ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ
ਤਲਵੰਡੀ ਸਾਬੋ; 12 ਅਪ੍ਰੈਲ:- ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ। ਇਹ ਕੰਪਲੈਕਸ 40 ਸਾਲ ਪੁਰਾਣੇ ਅਸੁਰੱਖਿਅਤ ਇਮਾਰਤ ਦੀ ਥਾਂ ਲਗਪਗ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜੋ ਆਧੁਨਿਕ ਅਤੇ ਨਾਗਰਿਕ-ਕੇਂਦ੍ਰਿਤ ਸਹੂਲਤ ਨਾਲ ਲੈਸ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਮੰਜ਼ਿਲਾ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਕਿਹਾ ਕਿ ਇਸ ਨਵੀਂ ਇਮਾਰਤ ਨਾਲ ਰਜਿਸਟਰੀ ਤੋਂ ਲੈ ਕੇ ਰਿਕਾਰਡ ਰੂਮ ਤੱਕ ਸਾਰੀਆਂ ਜ਼ਰੂਰੀ ਸਰਕਾਰੀ ਸੇਵਾਵਾਂ ਹਾਈ-ਸਪੀਡ ਡਿਜੀਟਲ ਕਨੈਕਟੀਵਿਟੀ ਨਾਲ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਕੰਪਲੈਕਸ ਵਿੱਚ 28 ਕਮਰੇ ਬਣਾਏ ਗਏ ਹਨ ਜਿਹਨਾਂ ਵਿੱਚ ਆਸਾਨ ਰਜਿਸਟਰੀ, ਐਸਡੀਐਮ ਅਤੇ ਤਹਿਸੀਲਦਾਰ ਅਦਾਲਤਾਂ, ਫਰਦ ਕੇਂਦਰ, ਖਜ਼ਾਨਾ ਦਫ਼ਤਰ, ਰਿਕਾਰਡ ਰੂਮ ਅਤੇ ਹੋਰ ਮੁੱਖ ਸਹੂਲਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਇੱਕ ਲਿਫਟ ਅਤੇ ਆਧੁਨਿਕ ਬੁਨਿਆਦੀ ਢਾਂਚਾ ਯ...








