ਐੱਸਆਈਆਰ ਤਹਿਤ 25 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ : ਜ਼ਿਲ੍ਹਾ ਚੋਣ ਅਫ਼ਸਰ
ਫ਼ਿਰੋਜ਼ਪੁਰ, 8 ਜੂਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐਸਆਈਆਰ) ਦੇ ਮੱਦੇਨਜ਼ਰ ਜ਼ਿਲ੍ਹੇ ਦੇ 903 ਪੋਲਿੰਗ ਸਟੇਸ਼ਨਾਂ 'ਤੇ ਪ੍ਰੀ ਮੈਪਿੰਗ (ਸਾਲ 2003 ਦੀ ਵੋਟਰ ਸੂਚੀ ਨੂੰ ਸਾਲ 2025 ਨਾਲ ਮੈਪ ਕਰਨ) ਲਈ ਵਿਸ਼ੇਸ਼ ਕੈਂਪ ਲਗਾਏ ਗਏ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ (ਸ਼ਹਿਰੀ), ਫ਼ਿਰੋਜ਼ਪੁਰ (ਦਿਹਾਤੀ), ਜ਼ੀਰਾ, ਅਤੇ ਗੁਰੂਹਰਸਹਾਏ ਵਿੱਚ ਪੋਲਿੰਗ ਬੂਥਾਂ 'ਤੇ ਇੱਕ-ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ ਨੂੰ ਹੋਰ ਤੇਜ਼ੀ ਨਾਲ ਅੰਜਾਮ ਦੇਣ ਲਈ ਲਗਾਏ ਗਏ। ਉਹਨਾਂ ਦੱਸਿਆ ਕਿ ਵੋਟਰ ਮੈਪਿੰਗ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬੀਐਲਓਜ਼ ਇਸ ਕੈਂਪ ਵਿੱਚ ਆਪਣੇ ਪੋਲਿੰਗ ਸਟੇਸ਼ਨਾਂ 'ਤੇ ਹਾਜ਼ਰ ਰਹੇ ਅਤੇ ਇਨ੍ਹਾਂ ਕੈਂਪਾਂ ਦੌਰਾਨ ਵੋਟਰਾਂ ਵੱਲੋਂ ਵੀ ਚੰਗਾ ਹੁੰਗਾਰਾ ਮਿਲਿਆ।
ਜ਼ਿਲ੍ਹਾ ਚੋਣ ਅਫ਼ਸ...








