ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ
ਚੰਡੀਗੜ੍ਹ, 26 ਫਰਵਰੀ :
ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ।
ਇਸ ਮੁੱਦੇ ’ਤੇ ਬੋਲਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਔਰਤਾਂ ਦੇ ਅਸ਼ਲੀਲ ਅਤੇ ਅਪਮਾਨਜਨਕ ਚਿੱਤਰਣ ਦੇ ਕਈ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ। ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਔਰਤਾਂ ਦੇ ਕਿਸੇ ਵੀ ਅਸ਼ਲੀਲ ਜਾਂ ਅਪਮਾਨਜਨਕ ਚਿੱਤਰਣ ’ਤੇ ਸਖ਼ਤੀ ਨਾਲ ਪਾਬੰਦੀ ਲਗਾਉਂਦਾ ਹੈ।’’
ਉਨ੍ਹਾਂ ਅੱਗੇ ਕਿਹਾ ਕਿ ਇਸ਼ਤਿਹਾਰਾਂ, ਪ੍ਰਕਾਸ਼ਨਾਂ, ਪੇਂਟਿੰਗਾਂ ਜਾਂ ਕਿਸੇ ਹੋਰ ਮੀਡੀਆ ਪਲੇਟਫਾਰਮ ਰਾਹੀਂ ਔਰਤਾਂ ਨੂੰ ਅਸ਼ਲੀਲ ਜਾਂ ਅਪਮਾਨਜਨਕ ਢੰਗ ਨਾਲ ਪੇਸ਼ ਕਰਨਾ ਕਾਨੂੰਨ ਅਧੀਨ ਸਜ਼ਾਯੋਗ ਅਪਰਾਧ ਹੈ ਅਤੇ ਐਕਟ ਦੇ ਉਪਬੰਧਾਂ ਦੀ ਉਲੰਘਣਾ ...








