ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ
ਚੰਡੀਗੜ੍ਹ, 1 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪਿਛਲੇ 3.5 ਸਾਲਾਂ ਵਿੱਚ ਨੌਜਵਾਨਾਂ ਨੂੰ 56856 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਨਵਾਂ ਰਿਕਾਰਡ ਬਣਾਇਆ ਹੈ, ਜਿਸ ਨਾਲ ਪ੍ਰਤਿਭਾ ਪਲਾਇਨ ਦੇ ਰੁਝਾਨ ਨੂੰ ਪੁੱਠਾ ਗੇੜ ਪੈ ਗਿਆ ਹੈ।
ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ‘ਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਇਹ ਥਾਂ ਅਜਿਹੇ ਕਈ ਸਮਾਗਮਾਂ ਦੀ ਗਵਾਹ ਬਣੀ ਹੈ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਕੁਝ ਨ...







