Shadow

Tag: punjab news

ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ

ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ

hot news
ਮਾਨਸਾ, 7 ਅਪ੍ਰੈਲ: ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਲਈ ਅੱਜ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਾਲੀ ਮਾਤਾ ਮੰਦਰ ਰੋਡ ਨੇੜੇ ਰੇਲਵੇ ਫਾਟਕ, ਸੀ.ਸੀ.ਬੀ. (ਕਰੀਟੀਕਲ ਕੇਅਰ ਬਲਾਕ), ਮੂਸਾ ਚੁੰਗੀ ਰੋਡ ਨੇੜੇ ਪੀਰ ਖ਼ਾਨਾ, ਗ੍ਰੀਨ ਵੈਲੀ ਰੋਡ, ਚਕੇਰੀਆਂ ਫਾਟਕ ਰੋਡ ਉਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੁਝ ਵਿਕਾਸ ਕਾਰਜਾਂ ਵਿੱਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਤਾੜਨਾ ਕੀਤੀ ਅਤੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਆਦੇਸ਼ ਦਿੱਤੇ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਖਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਕਾਸ ਕਾਰਜਾਂ ਨੂੰ ਸਮਾਂਬੱਧ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ। ਨਿਰੀਖਣ ਦੌਰਾਨ ਅਧਿਕਾਰੀਆ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ

Crime, hot news
ਮਾਨਸਾ, 7 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਐਸ.ਐਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਮਾਨਸਾ ਪੁਲਿਸ ਨੇ ਇੱਕ ਵਿਅਕਤੀ ਨੂੰ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਅੱਜ ਇਥੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਡੀ.ਆਈ.ਜੀ ਬਠਿੰਡਾ ਰੇਂਜ ਹਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਮਾਨਸਾ, ਨਸ਼ਾ ਤਸਕਰਾਂ ਵਿਰੁੱਧ 'ਜ਼ੀਰੋ ਟਾਲਰੈਂਸ' ਨੀਤੀ ਅਪਣਾ ਰਹੀ ਹੈ ਅਤੇ ਨਸ਼ੇ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈਸਟੀਗੇਸ਼ਨ), ਕਮਲਜੀਤ ਸਿੰਘ ਡੀ.ਐਸ.ਪੀ (ਪੀ.ਬੀ.ਆਈ), ਹੋਮੀਸਾਈਡ ਐਂਡ ਫੋਰੈਸਿੰਕ ਦੀ ਦੇਖ ਰੇਖ ਅਤੇ ਇੰਸ: ਬਲਕੌਰ ਸਿੰਘ ਇੰਚਾਰਜ ਸੀ.ਆਈ.ਏ ਦੀ ਅਗਵਾਈ ਵਿੱਚ 06 ਅਪ੍ਰੈਲ ਨੂੰ ਐਸ.ਆਈ. ...
ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 7 ਅਪ੍ਰੈਲ, 2026 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਲਈ ਠੋਸ ਆਬਕਾਰੀ ਨੀਤੀ ਦੇ ਉਪਾਵਾਂ ਅਤੇ ਕੁਸ਼ਲ ਪ੍ਰਸ਼ਾਸਕੀ ਕਾਰਜਪ੍ਰਣਾਲੀ ਦੀ ਸਫਲਤਾ ਨੂੰ ਦਰਸਾਉਂਦਾ ਮਾਲੀਆ ਉਗਰਾਹੀ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ 11,200 ਕਰੋੜ ਰੁਪਏ ਦੇ ਸੋਧੇ ਹੋਏ ਆਬਕਾਰੀ ਮਾਲੀਆ ਟੀਚੇ ਦੇ ਮੁਕਾਬਲੇ, ਵਿਭਾਗ ਨੇ 31 ਮਾਰਚ, 2026 ਤੱਕ ਸਫਲਤਾਪੂਰਵਕ 11,782 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਟੀਚੇ ਤੋਂ 582 ਕਰੋੜ ਰੁਪਏ ਵੱਧ ਹਨ। ਵਿਆਪਕ ਵਿੱਤੀ ਪ੍ਰਾਪਤੀਆਂ ਸਾਂਝੀਆਂ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਸਫਲਤਾ ਦਾ ਸਿਹਰਾ ਸਿੱਧੇ ਤੌਰ 'ਤੇ ਸੂਬਾ ਸਰਕਾਰ ਦੇ ਸਰਗਰਮ ਸ਼ਾਸਨ ਅਤੇ ਵਪਾਰ ਪੱਖੀ ਨੀਤੀਆਂ ਨੂੰ ਦਿੱਤਾ। ਇਤਿਹਾਸਕ ਪ੍ਰਾਪਤੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਖਾਸ ਤੌਰ 'ਤੇ, ਪਿਛਲੇ ਚਾਰ ਸਾਲਾਂ ਵਿੱਚ ਆਬਕਾਰੀ ਮਾਲੀਆ ਲਗਭਗ ਦੁੱਗਣਾ ਹੋ ਗਿਆ ਹੈ, ਜੋ ਕਿ 6,254.84 ਕਰੋੜ ਰੁਪਏ ਤੋਂ ਵੱਧ ਕੇ ...
ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 7 ਅਪ੍ਰੈਲ ਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗੀ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਭਾਰਤੀ ਕਰ ਰਹੀ ਹੈ। ਉਨ੍ਹਾਂ ਦੱਸਿਆ, "ਦੋ ਪ੍ਰਮੁੱਖ ਸੰਸਥਾਵਾਂ: ਅੰਕੜਾ ਡਾਇਰੈਕਟੋਰੇਟ, ਅਤੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਅਧੀਨ ਆਉਂਦੀਆਂ ਵੱਖ-ਵੱਖ ਗਰੁੱਪ ਏ, ਬੀ ਅਤੇ ਸੀ ਦੀਆਂ ਅਸਾਮੀਆਂ ਲਈ ਸਿੱਧੀ ਭਰਤੀ ਸ਼ੁਰੂ ਕਰਨ ਲਈ ਰਸਮੀ ਮਨਜ਼ੂਰੀ ਦੇ ਦਿੱਤੀ ਗਈ ਹੈ।" ਪ੍ਰਵਾਨਿਤ ਅਸਾਮੀਆਂ ਦਾ ਸ਼੍ਰੇਣੀਵਾਰ ਵੇਰਵਾ ਸਾਂਝਾ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੁੱਲ 70 ਖਾਲੀ ਅਸਾਮੀਆਂ...
ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ  ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

breaking news
ਚੰਡੀਗੜ੍ਹ, 7 ਅਪ੍ਰੈਲ:- ਰੱਖਿਆ ਬਲਾਂ ਲਈ ਤਿਆਰੀ ਸਬੰਧੀ ਸਿੱਖਿਆ ਵਿੱਚ ਪੰਜਾਬ ਦੇ ਵਧਦੇ ਦਬਦਬੇ ਦੀ ਸ਼ਾਨਦਾਰ ਤਸਵੀਰ ਪੇਸ਼ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਇੱਕ ਵਾਰ ਫਿਰ ਕੌਮੀ ਪੱਧਰ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਇੰਸਟੀਚਿਊਟ ਦੇ 10ਵੇਂ ਕੋਰਸ ਦੇ ਕੈਡਿਟ ਜਸਨੂਰ ਸਿੰਘ ਨੇ ਕੰਬਾਈਨਡ ਡਿਫੈਂਸ ਸਰਵਿਸਿਜ਼ (ਸੀ.ਡੀ.ਐਸ.) ਏਅਰ ਫੋਰਸ ਸੂਚੀ ਵਿੱਚ ਆਲ ਇੰਡੀਆ ਰੈਂਕ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ। ਪਠਾਨਕੋਟ ਦੇ ਇੱਕ ਕਾਰੋਬਾਰੀ ਦਾ ਪੁੱਤਰ, ਜਸਨੂਰ ਸਿੰਘ ਹੁਣ ਪ੍ਰੀ-ਫਲਾਇੰਗ ਸਿਖਲਾਈ ਕੋਰਸ ਲਈ ਹੈਦਰਾਬਾਦ ਵਿੱਚ ਏਅਰ ਫੋਰਸ ਅਕੈਡਮੀ ਜਾਵੇਗਾ। ਜਸਨੂਰ ਦੀ ਇਸ ਪ੍ਰਾਪਤੀ ਨਾਲ ਸੰਸਥਾ ਨੇ ਦੇਸ਼ ਭਰ ਵਿੱਚ ਪੰਜਵੀਂ ਵਾਰ ਸਿਖਰਲਾ ਰੈਂਕ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸੰਸਥਾ ਦਾ ਇਹ ਤੀਜਾ ਸਨਮਾਨ ਹੈ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਲਈ ਕੀਤੇ ਜਾ ਰਹੇ ਠੋਸ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ। ਇਸ ਤੋਂ ਇਲਾਵਾ ਰੋਪੜ...
ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ

ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ

hot news
ਬਰਨਾਲਾ/ ਧਨੌਲਾ, 6 ਅਪ੍ਰੈਲ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ "ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ" ਤਹਿਤ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਧਨੌਲਾ ਅਤੇ ਪਿੰਡ ਫਰਵਾਹੀ ਵਿਚ ਜਨ ਸੰਵਾਦ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸੂਬੇ ਅਤੇ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਹਨ। ਓਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ...
ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

hot news
ਚੰਡੀਗੜ੍ਹ 6 ਅਪ੍ਰੈਲ, 2026: ਪੰਜਾਬ ਦੇ ਯੁੱਧ ਨਸ਼ਿਆਂ ਵਿਰੁੱਧ ਨੂੰ ਸਿਰਫ਼ ਗ੍ਰਿਫ਼ਤਾਰੀਆਂ ਦੁਆਰਾ ਹੀ ਨਹੀਂ, ਸਗੋਂ ਅਦਾਲਤਾਂ ਵਿੱਚ ਸਖ਼ਤ ਦੋਸ਼ਾਂ ਵਿੱਚ ਤੇਜ਼ੀ ਨਾਲ ਵਾਧਾ ਕਰਕੇ ਪਰਿਭਾਸ਼ਿਤ ਕੀਤਾ ਜਾ ਰਿਹਾ ਹੈ, ਜੋ ਕਿ ਨਸ਼ੀਲੇ ਪਦਾਰਥਾਂ ਵਿਰੁੱਧ ਰਾਜ ਦੀ ਰਣਨੀਤੀ ਵਿੱਚ ਇੱਕ ਫੈਸਲਾਕੁੰਨ ਤਬਦੀਲੀ ਦਾ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਦੇ ਸਮਰਥਨ ਨਾਲ, ਪ੍ਰਮੁੱਖ ਮੁਹਿੰਮ 'ਯੁੱਧ ਨਸ਼ੇ ਵਿਰੁੱਧ" ਨੂੰ ਲਾਗੂ ਕਰਨ ਵਾਲੀਆਂ ਏਜੰਸੀਆਂ ਹੁਣ ਕਾਨੂੰਨੀ ਤੌਰ 'ਤੇ ਮਜ਼ਬੂਤ ਕੇਸ ਬਣਾਉਣ 'ਤੇ ਧਿਆਨ ਕੇਂਦਰਿਤ ਕਰ ਰਹੀਆਂ ਹਨ ਜੋ ਇਹ ਯਕੀਨੀ ਬਣਾਉਂਦੀਆਂ ਹਨ ਕਿ ਤਸਕਰਾਂ ਨੂੰ ਸਿਰਫ਼ ਫੜਿਆ ਹੀ ਨਾ ਜਾਵੇ, ਸਗੋਂ ਸਜ਼ਾ ਵੀ ਦਿੱਤੀ ਜਾਵੇ। ਪੁਲਿਸ ਅਧਿਕਾਰੀ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (NDPS) ਐਕਟ ਦੇ ਤਹਿਤ ਮਾਮਲਿਆਂ ਵਿੱਚ ਪੰਜਾਬ ਦੀ 88% ਦੀ ਸ਼ਾਨਦਾਰ ਸਜ਼ਾ ਦਰ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ, ਨੂੰ ਪੁਲਿਸਿੰਗ ਵਿੱਚ ਇੱਕ ਯੋਜਨਾਬੱਧ ਤਬਦੀਲੀ ਦਾ ਕਾਰਨ ਮੰਨਦੇ ਹਨ। ਇਸ ਵਿੱਚ ਮੁਕੱਦਮੇ ਦੀ ਅਗਵਾਈ ਵਾਲੀ ਜਾਂਚ, ਵਿਗਿਆਨਕ ਸਬੂਤ ਇਕੱਠਾ ਕ...
ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 6 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 76ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 322 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 76ਵੇਂ ਦਿਨ, ਪੁਲਿਸ ਟੀਮਾਂ ਨੇ 133 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 19,248 ਹੋ ਗਈ ਹੈ। ਇਸ ਤੋਂ ਇਲਾਵਾ 43 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 46 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱ...
ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

hot news
ਪਟਿਆਲਾ; 6 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ 250 ਨਵੀਆਂ ਪੀ.ਆਰ.ਟੀ.ਸੀ. ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਇਸਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਅਤੇ ਪੰਜਾਬ ਭਰ 'ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਆਪਣੀ ਸਰਕਾਰ ਦੀ ਦੋਹਰੀ ਪਹੁੰਚ ਨੂੰ ਉਜਾਗਰ ਕੀਤਾ। ਬੱਸ ਫਲੀਟ ਵਿਚ ਵਾਧੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪਟਿਆਲਾ ਵਿੱਚ 250 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਪੀ.ਆਰ.ਟੀ.ਸੀ. ਫਲੀਟ ਵਿੱਚ ਸ਼ਾਮਲ ਕੀਤਾ ਗਿਆ। ਇਹ ਸਿਰਫ਼ ਆਵਾਜਾਈ ਸਹੂਲਤਾਂ ਵਿੱਚ ਸੁਧਾਰ ਨਹੀਂ, ਸਗੋਂ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਵਧੇਰੇ ਆਰਾਮਦਾਇਕ ਯਾਤਰਾ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਜਨਤਕ ਆਵਾਜਾਈ ਮਜ਼ਬੂਤ ਹੋਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਆਉਣ ਵਾਲੇ ਦਿਨਾਂ ਵਿੱਚ 300 ਤੋਂ ਵੱਧ ਹੋਰ ਬੱਸਾਂ ਪੀ....
ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news, Politics
ਪਟਿਆਲਾ; 6 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂਆਂ ਨੇ ਪੰਜਾਬ ਨੂੰ ਲੁੱਟਣ ਦੀ ਆਪਣੀ ਆਦਤ ਅਜੇ ਤੱਕ ਨਹੀਂ ਛੱਡੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸੱਤਾ ਤੋਂ ਬਾਹਰ ਹੋ ਕੇ ਵੀ ਉਹ ਅਜਿਹੀਆਂ ਘਟੀਆ ਕਾਰਵਾਈਆਂ ਕਰ ਰਹੇ ਹਨ ਤਾਂ ਫਿਰ ਸੱਤਾ 'ਚ ਆ ਕੇ ਤਾਂ ਉਹ ਜੋ ਨੁਕਸਾਨ ਪੰਜਾਬ ਨੂੰ ਪਹੁੰਚਾਉਣਗੇ, ਉਸ ਦਾ ਅੰਦਾਜ਼ਾ ਵੀ ਨਹੀਂ ਲਾਇਆ ਜਾ ਸਕਦਾ, ਜੋ ਗੰਭੀਰ ਸ਼ੰਕੇ ਖੜ੍ਹੇ ਕਰਦਾ ਹੈ। ਅਕਾਲੀਆਂ ਨੂੰ ਆਦਤਨ ਅਪਰਾਧੀ ਆਖਦਿਆਂ ਜਿਨ੍ਹਾਂ ਨੇ ਪਹਿਲਾਂ ਰੇਤਾ ਅਤੇ ਬੱਸਾਂ ਲੁੱਟੀਆਂ ਅਤੇ ਹੁਣ ਬਿਜਲੀ ਚੋਰੀ ਤੱਕ ਆ ਗਏ ਹਨ, ਉਨ੍ਹਾਂ ਕਿਹਾ ਕਿ ਅਜਿਹਾ ਘਟੀਆ ਵਿਵਹਾਰ ਸਰਕਾਰੀ ਸਰੋਤਾਂ ਦਾ ਸ਼ੋਸ਼ਣ ਕਰਨ ਦੀ ਉਨ੍ਹਾਂ ਦੀ ਦ੍ਰਿੜ੍ਹ ਮਾਨਸਿਕਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਇਸ ਦੇ ਆਧਾਰ 'ਤੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਬੇਅਦਬੀ ਅਤੇ ਲੋਕਾਂ 'ਤੇ ਅੱਤਿਆਚਾਰ ਢਾਹੁਣ ਲਈ ਜ਼ਿੰਮੇਵਾਰ ਲੋਕਾਂ ਨ...