ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ
ਬਰਨਾਲਾ, 27 ਫਰਵਰੀ
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ਼੍ਰੀ ਮਦਨ ਲਾਲ, ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ ਸ਼੍ਰੀ ਗੁਰਮੇਲ ਸਿੰਘ ਗਿੱਲ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਮਿਸ ਲਵਲੀਨ ਕੌਰ ਹਾਜ਼ਰ ਸਨ।
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼—ਸਫ਼ਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਹਾਈ ਕੋਰਟ ...








