ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ
*ਚੰਡੀਗੜ੍ਹ, 11 ਅਪ੍ਰੈਲ*:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ। ਇਹ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ।
ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਖੁਲਾਸਾ ਕੀਤਾ, “ਬੀਤੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਸਮਾਜ ਵਿੱਚ ਬੇਚੈਨੀ ਦਾ ਮਾਹੌਲ ਪੈਦਾ ਹੋਇਆ।” ਭਾਵੇਂ ਕਿ ਭਾਰਤੀ ਨਿਆਂਏ ਸੰਹਿਤਾ ਦ...








