Thursday, March 12
Shadow

Tag: punjab news

ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਤਿਹਾਸਕ ਨਗਰ ਕੀਰਤਨ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ

ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਤਿਹਾਸਕ ਨਗਰ ਕੀਰਤਨ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ

National
ਹੁਸ਼ਿਆਰਪੁਰ, 20 ਨਵੰਬਰ : ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਅਤੇ ਮਹਾਨ ਸ਼ਹਾਦਤ ਨੂੰ ਸਿਜਦਾ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਚੇਅਰਪਰਸਨ ਕਰਮਜੀਤ ਕੌਰ ਨੇ ਦੱਸਿਆ ਕਿ ਸ੍ਰੀਨਗਰ ਤੋਂ ਸ਼ੁਰੂ ਹੋਇਆ ਇਹ ਪਵਿੱਤਰ ਨਗਰ ਕੀਰਤਨ 21 ਨਵੰਬਰ ਨੂੰ ਪਠਾਨਕੋਟ ਰਾਹੀਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਵਿਚ ਦਾਖ਼ਲ ਹੋਵੇਗਾ, ਜਿਥੇ ਨਗਰ ਕੀਰਤਨ ਨੂੰ ਸ਼ਰਧਾ ਨਾਲ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਇਸ ਤੋਂ ਬਾਅਦ,ਨਗਰ ਕੀਰਤਨ ਉਸੇ ਦਿਨ ਦਸੂਹਾ ਅਤੇ ਗੜ੍ਹਦੀਵਾਲਾ ਵਿੱਚੋਂ ਲੰਘੇਗਾ ਅਤੇ ਗੁਰਦੁਆਰਾ ਸ਼੍ਰੀ ਰਾਮਪੁਰ ਖੇੜਾ ਵਿਖੇ ਰਾਤ ਦਾ ਪੜਾਅ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ 22 ਨਵੰਬਰ ਦੀ ਸਵੇਰ ਨੂੰ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਤੋਂ ਰਵਾਨਾ ਹੋਵੇਗਾ ਅਤੇ ਭੂੰਗਾ, ਹਰਿਆਣਾ, ਹੁਸ਼ਿਆਰਪੁਰ, ਚੱਬੇਵਾਲ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਜ...
ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

National, Politics, Punjab
ਧੂਰੀ (ਸੰਗਰੂਰ), 20 ਨਵੰਬਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸੂਬੇ ਦੇ 142 ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ। ਅੱਜ ਇੱਥੇ ਚੈੱਕ ਸੌਂਪਣ ਮੌਕੇ ਇਸ ਨੂੰ ਪੰਜਾਬ ਸਰਕਾਰ ਦਾ ਨਿਮਾਣਾ ਉਪਰਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਗਰੂ ਸਾਹਿਬ ਜੀ ਦੀ ਸ਼ਹਾਦਤ, ਮਹਾਨ ਜੀਵਨ ਅਤੇ ਫ਼ਲਸਫੇ ਦੇ ਅੱਗੇ ਇਹ ਯਤਨ ਬਹੁਤ ਮਾਮੂਲੀ ਹਨ ਪਰ ਪੰਜਾਬ ਸਰਕਾਰ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਆਪਣਾ ਫਰਜ਼ ਨਿਭਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਰਾਂਟਾਂ ਦੀ ਵਰਤੋਂ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੰਗਤ ਲਈ ਸਹੂਲਤਾਂ, ਪਵਿੱਤਰ ਅਸਥਾਨਾਂ ਦੇ ਆਉਣ-ਜਾਣ ਵਾਲੇ ਰਸਤਿਆਂ ਦੀ ਦਿੱਖ ਸੰਵਾਰਨਾ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਤਨ ਗੁਰੂ ਸਾਹਿਬ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ।

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ।

National
ਫਾਜ਼ਿਲਕਾ 20 ਨਵੰਬਰ 2025… ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਮੇਹਰੀਆ ਬਾਜ਼ਾਰ ਵਾਲੇ ਦੁਕਾਨਦਾਰਾਂ ਦੀ ਲੰਬੇ ਸਮੇਂ ਤੋਂ ਮੰਗੀ ਸੀ ਕਿ ਇਸ ਸੜਕ ਦਾ ਬਹੁਤ ਬੁਰਾ ਹੈ ਇਹ ਨਵੀਂ ਬਣਵਾਈ ਜਾਵੇ। ਵਿਧਾਇਕ ਸਵਨਾ ਨੇ ਕਿਹਾ ਕਿ ਲੋਕਾਂ ਨੂੰ ਮੰਗ ਨੂੰ ਪੂਰੀ ਕਰਦਿਆਂ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਘੰਟਾਘਰ ਬਾਜ਼ਾਰ ਜਿੱਥੋਂ ਮੇਹਰੀਆ ਬਾਜ਼ਾਰ ਸ਼ੁਰੂ ਹੁੰਦਾ ਹੈ ਉੱਥੋਂ ਲੈ ਕੇ ਪਟਵਾਰ ਦਫ਼ਤਰ ਤੱਕ ਇਹ ਸੜਕ ਨਵੀਂ ਬਣਾਈ ਜਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਤੇ ਥੋੜ੍ਹੇ ਦਿਨਾਂ ਤੱਕ ਹੀ ਇਹ ਸੜਕ ਬਣ ਕੇ ਤਿਆਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੇ ਮੇਹਰੀਆ ਬਾਜ਼ਾਰ ਦੇ ਦੁਕਾਨਦਾਰਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਬਹੁਤ ਵਾਰ ਉਨ੍ਹਾਂ ਨੇ ਮੇਰੇ ਧਿਆਨ ਵਿੱਚ ਲਿਆਂਦਾ ਕਿ ਇਹ ਸੜਕ ਨਵੀਂ ਬਣਾਈ ਜਾਵੇ ਤੇ ਅੱਜ ਇਨ੍ਹਾਂ ਦੁਕਾਨਦਾਰਾਂ ਦੀ ਇਹ ਮੰਗ ਪੂਰੀ ਹੋ ਗਈ ਹੈ। ਹੁਣ ਦੁਕਾਨਦਾਰਾ...
ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

National, Politics, Punjab
ਚੰਡੀਗੜ੍ਹ 20 ਨਵੰਬਰ : ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਤਰਨਤਾਰਨ ਹਲਕੇ ਤੋਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਸੰਧੂ ਆਪਣੇ ਹਲਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ। ਹਰਮੀਤ ਸਿੰਘ ਸੰਧੂ ਨੇ ਅਹਿਦ ਲਿਆ ਕਿ ਉਹ ਕਾਨੂੰਨ ਦੁਆਰਾ ਸਥਾਪਿਤ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਰੱਖਣਗੇ ਅਤੇ ਵਫ਼ਾਦਾਰ ਰਹਿਣਗੇ । ਉਹ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਾਇਮ ਰੱਖਣਗੇ ।  ਉਨ੍ਹਾਂ ਨੂੰ ਸੌਂਪੇ ਗਏ ਫਰਜ਼ਾਂ ਨੂੰ ਵਫ਼ਾਦਾਰੀ ਤੇ ਸੁਹਿਰਦਤਾ ਨਾਲ ਨਿਭਾਉਣਗੇ ਅਤੇ  ਆਪਣੇ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਸਪੀਕਰ ਨੇ ਹਾਲ ਹੀ ਵਿੱਚ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਧਾਇਕ ਹਰਮੀਤ ਸਿੰਘ ਸੰਧੂ ਨੇ ਗੁਰੂ ਸਾਹਿਬ ਜੀ ਦਾ ਧੰਨਵਾਦ  ਕੀਤਾ ਅਤੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਹਮੇਸ਼ਾ...

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 20 ਨਵੰਬਰ 2025: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਇੱਕ ਮਜ਼ਬੂਤ, ਜਵਾਬਦੇਹ ਅਤੇ ਅਗਾਂਹਵਧੂ ਉਦਯੋਗਿਕ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਉਦਯੋਗਿਕ ਹੱਬ ਬਣਾਉਣ ਦੇ ਯਤਨਾਂ ਦਰਮਿਆਨ ਟ੍ਰਾਈਡੈਂਟ ਗਰੁੱਪ, ਜਿਸਦਾ ਮਾਰਕੀਟ ਕੈਪ 18 ਹਜ਼ਾਰ ਕਰੋੜ ਰੁਪਏ ਅਤੇ ਟਰਨਓਵਰ 10 ਹਜ਼ਾਰ ਕਰੋੜ ਰਪੁਏ ਹੈ, ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਿਹਾ ਹੈ। ਇਸ ਸਬੰਧ ਵਿੱਚ ਉਨ੍ਹਾਂ ਦੱਸਿਆ ਕਿ ਟ੍ਰਾਈਡੈਂਟ ਗਰੁੱਪ ਵੱਲੋਂ ਟੈਰੀ ਟਾਵਲ ਉਤਪਾਦਨ ਦੇ ਵਿਸਥਾਰ ਅਤੇ ਕਾਗਜ਼ ਨਿਰਮਾਣ ਉਦਯੋਗ ਦੇ ਆਧੁਨਿਕੀਕਰਨ ਲਈ ਬਰਨਾਲਾ ਵਿੱਚ 1500 ਕਰੋੜ ਰੁਪਏ ਅਤੇ ਮੋਹਾਲੀ ਵਿੱਚ ਇੱਕ ਕਾਰਪੋਰੇਟ ਦਫ਼ਤਰ ਅਤੇ ਸਮਰੱਥਾ ਨਿਰਮਾਣ ਕੇਂਦਰ ਦੀ ਸਥਾਪਨਾ ਲਈ 500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਨਿਵੇਸ਼ ਨਾਲ ਮੁੱਖ ਤੌਰ 'ਤੇ 2000 ਸੈਮੀ ਸਕਿਲਡ ਪੇਂਡੂ ਔਰਤਾਂ ਨੂੰ ਰੋਜ਼ਗਾਰ ਮਿਲੇਗਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ...
ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

National, Politics, Punjab
ਜੰਮੂ/ਪਠਾਨਕੋਟ/ਚੰਡੀਗੜ੍ਹ, 20 ਨਵੰਬਰ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਆਰੰਭ ਹੋਏ ਨਗਰ ਕੀਰਤਨ ਨੂੰ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਪਠਾਨਕੋਟ ਲਈ ਰਵਾਨਾ ਕੀਤਾ ਗਿਆ। ਸੰਗਤਾਂ ਨੇ ਨਗਰ ਕੀਰਤਨ ਦੇ ਬੀਤੀ ਰਾਤ ਸਵਾਗਤ ਸਮੇਂ ਅਤੇ ਅੱਜ ਰਵਾਨਗੀ ਸਮੇਂ ਕਈ-ਕਈ ਕਿਲੋਮੀਟਰ ਤੱਕ ਨਗਰ ਕੀਰਤਨ ਨਾਲ ਪੈਦਲ ਚੱਲ ਕੇ ਸ਼ਹਿਰ ਨੂੰ ਅਧਿਆਤਮਕ ਰੰਗਤ ਦੇ ਦਿੱਤੀ। ਜੰਮੂ ਦੇ ਚਾਂਦ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਨਗਰ ਕੀਰਤਨ ਲਈ ਠਹਿਰਾਅ ਦਾ ਪ੍ਰਬੰਧ ਕੀਤਾ ਗਿਆ। ਨਗਰ ਕੀਰਤਨ ਦੀ ਜੰਮੂ ਤੋਂ ਰਵਾਨਗੀ ਦੌਰਾਨ ਨੌਜਵਾਨਾਂ ਨੇ ਗੱਤਕੇਬਾਜ਼ੀ ਦੇ ਜ਼ੌਹਰ ਵਿਖਾਏ ਅਤੇ ਸਥਾਨਕ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਦੌਰਾਨ ਜੰਮੂ ਤੋਂ ਸੰਗਤ ਦਾ ਵੱਡਾ ਕਾਫ਼ਲਾ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਸ਼ਹਿਰ ਵਿੱਚੋੰ ਲੰਘਦਿਆਂ ਥਾਂ-ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਸਿੰਘ ਸਭਾ ਗੁਰਦੁਆਰਾ ਅਕਾਲੀ ਕੌਰ ਸਿੰਘ ਨਗਰ, ਡਗਿਆਣ...
26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

National, Politics, Punjab
ਚੰਡੀਗੜ੍ਹ, 19 ਨਵੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਅਸੀਂ ਸੰਵਿਧਾਨ ਦਿਵਸ ਯਾਨੀ 26 ਨਵੰਬਰ, 2025 ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਮੌਕ ਸੈਸ਼ਨ ਕਰਵਾ ਰਹੇ ਹਾਂ। ਇਸ ਲਈ ਪੰਜਾਬ ਦੇ 117 ਹਲਕਿਆਂ ਦੇ ਵਿਦਿਆਰਥੀ ਮੌਕ ਸੈਸ਼ਨ ਦੀ ਰਿਹਰਸਲ ਲਈ ਪੰਜਾਬ ਵਿਧਾਨ ਸਭਾ ਵਿੱਚ ਆਏ ਹਨ ਅਤੇ ਸਾਡੇ ਸਬੰਧਤ ਸਟਾਫ ਨੇ ਉਨ੍ਹਾਂ ਨੂੰ ਸਿਖਲਾਈ ਦਿੱਤੀ ਹੈ ਤਾਂ ਜੋ ਉਹ ਇਸ ਸਦਨ ਵਿੱਚ ਆਪਣੇ ਹਲਕੇ ਦੇ ਮੁੱਦਿਆਂ ਨੂੰ ਉਠਾ ਸਕਣ ਅਤੇ ਉਨ੍ਹਾਂ ਬਾਰੇ ਵਿਚਾਰ ਚਰਚਾ ਕਰ ਸਕਣ। ਇਹ ਵਿਦਿਆਰਥੀਆਂ ਵਿੱਚ ਰਾਜਨੀਤੀ ਵਿੱਚ ਦਿਲਚਸਪੀ ਪੈਦਾ ਕਰਨ ਅਤੇ ਆਪਣੇ ਭਵਿੱਖੀ ਜੀਵਨ ਵਿੱਚ ਆਗੂ ਬਣਨ ਲਈ ਆਪਣੀ ਕਿਸਮ ਦੀ ਪਹਿਲ ਹੈ। ਇਸ ਤਰ੍ਹਾਂ ਵਿਦਿਆਰਥੀ ਸੰਵਿਧਾਨ ਦਾ ਵਿਹਾਰਕ ਗਿਆਨ ਸਿੱਖਣਗੇ ਅਤੇ ਵਿਧਾਨਕ ਪ੍ਰਕਿਰਿਆਵਾਂ ਨੂੰ ਬਿਹਤਰ ਤਰੀਕੇ ਨਾਲ ਸਮਝਣਗੇ। ਸ. ਸੰਧਵਾਂ ਨੇ ਦੱਸਿਆ ਕਿ ਇਸ ਮੌਕ ਸੈਸ਼ਨ ਵਿੱਚ ਸਿਰਫ਼ 11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ 117 ਵਿਧਾਨ ਸਭਾ ਹਲਕਿਆਂ ਤੋਂ ਆਏ ਹਨ,...
ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

National, Politics, Punjab
ਜੰਮੂ/ਚੰਡੀਗੜ੍ਹ, 19 ਨਵੰਬਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਸਥਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਅਰੰਭ ਹੋਏ ਨਗਰ ਕੀਰਤਨ ਦੇ ਪਹਿਲੇ ਪੜਾਅ ਤਹਿਤ ਕਰੀਬ 250 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਵਾਲੇ ਨਗਰ ਕੀਰਤਨ ਦਾ ਰਸਤੇ ਵਿੱਚ ਥਾਂ-ਥਾਂ 'ਤੇ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵਾਗਤ ਕੀਤਾ ਗਿਆ। ਜ਼ਿਲ੍ਹਾ ਕੁਲਗਾਮ ਦੇ ਸਿੱਖ ਆਬਾਦੀ ਵਾਲੇ ਪਿੰਡ ਪਾਲਪੁਰਾ ਦੀ ਸੰਗਤ ਸਣੇ ਐਸ.ਐਸ.ਪੀ. ਟ੍ਰੈਫਿਕ ਕਸ਼ਮੀਰ ਪ੍ਰੋਵਿੰਸ ਰਵਿੰਦਰ ਪਾਲ ਸਿੰਘ, ਐਡੀਸ਼ਨਲ ਡਿਪਟੀ ਕਮਿਸ਼ਨਰ ਅਨੰਤਨਾਗ ਸੰਦੀਪ ਸਿੰਘ ਬਾਲੀ, ਐਸ.ਡੀ.ਐਮ. ਡੁਰੂ ਪ੍ਰਵੇਜ਼ ਰਹੀਮ, ਤਹਿਸੀਲਦਾਰ ਕਾਜ਼ੀਗੁੰਡ ਸੱਜਾਦ ਅਹਿਮਦ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਵਲੋਂ ਗੁਰੂ ਸਾਹਿਬ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਚਾਹ ਅਤੇ ਫਲਾਂ ਦਾ ਲੰਗਰ ਲਗਾਇਆ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਅਨੰਤਨਾਗ ਦੇ ਪਿੰਡ ਕਾਜ਼ੀਗੁੰਡ ਵਿਖੇ ਸੰਗਤ ਵੱਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ। ਜ਼ਿਲ੍...
‘ਯੁੱਧ ਨਸ਼ਿਆਂ ਵਿਰੁੱਧ’: 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 19 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 263ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 92 ਐਫਆਈਆਰਜ਼ ਦਰਜ ਕਰਕੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 263 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,392 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 1928 ਨਸ਼ੀਲੀਆਂ ਗੋਲੀਆਂ ਅਤੇ 7650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ...
ਵਿਧਾਇਕ ਮਾਲੇਰਕੋਟਲਾ ਨੇ ਅਵਾਮ ਨੂੰ 20 ਨਵੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਰਪਣ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਹਿੱਸਾ ਬਣਨ ਦਾ ਦਿੱਤਾ ਖੁੱਲਾ ਸੱਦਾ

ਵਿਧਾਇਕ ਮਾਲੇਰਕੋਟਲਾ ਨੇ ਅਵਾਮ ਨੂੰ 20 ਨਵੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਰਪਣ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਹਿੱਸਾ ਬਣਨ ਦਾ ਦਿੱਤਾ ਖੁੱਲਾ ਸੱਦਾ

National, Politics, Punjab
ਮਾਲੇਰਕੋਟਲਾ, 19 ਨਵੰਬਰ:             ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਵੀਰਵਾਰ 20 ਨਵੰਬਰ 2025 ਨੂੰ ਸਥਾਨਕ ਸਰਕਾਰੀ ਕਾਲਜ  ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜ਼ਨ ਕੀਤਾ ਜਾ ਰਿਹਾ ਹੈ             ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਂਘਾ ਕਰਦਿਆਂ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਉੱਤੇ ਚਾਨਣਾ ਪਾਇਆ ਜਾਵੇਗਾ । ਇਸ ਲਈ ਸਾਨੂੰ ਸਾਰਿਆਂ ਨੂੰ ਆਪਣੇ ਪਰਿਵਾਰ ਸਮੇਤ ਇਸ ਰੋਸ਼ਨੀ ਅਤੇ ਅਵਾਜ ਸ਼ੋਅ ਦਾ ਹਿੱਸਾ ਬਣਨਾ ਚਾਹੀਦਾ ਹੈ।        ਉਨ੍ਹਾਂ ਹੋਰ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅਜ਼ ਨੂੰ ਕਰਵਾਉਣ ਦਾ ਉਦੇਸ਼ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ...