58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ-ਮੁੱਖ ਮੰਤਰੀ
ਅੰਮ੍ਰਿਤਸਰ, 7 ਨਵੰਬਰ
ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਵਿੱਚ ਭਰਤੀ ਹੋਏ 2105 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ ਨੌਜਵਾਨਾਂ ਨੂੰ 58962 ਸਰਕਾਰੀ ਨੌਕਰੀਆਂ ਹਾਸਲ ਹੋ ਚੁੱਕੀਆਂ ਹਨ।
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਵੱਲੋਂ ਵਰੋਸਾਈ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਸਮਾਰੋਹ ਦੌਰਾਨ ਨਿਯੁਕਤੀ ਪੱਤਰ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਇਸ ਲਈ ਸੂਬਾ ਸਰਕਾਰ ਦਾ ਧਿਆਨ ਇਸ ਨੂੰ ਖ਼ਤਮ ਕਰਨ ’ਤੇ ਲੱਗਿਆ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਦੇ ਲਗਪਗ ਸਾਢੇ ਤਿੰਨ ਸਾਲਾਂ ਦੇ ਅੰਦਰ-ਅੰਦਰ ਹੁਣ ਤੱਕ 58962 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ ਜੋ ਆਪਣੇ ਆਪ ਵਿੱਚ ਰਿਕਾਰਡ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਿੱਚ 2023 ਲਾਈਨਮੈਨ, 48 ਇੰ...








