Wednesday, March 11
Shadow

Tag: punjab news

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

National, Politics, Punjab
ਚੰਡੀਗੜ੍ਹ, 8 ਨਵੰਬਰ: ਇੱਕ ਅਹਿਮ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 150 ਲੱਖ ਮੀਟਰਿਕ ਟਨ ਦੇ ਅੰਕੜੇ ਵੱਲ ਵਧ ਰਹੀ ਹੈ। ਹੁਣ ਤੱਕ 125 ਲੱਖ ਮੀਟਰਿਕ ਟਨ ਤੋਂ ਵੱਧ ਦੀ ਚੁਕਾਈ ਦੇ ਨਾਲ ਝੋਨੇ ਦੀ ਆਮਦ ਕੁੱਲ 144 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ), ਮਜ਼ਦੂਰ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਖਰੀਦ ਦਾ ਸਬੰਧ ਹੈ, ਹੁਣ ਤੱਕ 140 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ। ਫ਼ਸਲ ਦੀ ਅਦਾਇਗੀ ਦੇ ਮਾਮਲੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 32000ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱ...
ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

National, Politics, Punjab
ਚੰਡੀਗੜ੍ਹ, 8 ਨਵੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਦੌਰਾਨ ਸ. ਬੈਂਸ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ "ਸਰਬ ਧਰਮ ਸੰਮੇਲਨ" ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਹ ਸੰਮੇਲਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਧਰਮ (ਹੱਕ-ਸੱਚ) ਦੀ ਰਾਖੀ ਲਈ ਸ਼ਹਾਦਤ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਵਿਰਾਸਤ ਨੂੰ ਪੂਰਨ ਸ਼ਰਧਾ ਅਤੇ ਸੱਚੇ ਦਿਲੋਂ ਸਿਜਦਾ ਕਰਨ ਲਈ ਇਸ ਸਮਾਗਮ ਵਿੱਚ ਵੱਖ ਵੱਖ ਧਾਰਮਿਕ ਤੇ ਅਧਿਆਤਮਿਕ ਸ਼ਖਸੀ...

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਮੋਗਾ, 8 ਨਵੰਬਰ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੋਗਾ ਸਿਵਲ ਹਸਪਤਾਲ ਤੋਂ ਦੀਵਾਲੀ ਵਾਲੀ ਰਾਤ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਦੇ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਾਮਲੇ ਨੂੰ ਤੇਜ਼ੀ ਨਾਲ ਸੁਲਝਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀ ਸ਼ਲਾਘਾ ਕੀਤੀ। ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਚੋਰੀ ਨੂੰ ਇੱਕ ਗੰਭੀਰ ਅਪਰਾਧ ਕਰਾਰ ਦਿੰਦਿਆਂ ਭਰੋਸਾ ਦਿੱਤਾ ਕਿ ਦੋਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਵਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਿੱਚ ਸ਼ਾਮਲ ਦੋਸ਼ੀ ਨੂੰ ਘਟਨਾ ਦੇ ਕੁਝ ਦਿਨਾਂ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਲਈ ਮੈਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਾ ਹਾਂ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨ...
ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

National, Politics, Punjab
*ਬਟਾਲਾ (ਗੁਰਦਾਸਪੁਰ), 8 ਨਵੰਬਰ: ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਕੰਪਲੈਕਸ ਦੇ ਨਿਰਮਾਣ ਨਾਲ ਹੁਣ 314 ਪਿੰਡਾਂ ਦੇ ਲੋਕ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਟਾਲਾ ਸਬ-ਡਵੀਜ਼ਨ ਤੋਂ ਇਲਾਵਾ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਬਟਾਲਾ ਦੇ ਨਾਲ-ਨਾਲ ਡੇਰਾ ਬਾਬਾ ਨਾਨਕ ਅਤੇ ਕਾਹਨੂੰਵਾਨ ਦੇ ਕੁਝ ਪਿੰਡ ਇਸ ਤਹਿਸੀਲ ਦ...
ਇਟਲੀ ਅਧਾਰਤ ਮਲਕੀਤ ਸਿੰਘ ਦੇ ਕਤਲ ਵਿੱਚ ਸ਼ਾਮਲ ਦੋ ਕੇਐਲਐਫ ਕਾਰਕੁਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪੰਜ ਹਥਿਆਰ ਬਰਾਮਦ

ਇਟਲੀ ਅਧਾਰਤ ਮਲਕੀਤ ਸਿੰਘ ਦੇ ਕਤਲ ਵਿੱਚ ਸ਼ਾਮਲ ਦੋ ਕੇਐਲਐਫ ਕਾਰਕੁਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪੰਜ ਹਥਿਆਰ ਬਰਾਮਦ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 8 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਟਲੀ ਅਧਾਰਤ ਮਲਕੀਤ ਸਿੰਘ ਦੇ ਕਤਲ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਰਾਜਾ ਸਾਂਸੀ ਤੋਂ ਗ੍ਰਿਫ਼ਤਾਰ ਕੀਤਾ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।  ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿਕਰਮਜੀਤ ਸਿੰਘ ਉਰਫ਼ ਬਿਕਰਮ, ਵਾਸੀ ਪਿੰਡ ਧਾਰੀਵਾਲ, ਅੰਮ੍ਰਿਤਸਰ ਅਤੇ ਕਰਨਬੀਰ ਸਿੰਘ, ਵਾਸੀ ਪਿੰਡ ਸੈਸਰਾ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਵਿਦੇਸ਼ੀ .30 ਬੋਰ ਪੀਐਕਸ5 ਪਿਸਤੌਲ, ਇੱਕ .30 ਬੋਰ ਪਿਸਤੌਲ, ਇੱਕ ਵਿਦੇਸ਼ੀ .45 ਬੋਰ ਪਿਸਤੌਲ, ਇੱਕ .32 ਬੋਰ ਪਿਸਤੌਲ, ਇੱਕ ਰਿਵਾਲਵਰ ਅਤੇ 20 ਜ਼ਿੰਦਾ ਕਾਰਤੂਸ ਸ਼ਾਮਲ ਹਨ। ਜਾਣਕਾਰੀ ਅਨੁਸਾਰ, 1 ਨਵੰਬਰ, 2025 ਨੂੰ ਤਕਰੀਬਨ ਸ਼ਾਮ 7 ਵ...
ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਵੋਟਾਂ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਫਾਈਨਲ ਸਮੀਖਿਆ ਮੀਟੰਗ

ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਵੋਟਾਂ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਫਾਈਨਲ ਸਮੀਖਿਆ ਮੀਟੰਗ

National, Politics, Punjab
ਚੰਡੀਗੜ੍ਹ, 7 ਨਵੰਬਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ 11 ਨਵੰਬਰ ਨੂੰ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਵੋਟਾਂ ਤੋਂ ਪਹਿਲਾਂ ਅੰਤਿਮ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਐੱਸ.ਐੱਸ.ਪੀ ਡਾ. ਰਵਜੋਤ ਗਰੇਵਾਲ ਅਤੇ ਰਿਟਰਨਿੰਗ ਅਧਿਕਾਰੀ ਗੁਰਮੀਤ ਸਿੰਘ ਹਾਜ਼ਰ ਸਨ। ਮੀਟਿੰਗ ਦੌਰਾਨ ਸਿਬਿਨ ਸੀ ਨੇ ਵੋਟਿੰਗ ਤੋਂ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਨਕਦੀ, ਸ਼ਰਾਬ ਅਤੇ ਕਿਸੇ ਵੀ ਤਰ੍ਹਾਂ ਦੇ ਮੁਫਤ ਸਮਾਨ ਵੰਡਣ ਦੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ 9 ਨਵੰਬਰ ਨੂੰ ਸ਼ਾਮੀ ਚੋਣ ਪ੍ਰਚਾਰ ਸਮਾਪਤ ਹੋਣ ਤੋਂ ਬਾਅਦ ਸਿਆਸੀ ਪਾਰਟੀਆਂ ਨਾਲ ਸਬੰਧਤ ਕੋਈ ਵੀ ਬਾਹਰੀ ਵਿਅਕਤੀ ਤਰਨ ਤਾਰਨ ਹਲਕੇ ਵਿੱਚ ਨਾ ਹੋਵੇ। ...
ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

National, Politics, Punjab
ਚੰਡੀਗੜ੍ਹ, 7 ਨਵੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ 287.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਦਾ ਲਾਭ 2 ਲੱਖ 76 ਹਜ਼ਾਰ 175 ਯੋਗ ਲਾਭਪਾਤਰੀਆਂ ਨੂੰ ਮਿਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਚਾਲੂ ਵਿੱਤੀ ਸਾਲ 2025-26 ਦੌਰਾਨ 495 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਰੋਜ਼ਗਾਰ ਮੌਕਿਆਂ, ਹੁਨਰ ਵਿਕਾਸ ਅਤੇ ਸੁਵਿਧਾਜਨਕ ਬੁਨਿਆਦੀ ਢ...
ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਹੁਸ਼ਿਆਰਪੁਰ ਤੋਂ ਕਾਬੂ; 4 ਪਿਸਤੌਲ ਬਰਾਮਦ

ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਹੁਸ਼ਿਆਰਪੁਰ ਤੋਂ ਕਾਬੂ; 4 ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ/ਹੁਸ਼ਿਆਰਪੁਰ, 7 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸ਼ਿਆਰਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਚਾਰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਵਿੰਦਰ ਸਿੰਘ ਉਰਫ਼ ਬੋਧੀ ਅਤੇ ਸੁਖਮਨ ਉਰਫ਼ ਜਸ਼ਨ ਦੋਵੇਂ ਵਾਸੀ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਗਲੌਕ ਪਿਸਤੌਲ, ਇੱਕ ਜ਼ਿਗਾਨਾ ਪਿਸਤੌਲ ਅਤੇ ਇੱਕ ਪੀਐਕਸ30 ਪਿਸਤੌਲ ਸ਼ਾਮਲ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਜੱਗੂ ਭਗਵਾਨਪ...
ਅੰਮ੍ਰਿਤਸਰ ਵਿੱਚ ਪਾਕਿਸਤਾਨ-ਸਮਰਥਿਤ ਦੋ ਡਰੱਗ ਸਪਲਾਈ ਮਾਡਿਊਲਾਂ ਦਾ ਪਰਦਾਫਾਸ਼; 2.8 ਕਿਲੋਗ੍ਰਾਮ ਆਈਸੀਈ ਸਮੇਤ ਦੋ ਕਾਬੂ

ਅੰਮ੍ਰਿਤਸਰ ਵਿੱਚ ਪਾਕਿਸਤਾਨ-ਸਮਰਥਿਤ ਦੋ ਡਰੱਗ ਸਪਲਾਈ ਮਾਡਿਊਲਾਂ ਦਾ ਪਰਦਾਫਾਸ਼; 2.8 ਕਿਲੋਗ੍ਰਾਮ ਆਈਸੀਈ ਸਮੇਤ ਦੋ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 7 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਜੁੜੇ ਦੋ ਡਰੱਗ ਸਪਲਾਈ ਮਾਡਿਊਲਾਂ ਦੇ ਦੋ ਮੁੱਖ ਸੰਚਾਲਕਾਂ ਨੂੰ 2.815 ਕਿਲੋਗ੍ਰਾਮ ਮੈਥੈਂਫੇਟਾਮਾਈਨ (ਆਈਸੀਈ) ਸਮੇਤ ਗ੍ਰਿਫ਼ਤਾਰ ਕਰਕੇ ਇਹਨਾਂ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸੇਵਕ ਸਿੰਘ ਉਰਫ ਸੇਵਕ ਵਾਸੀ ਪਿੰਡ ਘਰਿਆਲਾ, ਤਰਨਤਾਰਨ ਅਤੇ ਬਲਜੀਤ ਸਿੰਘ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਸ਼ੀ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਅਤੇ ਡਿਲੀਵਰ ਕਰਨ ਲਈ ਵਰਚੁਅਲ ਨੰਬਰਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਹ ਅਕਸਰ ਸ਼ੱਕ ...
ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ

ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ: ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਸ਼ਾਮਲ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਤਿੰਨ ਪੰਜਾਬਣਾਂ ਵਿੱਚੋਂ ਦੋ ਖਿਡਾਰਨਾਂ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਅੱਜ ਪੰਜਾਬ ਪਰਤਣ ਉੱਤੇ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਜ਼ਿਲਾ ਯੋਜਨਾ ਬੋਰਡ ਦੇ ਚੇਅਰਪਰਸਨ ਪ੍ਰਭਜੋਤ ਕੌਰ, ਜਸਵੰਤ ਕੌਰ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ਾਹਾਨਾ ਸਵਾਗਤ ਕੀਤਾ। ਹਵਾਈ ਅੱਡੇ ਜਸ਼ਨ ਦਾ ਮਾਹੌਲ ਰਿਹਾ। ਪੰਜਾਬ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਢੋਲ, ਹਾਰਾਂ ਨਾਲ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵੀਡਿਓ ਕਾਲ ਰਾਹੀਂ ਪੰਜਾਬ ਦੀਆਂ ਤਿੰਨੇ ਖਿਡਾਰਨਾਂ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਅਮਨਜੋਤ ਕੌਰ ਨੂੰ ਵਧਾਈ ਦਿੱਤੀ ਗਈ ਸੀ...