ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ ‘ਨਿਗ੍ਹਾ ਲੰਗਰ’ ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

National, Politics, Punjab
ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 23 ਨਵੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿਖੇ ਲੱਖਾਂ ਦੀ ਗਿਣਤੀ 'ਚ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਸਥਾਪਤ ਕੀਤੇ ਗਏ ਆਮ ਆਦਮੀ ਕਲੀਨਿਕ 'ਚ ਲਗਾਏ ਮੈਡੀਕਲ ਕੈਂਪ ਦੇ ਨਾਲ-ਨਾਲ ਅੱਖਾਂ ਦੀ ਜਾਂਚ ਦੇ ਵਿਸ਼ੇਸ਼ ਕੈਂਪ 'ਨਿਗ੍ਹਾ ਲੰਗਰ' ਸਮੇਤ ਵੱਖ-ਵੱਖ ਸਿਹਤ ਸਹੂਲਤਾਂ ਦਾ ਵਿਆਪਕ ਨਿਰੀਖਣ ਕੀਤਾ। ਆਪਣੀ ਦੌਰੇ ਦੌਰਾਨ ਸਿਹਤ ਮੰਤਰੀ ਨੇ 'ਨਿਗ੍ਹਾ ਲੰਗਰ' ਕੈਂਪ ਦੇ ਮਹੱਤਵਪੂਰਨ ਨਤੀਜੇ ਸਾਂਝੇ ਕਰਦਿਆਂ ਜਾਣਕਾਰੀ ਦਿੱਤੀ ਕਿ ਹੁਣ ਤੱਕ 5000 ਸ਼ਰਧਾਲੂਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 2000 ਸ਼ਰਧਾਲੂਆਂ ਨੂੰ ਮੁਫ਼ਤ ਐਨਕਾਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ 39 ਵਿਅਕਤੀਆਂ ਦੇ ਮੋਤੀਆਬਿੰਦ ਦਾ ਸਫ਼ਲ ਆਪ੍ਰੇਸ਼ਨ ਕੀਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਸਿਹਤ ਸੰਭਾਲ ਦੇ ਵਿਆਪਕ ਢਾਂਚੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਰੋਪੜ, ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਪ...
ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

National, Politics, Punjab
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ: ਇੱਥੇ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਅੱਜ ਇੱਕ ਇਤਿਹਾਸਕ ਸਰਬ-ਧਰਮ ਸੰਮੇਲਨ ਕਰਵਾਇਆ ਗਿਆ, ਜਿੱਥੇ ਸਿੱਖ ,ਹਿੰਦੂ , ਬੁੱਧ , ਜੈਨ , ਈਸਾਈ , ਇਸਲਾਮ ਅਤੇ ਯਹੂਦੀ ਧਰਮ ਦੇ ਪ੍ਰਸਿੱਧ ਅਧਿਆਤਮਿਕ ਅਤੇ ਧਾਰਮਿਕ ਆਗੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਇਕੱਤਰ ਹੋਏ। ਇਸ ਇਤਿਹਾਸਕ ਸਮਾਗਮ ਦੌਰਾਨ ਸਮੁੱਚਾ ਮਾਹੌਲ ਸ਼ਰਧਾ ਭਾਵਨਾ ਵਾਲਾ ਸੀ ਕਿਉਂ ਜੋ ਧਾਰਮਿਕ ਅਤੇ ਅਧਿਆਤਮਿਕ ਆਗੂਆਂ ਨੇ ਆਪੋ-ਆਪਣੇ ਅੰਦਾਜ਼ ਵਿੱਚ ਨੌਵੇਂ ਸਿੱਖ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੂੰ ਧਰਮ ਦੇ ਰਾਖੇ ਅਤੇ ਸੱਚ ਦੇ ਪੁੰਜ ਵਜੋਂ ਜਾਣਿਆ ਜਾਂਦਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਸਰਬ-ਧਰਮ ਸੰਮੇਲਨ ਵਿੱਚ ਅਧਿਆਤਮਿਕ ਆਗੂਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਗੁਰੂ ਦੀ ਮਹਾਨ ਵਿਰਾਸਤ `ਤੇ ਡੂੰਘੀ ਵਿਚਾਰ-ਚਰਚਾ ਕਰਨ ਲਈ ਇਤਿਹਾਸਕ...
ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

National, Politics, Punjab
*ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ-* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਰਾਸਤ-ਏ-ਖ਼ਾਲਸਾ ਵਿਖੇ "ਹਿੰਦ ਦੀ ਚਾਦਰ" ਨੌਵੇਂ ਸਿੱਖ ਪਾਤਸ਼ਾਹ  ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਵਿਰਾਸਤ ਨੂੰ ਦਰਸਾਉਂਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ ਕੀਤਾ ਗਿਆ, ਜਿਸ ਮੌਕੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਮੌਜੂਦ ਰਹੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਗੈਲਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਚੱਲ ਰਹੇ ਸਮਾਗਮਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਗੈਲਰੀ ਗੁਰੂ ਸਾਹਿਬ ਦੀ ਅਧਿਆਤਮਕ ਅਤੇ ਸੰਸਾਰਕ ਯਾਤਰਾ ਦਾ ਡੂੰਘਾ ਬਿਰਤਾਂਤ ਪੇਸ਼ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਨੂੰ ਡੂੰਘੀ ਸੋਚ-ਵਿਚਾਰ ਤੋਂ ਬਾਅਦ ਪੰਜ ਵੱਖ-ਵੱਖ ਹਿੱਸਿਆਂ: ਜਨਮ ਅਤੇ ਸ਼ੁਰੂਆਤੀ ਜੀਵਨ-ਕਾਲ, ਅਧਿਆਤਮਿਕ ਸਫ਼ਰ, ਗੁਰਗੱਦੀ ‘ਤੇ ਸੰਭਾਲਣ, ਧਾਰਮਿਕਤਾ ਦਾ ਮਾਰਗ ਅਤੇ ਸ਼ਹਾਦਤ ਵਿੱਚ ਵੰਡਿਆ ਗਿਆ ਹੈ, ਜਿਸ ਰਾਹੀਂ ਗੁਰੂ ਸਾਹਿਬ ਦੇ ਜੀਵਨ-ਕਾਲ ਨੂੰ ਮਹੱਤਵਪੂਰਨ ਢੰਗ ਨਾਲ ਦਰਸਾਇ...