Wednesday, March 11
Shadow

Tag: punjab news

ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੌਦਾ ਲਗਾਇਆ

ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੌਦਾ ਲਗਾਇਆ

National, Politics, Punjab
ਮਾਨਸਾ, 19 ਨਵੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੌਦਾ ਲਗਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 9ਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਸ਼ਾਂਤੀ, ਤਿਆਗ ਅਤੇ ਧਰਮ ਦੀ ਰੱਖਿਆ ਲਈ ਅਮਰ ਬਲੀਦਾਨ ਦਾ ਪ੍ਰਤੀਕ ਹਨ, ਜਿਨ੍ਹਾਂ ਦਾ ਜੀਵਨ ਸੰਦੇਸ਼ ਅੱਜ ਵੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ, ਜਿਸ ਦੀ ਲੜੀ ਤਹਿਤ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਭਲਕੇ ਸ਼ਾਮ ਨੂੰ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਇਸ ਲਾਈਟ ਐਂਡ ਸਾਊਂਡ ਸ਼ੋਅ ਵਿਚ ਵਧ ਚੜ੍ਹ ਕੇ ਸ਼ਿਰਕਤ ਕਰਨ ਤਾਂ ਜੋ ਸਾਡੇ ਮਹਾਨ ਇਤਿਹਾਸ ਬਾਰੇ ਹਰ ਇਕ ਨੂੰ ਜਾਣੂ ਕਰਵਾਇਆ ਜਾ ਸਕੇ।...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

National, Politics, Punjab
*ਸ੍ਰੀਨਗਰ (ਜੰਮੂ ਕਸ਼ਮੀਰ), 19 ਨਵੰਬਰ*: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਰਵਾਨਗੀ ਮੌਕੇ ਸੰਗਤ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਿਰਕਤ ਕੀਤੀ। ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਤੇ ਗੜ੍ਹਸ਼ੰਕਰ ਤੇ ਹੋਰ ਨਗਰਾਂ ਵਿੱਚੋਂ ਗੁਜ਼ਰਦਾ ਹੋਇਆ 22 ਨਵੰਬਰ ਨੂੰ ਨੌਵੇਂ ਪਾਤਸ਼ਾਹ ਜੀ ਵੱਲੋਂ ਵਰੋਸਾਏ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਨਗਰ ਕੀਰਤਨ 19 ਨਵੰਬਰ ਦੀ ਰਾਤ ਜੰਮੂ ਵਿਖੇ, 20 ਨਵੰਬਰ ਦੀ ਰਾਤ ਪਠਾਨਕੋਟ ਵਿਖੇ ਅਤੇ 21 ਨਵੰਬਰ ਦੀ ਰਾਤ ਹੁਸ਼ਿਆਰਪੁਰ ਵਿਖੇ ਪੜਾਅ ਕਰੇਗਾ। ਗੁਰੂ ਸਾਹਿਬ ਜੀ ਦੇ ਪਵਿ...
ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

National, Politics, Punjab
ਚੰਡੀਗੜ੍ਹ/ਕਪੂਰਥਲਾ, 19 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ, ਕਪੂਰਥਲਾ ਪੁਲਿਸ ਨੇ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਤਿੰਨ ਕਾਰਕੁੰਨਾਂ ਨੂੰ ਨੌਂ ਦੇਸੀ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਤਾਸ਼ਪੁਰ ਦੇ ਰਹਿਣ ਵਾਲੇ ਅਮਨਦੀਪ ਉਰਫ਼ ਅਮਨ, ਨਕੋਦਰ (ਜਲੰਧਰ) ਦੇ ਖਾਨਪੁਰ ਢੱਡਾ ਦੇ ਰਹਿਣ ਵਾਲੇ ਹਰਜੀਤ ਸਿੰਘ ਉਰਫ਼ ਜੀਤਾ ਅਤੇ ਜਮਸ਼ੇਰ( ਜਲੰਧਰ) ਦੇ ਮੁਹੱਲਾ ਬਗੀਚੀ ਦੇ ਰਹਿਣ ਵਾਲੇ ਲਵਪ੍ਰੀਤ ਉਰਫ਼ ਬਾਬਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਮਨਦੀਪ ਸੁਲਤਾਨਪੁਰ ਲੋਧੀ ਖੇਤਰ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦਾ ਸਰਗਰਮ ਮੈਂਬਰ ਹੈ, ਅਤੇ ਗੋਲੀਬਾਰੀ ਅਤੇ ਜ਼ਬਰਨ ਵਸੂਲੀ ਦੀਆਂ ...
350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕਰਵਾਏ ਜਾਣਗੇ ਕਥਾ ਤੇ ਕੀਰਤਨ ਦਰਬਾਰ- ਹਰਜੋਤ ਸਿੰਘ ਬੈਂਸ

350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕਰਵਾਏ ਜਾਣਗੇ ਕਥਾ ਤੇ ਕੀਰਤਨ ਦਰਬਾਰ- ਹਰਜੋਤ ਸਿੰਘ ਬੈਂਸ

National
ਸ੍ਰੀ ਅਨੰਦਪੁਰ ਸਾਹਿਬ 18 ਨਵੰਬਰ () ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ 23 ਤੋ 25 ਨਵੰਬਰ ਤੱਕ ਛਾਉਣੀ ਬਾਬਾ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ।       ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸਮਾਗਮ ਪੂਰੀ ਸ਼ਰਧਾ ਨਾਲ ਮਨਾਏ ਜਾ ਰਹੇ ਹਨ, ਤਾਂ ਜੋ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਸਕੇ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਅਤੇ ਉਪਦੇਸ਼ਾਂ ਤੋ ਜਾਣੂ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ, ਬਲਿਦਾਨ ਅਤੇ ਫਲਸਫੇ ਨੂੰ ਸਮਰਪਿਤ ਇਤਿਹਾਸ ਅਤੇ ਧਾਰਮਿਕ ਸਵਤੰਤਰਤਾ ਦੀ ਰੱਖਿਆ ਲਈ ਸੀ। ਇਸ ਸੱਚਾਈ ਨੂੰ ਆਉਣ ਵਾਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡਾ ਫਰਜ ਹੈ।        ਇਹ ਤਿੰਨ ਦਿਨਾਂ ਸਮਾਗਮਾਂ ਵਿੱਚ ਕੀਰਤਨ ਦਰਬਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ, ਗੁਰੂ ਸਾਹਿਬ ਜੀ ਦੇ ਜੀਵਨ, ਬਲਿਦਾਨ ਅਤੇ ਫਲਸਫੇ ਨੂੰ ਸਮਰਪਿਤ ਇਤਿਹਾਸ ਬਾਰੇ ਸੰਗਤ...
ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ

National, Politics, Punjab
*ਨਵੀਂ ਦਿੱਲੀ, 18 ਨਵੰਬਰ*: ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਇਜਾਜ਼ਤ ਨਹੀਂ ਦੇਵਾਂਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਦਿਨ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੌਰਾਨ ਸਾਰੇ ਮੈਂਬਰ ਸੂਬਿਆਂ ਨੇ ਆਪੋ-ਆਪਣੇ ਮਸਲਿਆਂ ਉਤੇ ਰਾਏ ਰੱਖੀ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਮੇਤ ਬਹੁਤੇ ਸੂਬੇ ਪੰਜਾਬ ਦੇ ਹੱਕਾਂ ਉਤੇ ਡਾਕਾ ਮਾਰਨ ਲਈ ਪੱਬਾਂ ਭਾਰ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਾਡੇ ਹੱਕ ਖੋਹਣ ਲਈ ਬੇਲੋੜਾ ਦਬਾਅ ਬਣਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਬਿਆਂ ਦੀ ਗੈਰ-ਜ਼ਿੰਮੇਵਾਰ ਲੀਡਰਸ਼ਿਪ ਨੇ ਸੂਬੇ ਦੇ ਸਰੋਤਾਂ ਅਤੇ ਇੱਥੋਂ ਤੱਕ ਕਿ ਦਰਿਆਈ ਪਾਣੀਆਂ ਵਿੱਚ ਹਿ...
350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

National, Politics, Punjab
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ: ਨੌਵੇਂ ਪਾਤਸ਼ਾਹ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਵਿਸ਼ਾਲ ਸਮਾਗਮਾਂ ਵਾਸਤੇ ਸੁਚਾਰੂ ਅਤੇ ਸੁਰੱਖਿਅਤ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਆਪਕ ਸੁਰੱਖਿਆ, ਸਹੂਲਤ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਉਨ੍ਹਾਂ ਨੇ ਸਾਰੇ ਸੁਪਰਵਾਈਜ਼ਰੀ ਅਧਿਕਾਰੀਆਂ ਨੂੰ ਪੇਸ਼ੇਵਰਤਾ, ਵਚਨਬੱਧਤਾ, ਦਇਆ-ਭਾਵਨਾ ਅਤੇ ਸ਼ਰਧਾ ਦੇ ਉੱਚਤਮ ਮਿਆਰਾਂ ਨੂੰ ਯਕੀਨੀ ਬਣਾਉਂਦਿਆਂ ਆਪਣੀ ਡਿਊਟੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਵਿਸ਼ੇਸ਼ ਡੀਜੀਪੀ ਇੰਟੈਲੀਜੈਂਸ ਪ੍ਰਵੀਨ ਸਿਨਹਾ ਵੀ ਮੌਜੂਦ ਸਨ। 23 ਤੋਂ 25 ਨਵੰਬਰ, 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਯਾਦਗਾਰੀ ਸਮਾਗਮਾਂ ਵਿੱਚ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ...
ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 18 ਨਵੰਬਰ 2025: ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਭਰਨ ਤੋਂ ਬਾਅਦ  ਇਤਰਾਜ਼-ਹੀਣਤਾ ਸਰਟੀਫੀਕੇਟ (ਐਨਓਸੀ) ਤੋਂ ਬਿਨਾਂ ਹੀ ਬਿਜਲੀ ਕੁਨੈਕਸ਼ਨ ਜਾਰੀ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮਾਣਯੋਗ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ  ਤਾਂ ਜੋ   ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਸ੍ਰੀ ਅਰੋੜਾ ਨੇ ਕਿਹਾ ਕਿ ਪਹਿਲਾਂ, ਬਿਨੈਕਾਰਾਂ ਨੂੰ ਬਿਜਲੀ ਕੁਨੈਕਸ਼ਨ ਲੈਣ ਤੋਂ ਪਹਿਲਾਂ ਸਥਾਨਕ ਅਥਾਰਟੀਆਂ ਜਿਵੇਂ ਕਿ ਐਮ.ਸੀਜ਼., ਗਮਾਡਾ, ਗਲਾਡਾ, ਜੇਡੀਏ, ਏਡੀਏ, ਪੀਡੀਏ ਜਾਂ ਬੀਡੀਏ ਦੁਆਰਾ ਜਾਰੀ ਐਨ.ਓ.ਸੀ., ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਜਾਂ ਮਨਜ਼ੂਰਸ਼ੁਦਾ ਇਮਾਰਤ ਯੋਜਨਾ ਵਰਗੀਆਂ ਪ੍ਰਵਾਨਗੀਆਂ ਜਮ੍ਹਾਂ ਕਰਾਉਣੀਆਂ ਪੈਂਦੀਆ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

National, Politics, Punjab
ਚੰਡੀਗੜ੍ਹ, 18 ਨਵੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਤੌਰ ‘ਤੇ ਨਿਰਮਿਤ ਕੋਰਟ ਦਾ ਅੱਜ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਅਤੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਵੀ. ਕੇ. ਮੀਨਾ,ਆਈ.ਏ.ਐਸ  ਵੱਲੋਂ ਰਸਮੀ ਢੰਗ ਨਾਲ ਉਦਘਾਟਨ ਕੀਤਾ ਗਿਆ। ਇਸ ਨਾਲ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਰੱਖਿਆ ਅਤੇ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਸ ਕੋਰਟ ਰੂਮ ਦੀ ਵਿਸ਼ੇਸ਼ਤਾ ਇਹ ਹੈ ਕਿ ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਇਹ ਨਵਾਂ ਕੋਰਟ ਰੂਮ—ਪੂਰੇ ਦੇਸ਼ ਵਿੱਚ ਕਿਸੇ ਵੀ ਰਾਜ ਦੇ ਐਸ.ਸੀ.ਕਮਿਸ਼ਨ ਹੇਠ ਬਣਿਆ ਸਭ ਤੋਂ ਪਹਿਲਾ ਕੋਰਟ ਰੂਮ ਹੈ। ਇਹ ਇਤਿਹਾਸਕ ਕਦਮ ਨਿਆਂ ਦੀ ਪਹੁੰਚ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਹੋਰ ਰਾਜਾਂ ਲਈ ਇਕ ਨਵੀਂ ਪ੍ਰੇਰਣਾ ਹੈ। ਇਸ ਮੌਕੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਕਿਹਾ ਕਿ ਨਵਾਂ ਕੋਰਟ ਸ਼ਿਕਾਇਤਾਂ ਦੀ ਤੇਜ਼ ਸੁਣਵਾਈ, ਮਾਮਲਿਆਂ ਦੇ ਸਮੇਂ-ਸਿਰ ਨਿਪਟਾਰੇ ਅਤੇ ਕਮਿਸ਼ਨ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।...
ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 18 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿੱਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿੱਚ ਇਸ ਸਮੇਂ ਵੈਟਰਨਰੀ ਇੰਸਪੈਕਟਰਾਂ ਲਈ ਕੁੱਲ 2010 ਪ੍ਰਵਾਨਿਤ ਅਸਾਮੀਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿੱਚੋਂ 345 ਅਸਾਮੀਆਂ ਇਸ ਵੇਲੇ ਖਾਲੀ ਹਨ ਅਤੇ 1665 ਵੈਟਰਨਰੀ ਇੰਸਪੈਕਟਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਨ੍ਹਾਂ 345 ਖਾਲੀ ਅਸਾਮੀਆਂ ਨੂੰ ਪੜਾਅਵਾਰ ਢੰਗ ਨਾਲ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚੋਂ 150 ਅਸਾਮੀਆਂ ਪਹਿਲੇ ਪੜਾਅ ਵਿੱਚ ਚਾਲੂ ਵਿੱਤੀ ਸਾਲ 2025-26 ਦੌਰਾਨ ਭਰੀਆਂ ਜਾਣਗੀਆਂ ਅਤੇ ਬਾਕੀ ਰਹਿੰਦੀਆਂ 195 ਅਸਾਮੀਆਂ ਅਗਲੇ ਵਿੱਤੀ ਸਾਲ 2026-27 ਦੌਰਾਨ ਦੂਜੇ ਪੜਾਅ ਵਿੱਚ ਭਰੀਆਂ ਜਾਣਗੀਆਂ। ਵਿੱਤ ਮੰਤਰੀ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸਥਾਪਤ  ...
23 ਤੋ 29 ਨਵੰਬਰ ਤੱਕ ਵਿਰਾਸਤ ਏ ਖਾਲਸਾ ਵਿੱਚ ਗੁਰੂ ਸਾਹਿਬ ਦੇ ਜੀਵਨ ਫਲਸਫੇ, ਲਾਸ਼ਾਨੀ ਸ਼ਹਾਦਤ ਨੂੰ ਡਰੋਨ ਸ਼ੋਅ ਰਾਹੀ ਦਰਸਾਇਆ ਜਾਵੇਗਾ- ਹਰਜੋਤ ਬੈਂਸ

23 ਤੋ 29 ਨਵੰਬਰ ਤੱਕ ਵਿਰਾਸਤ ਏ ਖਾਲਸਾ ਵਿੱਚ ਗੁਰੂ ਸਾਹਿਬ ਦੇ ਜੀਵਨ ਫਲਸਫੇ, ਲਾਸ਼ਾਨੀ ਸ਼ਹਾਦਤ ਨੂੰ ਡਰੋਨ ਸ਼ੋਅ ਰਾਹੀ ਦਰਸਾਇਆ ਜਾਵੇਗਾ- ਹਰਜੋਤ ਬੈਂਸ

National, Politics, Punjab
ਸ੍ਰੀ ਅਨੰਦਪੁਰ ਸਾਹਿਬ 17 ਨਵੰਬਰ () ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਹੈ ਕਿ ਉੱਤਰੀ ਭਾਰਤ ਵਿਚ ਪਹਿਲੀ ਵਾਰ 500 ਡਰੋਨ ਰਾਹੀ 23 ਤੋ 29 ਨਵੰਬਰ ਤੱਕ ਵਿਸ਼ਵ ਪ੍ਰਸਿੱਧ ਵਿਰਾਸਤ ਏ ਖਾਲਸਾ ਵਿੱਚ ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫਲਸਫੇ ਅਤੇ ਲਾਸ਼ਾਨੀ ਸ਼ਹਾਦਤ ਨੂੰ ਦਰਸਾਉਦੇ ਡਰੋਨ ਸ਼ੋਅ ਵਿਖਾਈ ਜਾਣਗੇ। ਜਿਸ ਦੇ ਲਈ ਵਿਆਪਕ ਪੱਧਰ ਤੇ ਤਿਆਰੀਆਂ ਕੀਤੀਆ ਜਾ ਰਹੀਆਂ ਹਨ।       ਕੈਬਨਿਟ ਮੰਤਰੀ ਨੇ ਦੱਸਿਆ ਕਿ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਸ਼ਰਧਾ ਤੇ ਧਾਰਮਿਕ ਭਾਵਨਾ ਨਾਲ ਮਨਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸੰਤਾਂ ਮਹਾਪੁਰਸ਼ਾ ਵੱਲੋਂ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀਸਾਬੋ ਤੋਂ ਚਾਰ ਵਿਸ਼ਾਲ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਰਹੇ ਹਨ। ਇਸ ਤੋ ਇਲਾਵਾ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਕੀਤਰਪੁਰ ਸਾਹਿਬ ਤੋ 24 ਨਵੰਬਰ ਨੂੰ ਗੁਰਦੁਆਰਾ ਸੀਸ਼ ਗੰਜ ਸਾਹਿਬ ਸ੍ਰੀ...