Shadow

Tag: punjab news

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

hot news
ਅੰਮ੍ਰਿਤਸਰ, 7 ਜੂਨ (     ) - ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਤਾ ਮਿੱਤਰਾ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਾਵਨ ਗੁਰਧਾਮ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਸਿੱਖ ਧਰਮ ਦੇ ਇਸ ਮਹਾਨ ਆਧਿਆਤਮਿਕ ਕੇਂਦਰ ਦੀਆਂ ਪਰੰਪਰਾਵਾਂ ਅਤੇ ਵਿਰਾਸਤ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ। ਇਸ ਉਪਰੰਤ ਡਾ. ਸੀਮਾ ਖੰਨਾ ਵੱਲੋਂ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਮੱਥਾ ਟੇਕਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਚੋਣ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।...
ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

hot news
ਚੰਡੀਗੜ੍ਹ, 7 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਲ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਦੇਸ਼ ਭਰ ਦੇ ਆਮ ਨਾਗਰਿਕਾਂ ਲਈ ਜ਼ਿੰਦਗੀ ਨੂੰ ਦਿਨ-ਬ-ਦਿਨ ਮੁਸ਼ਕਲ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਮੱਧ ਵਰਗੀ ਪਰਿਵਾਰ ਪਹਿਲਾਂ ਹੀ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹਨ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋਏ ਇਸ ਤਾਜ਼ਾ ਵਾਧੇ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 29 ਰੁਪਏ ਦੇ ਵਾਧੇ 'ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ‘ਆਪ’ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਰ-ਵਾਰ ਕੀਤੇ ਵਾਧੇ ਤੋਂ ਬਾਅਦ, ਹੁਣ ਇੱਕ ਵਾਰ ਫਿਰ ਇਹ ਬੋਝ ਘਰੇਲੂ ਰਸੋਈਆਂ 'ਤੇ ਪਾ ਦਿੱਤਾ ਗਿਆ ਹੈ। ਉਨ੍ਹ...
ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

hot news
ਚੰਡੀਗੜ੍ਹ, 7 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ 'ਤੇ ਵਾਰ’  ਦੇ 138ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ 'ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 138ਵੇਂ ਦਿਨ ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 281 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 34,813 ਹੋ ਗਈਆਂ। ਇਸ ਤੋਂ ਇਲਾਵਾ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 20 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

hot news
ਚੰਡੀਗੜ੍ਹ, 7 ਜੂਨ: ਸੂਬੇ ਭਰ ‘ਚ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਮੱਦੇਨਜ਼ਰ ਅੱਜ ਰਾਜ ਦੇ 117 ਵਿਧਾਨ ਸਭਾ ਹਲਕਿਆਂ ਦੇ ਸਾਰੇ 24453 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਨੂੰ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਦੇ ਚਲਦਿਆਂ ਅੱਜ ਲਗਭਗ ਇੱਕ ਲੱਖ ਵੋਟਰਾਂ ਦੀ ਮੈਪਿੰਗ ਕੀਤੀ ਗਈ। ਇਹ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੀ ਕਾਰਵਾਈ ਦੇ ਨਾਲ ਪੰਜਾਬ ਰਾਜ ਭਰ ਵਿੱਚ ਵੋਟਰਾਂ ਦੀ ਮੈਪਿੰਗ ਦਾ ਅੰਕੜਾ 85 ਫੀਸਦ ਨੂੰ ਪਾਰ ਕਰ ਗਿਆ ਹੈ। ਕਾਬਿਲੇਗੌਰ ਹੈ ਕਿ ਪੰਜਾਬ ਰਾਜ ਵਿੱਚ ਘਰ-ਘਰ ਜਨਗਣਨਾ ਦਾ ਅਮਲ 25 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ।...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ

hot news
ਸੁਨਾਮ, 7 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਅਤੇ ਇਸ ਦੌਰਾਨ ਉਨ੍ਹਾਂ ਨੇ ਕਈ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ। ਪਿੰਡ ਕੁਲਾਰ ਖੁਰਦ ਵਿਖੇ ਕੈਬਨਿਟ ਮੰਤਰੀ ਨੇ ਕਰੀਬ 01 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੀਆਂ ਆਧੁਨਿਕ ਸਹੂਲਤਾਂ ਉਪਲਬਧ ਹੋ ਸਕਣ। ਇਸੇ ਤਰ੍ਹਾਂ ਪਿੰਡ ਤੁੰਗਾਂ ਵਿਖੇ 02 ਕਰੋੜ 93 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਲਈ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨਗੇ ਅਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣਗੇ। ਪਿੰਡ ਕਨੋ...
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

local news
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 7 ਜੂਨ ( ) ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਲੋਕ ਭਲਾਈ ਅਤੇ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਵਚਨਬੱਧ ਹੈ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹ...
ਸਪੀਕਰ ਸੰਧਵਾ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ

ਸਪੀਕਰ ਸੰਧਵਾ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ

local news
ਕੋਟਕਪੂਰਾ, 07 ਜੂਨ -  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਪੀਰ ਬੇਰੀ ਜੀ ਦੇ ਸਲਾਨਾ ਭੰਡਾਰਾ ਵਿਚ ਨਤਮਸਤਕ ਹੋਏ। ਸਪੀਕਰ ਸੰਧਵਾਂ ਨੇ ਆਖਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਚਰਨਛੋਹ ਪ੍ਰਾਪਤ ਧਰਤੀ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਪਿੰਡ ਦੇ ਵਿਕਾਸ ਕੰਮਾ  ਬਾਰੇ ਕੀਤੀ ਮੀਟਿੰਗ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੀ ਪੱਧਰ ’ਤੇ ਕੰਮ ਚੱਲ ਰਹੇ ਹਨ।  ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਵਿੱਚ ਸੜਕਾਂ, ਪਾਣੀ ਸਪਲਾਈ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇ। ਇਸ ਉਪਰੰਤ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਦੱਸਿਆ ਕਿ ਪੰਜ...
ਵੋਟਰ ਸੂਚੀਆਂ ਦੀ ਸ਼ੁੱਧਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਅਭਿਆਨ, 400 ਪੋਲਿੰਗ ਬੂਥਾਂ ‘ਤੇ ਲਗਾਏ ਗਏ ਮੈਪਿੰਗ ਕੈਂਪ

ਵੋਟਰ ਸੂਚੀਆਂ ਦੀ ਸ਼ੁੱਧਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਅਭਿਆਨ, 400 ਪੋਲਿੰਗ ਬੂਥਾਂ ‘ਤੇ ਲਗਾਏ ਗਏ ਮੈਪਿੰਗ ਕੈਂਪ

local news
ਮਾਲੇਰਕੋਟਲਾ, 07 ਜੂਨ:                  ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਚਲਾਈ ਜਾ ਰਹੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ 400 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਮੈਪਿੰਗ ਕੈਂਪ ਲਗਾਏ ਗਏ, ਜਿੱਥੇ ਵੋਟਰਾਂ ਨੂੰ ਮੈਪਿੰਗ ਪ੍ਰਕਿਰਿਆ ਨਾਲ ਜੋੜਨ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ। ਚੋਣ ਤਹਿਸੀਲਦਾਰ ਬ੍ਰਿਜ ਮੋਹਨ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਮੈਪਿੰਗ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਹਦਾਇਤ ਕੀਤੀ ਕਿ ਹਰੇਕ ਯੋਗ ਵੋਟਰ ਤੱਕ ਪਹੁੰਚ ਬਣਾਈ ਜਾਵੇ ਅਤੇ ਮੈਪਿੰਗ ਕਾਰਜ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਹੀ ਅਤੇ ਅੱਪਡੇਟ ਵੋਟਰ ਸੂਚੀਆਂ ਲੋਕਤੰਤਰ ਦੀ ਮ...
ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ

ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ

local news
ਮਾਨਸਾ, 7 ਜੂਨ : ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਿਵੀਜ਼ਨ-2026 (ਐਸ.ਆਈ.ਆਰ) ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ 645 ਪੋਲਿੰਗ ਬੂਥਾਂ 'ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ। ਇਨ੍ਹਾਂ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਵੋਟਰ ਮੈਪਿੰਗ ਦੀ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਸਵੇਰੇ 10:00 ਤੋਂ ਸ਼ਾਮ 04:00 ਵਜੇ ਤੱਕ ਮੌਜੂਦ ਰਹਿ ਕੇ ਅਨ-ਮੈਪਡ ਵੋਟਰਾਂ ਦੀ ਮੈਪਿੰਗ ਦੇ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐਸ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਵੋਟਰਾਂ ਦੀ ਮੈਪਿੰਗ ਮੁਕੰਮਲ ਕਰਨਾ ਮਿਥਿਆ ਗਿਆ ਸੀ। ਉਨ੍ਹਾਂ ਲੋਕਾਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅਗਲੇ ਪੜਾਅ ਤਹਿਤ ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਇਨੁਮੀਰੇਸ਼ਨ ਫਾਰਮ ਭਰੇ ਜਾਣਗੇ। ਪ੍ਰਸ਼ਾਸਨ ਨੇ ਵੋਟਰਾ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ: ਗੁਰਮੀਤ ਸਿੰਘ ਖੁੱਡੀਆਂ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ: ਗੁਰਮੀਤ ਸਿੰਘ ਖੁੱਡੀਆਂ

hot news
ਲੰਬੀ/ਸ੍ਰੀ ਮੁਕਤਸਰ ਸਾਹਿਬ, 07 ਜੂਨ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ 'ਚ ਪੁੱਜ ਗਈ ਹੈ। ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪਿੰਡ ਬਾਦਲ ਦੇ ਰੈਸਟ ਹਾਊਸ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਅਹਿਮ ਬੈਠਕ ਕਰਦਿਆਂ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਅੱਜ ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ। ਉਨ੍ਹਾਂ ਨੇ ਜੋਰ ਨਾਲ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ। ਸ. ਖੁੱਡੀਆਂ ਨੇ ਕਿਹਾ 'ਯੁੱਧ ਨਸ਼ਿਆਂ ਵਿਰੁੱਧ' ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕ...