ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਾਹਨਾਂ ਦੀ ਚੈਕਿੰਗ: ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ
ਚੰਡੀਗੜ੍ਹ, 2 ਨਵੰਬਰ:
ਪੰਜਾਬ ਪੁਲਿਸ ਨੇ 1 ਅਤੇ 2 ਨਵੰਬਰ, 2025 ਦੀ ਦਰਮਿਆਨੀ ਰਾਤ ਨੂੰ ਵਿਸੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਨ ਨੂੰ ਢੋਆ-ਢੁਆਈ ਵਾਲੇ ਵਾਹਨਾਂ, ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਕੀਤੀ ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਰਾਜ ਦੀਆਂ ਚੋਣਵੀਆਂ ਥਾਵਾਂ `ਤੇ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਆਮ ਲੋਕਾਂ ਲਈ ਬਿਨਾਂ ਕਿਸੇ ਅਸੁਵਿਧਾ ਤੋਂ ਸੁਚਾਰੂ ਢੰਗ ਨਾਲ ਵਾਹਨਾਂ ਦੀ ਜਾਂਚ ਯਕੀਨੀ ਬਣਾਈ ਜਾ ਸਕੇ।
ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਪਾਕਿਸਤਾਨ ਦੀ ਏਜੰਸੀ ਆਈ.ਐਸ.ਆਈ. ਵੱਲੋਂ ਡਰੋਨਾਂ ਰਾਹੀਂ ਅੰਤਰਰਾਸ਼ਟਰੀ ਸਰਹੱਦ ਤੋਂ ਨਸ਼ੀਲੇ ਪਦਾਰਥ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਅਤੇ ਵਾਹਨਾਂ ਰਾਹੀ ਅੱਗੇ ਪਹੁੰਚਾ ਕੇ ਭਾਰਤ ਨਾਲ ਪ੍ਰੌਕਸੀ ਯੁੱਧ ਛੇੜਨ ਦੇ ਮਨਸੂਬਿਆਂ ਦਾ, ਸਾਹਮਣਾ ਕਰ ਰਿਹਾ ਹੈ। ਦੇਸ਼ ਵਿਰੋਧੀ ਤਾਕਤਾਂ ਨੇ ਭਾਰਤ ਵਿੱਚ ਉਥਲ-ਪੁਥਲ ਫੈਲਾਉਣ ਲਈ ਨਵੇਂ ਢੰਗ-ਤਰੀਕੇ ਈਜਾਦ ਕਰ ਲਏ ਹਨ ਅਤੇ ਆਪ੍ਰੇਸ਼ਨ "ਸਿੰਦੂਰ" ਤੋਂ ਬਾਅ...








