ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਅਮਿੱਟ ਛਾਪ ਛੱਡਦਿਆਂ ਸਫ਼ਲਤਾ ਪੂਰਵਕ ਸੰਪੰਨ
ਬਟਾਲਾ, 6 ਨਵੰਬਰ ( )ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ/ਐਲੀ: ਸ਼੍ਰੀਮਤੀ ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ਾਂ ਨਾਲ ਸਿੱਖਿਆ ਵਿਭਾਗ ਐਲੀ: ਗੁਰਦਾਸਪੁਰ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੈਤੋ ਸਰਜਾ ਬਲਾਕ ਬਟਾਲਾ 1 ਦੇ ਖੇਡ ਮੈਦਾਨ ਵਿਖੇ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲ-1 ਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਖੇਡ ਕੈਲੰਡਰ ਅਨੁਸਾਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 03 ਅਤੇ 04 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੈਤੋ ਸਰਜਾ ਬਲਾਕ ਬਟਾਲਾ 1 ਦੇ ਖੇਡ ਮੈਦਾਨ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਜਸਬੀਰ ਕੌਰ ਦੇ ਸਹਿਯੋਗ ਨਾਲ ਕਰਵਾਈਆਂ ਗਈਆਂ ਹਨ , ਜਿਸ ਵਿੱਚ ਜ਼ਿਲ੍ਹੇ ਦੇ 19 ਬਲਾਕਾਂ ਦੇ ਜੇਤੂ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਉਨ੍ਹਾਂ ਜਾਣਕਾਰੀ ਦਿੱਤੀ ਕਿ ਖੇਡਾਂ ਦੇ ਸ਼ੁੱਭ ਆਰੰਭ ਦੌਰਾਨ ਬੱਚਿਆਂ ...








