Shadow

Tag: punjab news

“ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ਵਿੱਚ ਭਰਵੀਆਂ ਮਿਲਣੀਆਂ

“ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ਵਿੱਚ ਭਰਵੀਆਂ ਮਿਲਣੀਆਂ

local news
ਕੋਟਕਪੂਰਾ, 10 ਅਪ੍ਰੈਲ: ਆਪ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਚੱਲ ਰਹੀ “ਸ਼ਾਨਦਾਰ 4 ਸਾਲ  ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਾਰਡ ਨੰਬਰ 16 (ਗਲੀ ਨੰਬਰ 1), ਵਾਰਡ ਨੰਬਰ 9 ਅਤੇ ਵਾਰਡ ਨੰਬਰ 15 ਵਿੱਚ ਸ਼ਹਿਰ ਵਾਸੀਆਂ ਨਾਲ ਭਰਵੀਂ ਮਿਲਣੀਆਂ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਇਤਿਹਾਸਕ ਫ਼ੈਸਲੇ ਕੀਤੇ ਹਨ ਅਤੇ ਹਰ ਵਰਗ ਦੇ ਲੋਕਾਂ ਨੂੰ ਰਾਹਤ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਸਿਹਤ ਖੇਤਰ ਵਿੱਚ ਵੱਡੇ ਸੁਧਾਰ, ਸਿੱਖਿਆ ਕ੍ਰਾਂਤੀ, ਨਵੀਆਂ ਸੜਕਾਂ ਦੀ ਨਿਰਮਾਣੀ ਅਤੇ ਇਮਾਨਦਾਰ ਪ੍ਰਸ਼ਾਸਨ ਸਰਕਾਰ ਦੀਆਂ ਵੱਡੀਆਂ ਉਪਲਬਧੀਆਂ ਹਨ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਆਪ ਸਰਕਾਰ ਨੇ ਸਿਰਫ਼ ਐਲਾਨ ਕਰਨ ਦੀ ਬਜਾਏ ਹਰ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਕੇ ਲੋਕਾਂ ਤੱਕ ਪਹੁੰਚਾਇਆ ਹੈ।  ਉਨ੍ਹਾਂ ਹੋਰ ਕਿਹਾ ਕਿ ਸਰਕਾਰ ਆਪਣੇ ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

breaking news, Politics
ਚੰਡੀਗੜ੍ਹ, 9 ਅਪ੍ਰੈਲ:  ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ, 2024 ਦੇ ਹੁਕਮਾਂ ਸਬੰਧੀ ਟਿੱਪਣੀਆਂ 'ਤੇ ਆਲੋਚਨਾ ਕਰਦਿਆਂ ਕਿਹਾ ਕਿ ਅਜਿਹੇ ਬਿਆਨ ਸਿੱਖ ਪੰਥ ਦੀ ਸਰਵਉੱਚ ਤਾਕਤ ਨੂੰ ਢਾਹ ਲਗਾਉਂਦੇ ਹਨ ਅਤੇ ਇਸਦੀ ਪਵਿੱਤਰਤਾ ਅਤੇ ਭਾਈਚਾਰੇ ਦੀਆਂ ਸਮੂਹਿਕ ਭਾਵਨਾਵਾਂ 'ਤੇ ਸਿੱਧਾ ਹਮਲਾ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਦਾ ਸਰਵਉੱਚ ਅਧਿਆਤਮਿਕ ਕੇਂਦਰ ਹੈ ਅਤੇ ਇਸ ਤੋਂ ਜਾਰੀ ਹਰ ਹੁਕਮਨਾਮਾ ਅਕਾਲ ਪੁਰਖ ਦਾ ਬ੍ਰਹਮ ਹੁਕਮ ਹੈ ਇਸ ‘ਤੇ ਕੋਈ ਵੀ ਸਵਾਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਤਖਤ ਸਾਹਿਬ ਦੀ ਤਾਕਤ ਨੂੰ ਚੁਣੌਤੀ ਦਿੰਦੇ ਹਨ ਉਹ ਪੰਥ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਨਹੀਂ ਕਰ ਸਕਦੇ।   ਤੁਰੰਤ ਦਖਲ ਦੀ ਮੰਗ ਕਰਦਿਆਂ ਉਨ੍ਹਾਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸਾਹਿਬ 'ਤੇ ਇਸ ਹਮਲੇ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ। ਇਸੇ ਸੰਦਰਭ ਵਿੱਚ, ਹਰਜੋਤ ਸਿੰਘ ਬੈਂਸ ਨੇ ਧਾਰਮਿਕ ਅਤੇ ਵਿਰਾਸਤੀ ਮਾਮਲਿਆਂ...
ਵਿਸ਼ਵ ਸਿਹਤ ਦਿਵਸ ਮੌਕੇ ਸੀਐਚਸੀ ਭਰਤਗੜ੍ਹ ਵਿੱਚ ਜਾਗਰੂਕਤਾ ਸਮਾਗਮ ਆਯੋਜਿਤ

ਵਿਸ਼ਵ ਸਿਹਤ ਦਿਵਸ ਮੌਕੇ ਸੀਐਚਸੀ ਭਰਤਗੜ੍ਹ ਵਿੱਚ ਜਾਗਰੂਕਤਾ ਸਮਾਗਮ ਆਯੋਜਿਤ

local news
ਕੀਰਤਪੁਰ ਸਾਹਿਬ 07 ਅਪ੍ਰੈਲ:- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਵਿਸ਼ਵ ਸਿਹਤ ਦਿਵਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਸੀਐਚਸੀ ਭਰਤਗੜ੍ਹ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਇਹ ਸਮਾਗਮ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਦਾ ਮੁੱਖ ਮਕਸਦ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਰੋਕਥਾਮੀ ਸਿਹਤ ਸੇਵਾਵਾਂ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਸੀ। ਸਮਾਗਮ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਸਿਹਤ ਦਿਵਸ ਹਰ ਸਾਲ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਤੰਦਰੁਸਤ ਜੀਵਨ ਜੀਊਣ ਲਈ ਸੰਤੁਲਿਤ ਖੁਰਾਕ, ਨਿਯਮਿਤ ਕਸਰਤ ਅਤੇ ਸਮੇਂ-ਸਮੇਂ ‘ਤੇ ਸਿਹਤ ਜਾਂਚ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਛੋਟੀਆਂ-ਮੋਟੀਆਂ ਬਿਮਾਰੀਆਂ ਨੂੰ ਅਣਡਿੱਠਾ ਨਾ ਕੀਤਾ ਜਾਵੇ ਅਤੇ ਸਮੇਂ ਸਿਰ ਇਲਾਜ ਕਰਵਾਇਆ ਜਾਵੇ। ਡਾ. ਘਈ ਨ...
ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ

ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ

Politics, Punjab
ਹੁਸ਼ਿਆਰਪੁਰ, 9 ਅਪ੍ਰੈਲ: ਨਗਰ ਸੁਧਾਰ ਟਰੱਸਟ, ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਕ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਨਾਨ-ਕੰਸਟਰੱਕਸ਼ਨ ਫੀਸ ਵਿੱਚ 50 ਫੀਸਦੀ ਛੋਟ ਦੇਣ ਸਬੰਧੀ ਵਨ ਟਾਈਮ ਰਿਲੈਕਸੇਸ਼ਨ ਪਾਲਿਸੀ ਦੀ ਮਿਆਦ ਨੂੰ ਵਧਾ ਕੇ 15 ਜੂਨ 2026 ਤੱਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਅਲਾਟੀ/ਟ੍ਰਾਂਸਫਰ ਕਰਨ ਵਾਲੇ ਹੁਣ ਆਪਣੀਆਂ ਖਾਲੀ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ 'ਤੇ ਗੈਰ-ਉਸਾਰੀ ਫੀਸ ਵਿੱਚ 50 ਪ੍ਰਤੀਸ਼ਤ ਛੋਟ ਦਾ ਲਾਭ ਲੈਣ ਲਈ ਜ਼ਰੂਰੀ ਪ੍ਰਕਿਰਿਆਵਾਂ ਪੂਰੀਆਂ ਕਰ ਸਕਣਗੇ। ਇਸ ਫੈਸਲੇ ਨਾਲ ਲਾਭਪਾਤਰੀਆਂ ਨੂੰ ਵਿੱਤੀ ਰਾਹਤ ਮਿਲੇਗੀ, ਜਿਸ ਨਾਲ ਉਹ ਬਾਕੀ ਰਕਮ ਆਪਣੇ ਪਲਾਟਾਂ 'ਤੇ ਨਿਰਮਾਣ ਕਾਰਜ ਲਈ ਵਰਤ ਸਕਣਗੇ। ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਇਸ ਫੈਸਲੇ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਇਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ ਦੀ ਦੂਰਅੰਦੇਸ਼ੀ ਸੋਚ ਅਤੇ ਲੋਕ ਭਲਾਈ ਪ੍ਰਤੀ ਵਚਨਬੱਧਤਾ ਦੀ ਇ...
ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ

local news
ਰੂਪਨਗਰ, 9 ਅਪ੍ਰੈਲ:- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਖੇ ਪ੍ਰੇਸ਼ਾਨੀ ਤੋ ਬਚਣ ਲਈ ਕੇਵਲ ਸੁੱਕੀ ਫ਼ਸਲ ਹੀ ਲਿਆਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਖਰੀਦ ਅਤੇ ਸੰਭਾਲ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ। ਉਨ੍ਹਾਂ ਮੌਕੇ ‘ਤੇ ਮੌਜੂਦ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸਕੱਤਰ ਮਾਰਕੀਟ ਕਮੇਟੀ ਰੂਪਨਗਰ ਨੂੰ ਹੁਕਮ ਜਾਰੀ ਕੀਤੇ ਕਿ ਕਣਕ ਨੂੰ ਸਿਰਫ਼ ਸਰਕਾਰੀ ਮਾਪਦੰਡਾਂ ਅਨੁਸਾਰ ਨਮੀ ਦੀ ਜਾਂਚ ਤੋਂ ਬਾਅਦ ਹੀ ਮੰਡੀ ਵਿੱਚ ਢੇਰੀ ਕਰਵਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦ...
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਲੋਕ ਅਰਪਣ

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਲੋਕ ਅਰਪਣ

Politics, Punjab
ਸੰਗਰੂਰ, 09 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਉਪਰੰਤ ਜ਼ਿਲ੍ਹਾ ਅਜਾਇਬ ਘਰ, ਸੰਗਰੂਰ ਨੂੰ ਲੋਕਾਂ ਲਈ ਸਮਰਪਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਸ਼ਹਿਰ ਦੇ ਕੇਂਦਰ ਵਿੱਚ ਸਥਿਤ ਬਨਾਸਰ ਬਾਗ਼ ਅੰਦਰ ਬਣਿਆ ਇਹ ਅਜਾਇਬ ਘਰ ਸਿਰਫ਼ ਇਕ ਇਮਾਰਤ ਨਹੀਂ, ਸਗੋਂ ਪੰਜਾਬ ਦੇ ਇਤਿਹਾਸ ਅਤੇ ਰਾਜਸੀ ਵਿਰਾਸਤ ਦਾ ਜੀਉਂਦਾ ਜਾਗਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਮੁਗਲ ਅਤੇ ਰਾਜਸਥਾਨੀ ਸ਼ੈਲੀ ਵਿੱਚ ਤਿਆਰ ਕੀਤੀ ਇਸ ਇਮਾਰਤ ਨੂੰ ਲੰਮੇ ਸਮੇਂ ਤੋਂ ਸੰਭਾਲ ਅਤੇ ਮੁਰੰਮਤ ਦੇ ਕੰਮਾਂ ਕਰ ਕੇ ਬੰਦ ਰੱਖਿਆ ਗਿਆ ਸੀ, ਪਰ ਹੁਣ ਲਗਭਗ 2.5 ਕਰੋੜ ਰੁਪਏ ਦੀ ਲਾਗਤ ਨਾਲ ਇਸ ਦੀ ਕਾਇਆ ਕਲਪ ਕਰਕੇ ਮੁੜ ਸ਼ਾਨ-ਸ਼ੌਕਤ ਨਾਲ ਲੋਕਾਂ ਲਈ ਖੋਲ੍ਹ ...
ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

hot news
ਧੂਰੀ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਓਐਸਡੀ ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਦੇਣ ਦੇ ਯਤਨਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਯੋਗ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਮਹੱਤਵਪੂਰਨ ਹੈ। ਓਐਸਡੀ ਸੁਖਵੀਰ ਸਿੰਘ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਲੋਕ ਸੇਵਾ ਨੂੰ ਆਪਣਾ ਮੁੱਖ ...
ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

hot news
ਚੰਡੀਗੜ੍ਹ, 9 ਅਪ੍ਰੈਲ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਪੁਲਿਸ ਦੇ ਇਕ ਐਸ.ਪੀ. ਰੈਂਕ ਦੇ ਅਧਿਕਾਰੀ ਵਲੋਂ ਕਮਿਸ਼ਨ ਦੇ ਹੁਕਮ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਧਰਮ ਚੰਦ ਪੁੱਤਰ ਕਰਤਾ ਰਾਮ ਪਿੰਡ ਝੂੰਗੀਆਂ ਤਹਿ.ਬਲਾਚੌਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ਿਕਾਇਤ ਨੰ: ਕ(ਗ) 113/25  ਪ੍ਰਾਪਤ ਹੋਈ ਸੀ ਜਿਸ ਵਿੱਚ ਜਾਤੀ ਸਬੰਧੀ ਅਪਸ਼ਬਦ ਬੋਲਣ , ਕੁੱਟਮਾਰ ਕਰਨ,ਬੇਪੱਤ ਕਰਨ, ਘਰ ਤੇ ਹਮਲਾ ਅਤੇ ਤੇਜਧਾਰ ਹਥਿਆਰ ਨਾਲ ਵਾਰ ਕਰਕੇ ਅਤੇ ਝੂਠੇ ਪਰਚਾ ਕੈਂਸਲ ਕਰਵਾਉਣ ਬਾਰੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ ਸੀ। ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004' ਦੀ ਧਾਰਾ 10 ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਆਰੰਭ ਕਰ ਦਿੱਤੀ। ਜਿਸ ਸ...
ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

hot news
ਭਵਾਨੀਗੜ੍ਹ, 09 ਅਪ੍ਰੈਲ: ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ, ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫਸਲ ਲਿਆਉਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਵਿੱਚ ਕਿਸਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਵਿਧਾਇਕ ਭਰਾਜ ਨੇ ਮੰਡੀ ਵਿੱਚ ਪਹੁੰਚ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਉਣ ਵਾਲੇ ਹਰ ਇਕ ਕਿਸਾਨ ਨੂੰ ਸੁਵਿਧਾਜਨਕ ਮਾਹੌਲ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਐਮ.ਐਸ.ਪੀ. 'ਤੇ ਯਕੀਨੀ ਬਣਾਈ ਜਾ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਆਨਲਾਈਨ ਪ੍ਰਣਾਲੀਆਂ ਨੂੰ ਲਾਗੂ ਕੀ...
ਮਾਨਸਾ ਪੁਲਿਸ ਵੱਲੋ ਏ.ਟੀ.ਐਮ. ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ: ਭਾਗੀਰਥ ਸਿੰਘ ਮੀਨਾ

ਮਾਨਸਾ ਪੁਲਿਸ ਵੱਲੋ ਏ.ਟੀ.ਐਮ. ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ: ਭਾਗੀਰਥ ਸਿੰਘ ਮੀਨਾ

hot news
ਮਾਨਸਾ, 09 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਚੋਰੀ ਕਰਨ ਵਾਲੇ ਗਿਰੋਹ ਦੇ 05 ਮੈਬਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ, ਜਿੰਨ੍ਹਾਂ ਪਾਸੋਂ ਚੋਰੀ ਕੀਤੀ ਏ.ਟੀ.ਐਮ. ਮਸ਼ੀਨ ਅਤੇ ਨਗਦੀ ਬਰਾਮਦ ਕਰਵਾਏ ਗਏ। ਐੱਸ.ਐੱਸ.ਪੀ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 01 ਅਪ੍ਰੈਲ 2026 ਨੂੰ ਇੱਕ ਸੂਚਨਾ ਮਿਲੀ ਕਿ 31 ਮਾਰਚ 2026 ਦੀ ਦਰਮਿਆਨੀ ਰਾਤ ਨੂੰ ਸਰਦੂਲਗੜ੍ਹ ਰੋਡ 'ਤੇ ਝੁਨੀਰ ਵਿਖੇ ਐੱਸ.ਬੀ.ਆਈ. ਬੈਂਕ ਦੀ ਏ.ਟੀ.ਐਮ. ਮਸ਼ੀਨ ਦੇ ਸ਼ਟਰ ਦਾ ਤਾਲਾ ਤੋੜਕੇ ਕੁਝ ਅਣਪਛਾਤੇ ਵਿਅਕਤੀਆ ਵੱਲੋ ਰਾਤ ਦੇ ਸਮੇਂ ਏ.ਟੀ.ਐਮ. ਮਸ਼ੀਨ ਚੋਰੀ ਕਰ ਲਈ ਹੈ, ਜਿਸ ਵਿੱਚ ਬੈਂਕ ਦੇ ਰਿਕਾਰਡ ਮੁਤਾਬਿਕ 33,28,000/- ਰੁਪਏ ਸਨ। ਜਿਸ ਤੇ ਸੁਖਵੀਰ ਸਿੰਘ location Representative (NCR ATLEOS)  ਦੇ ਬਿਆਨ '...