ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 6 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਪੰਜਾਬ ਦੇ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਆਇਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਕੇ ਵੀ ਮੁਨਾਫ਼ਾ ਕਮਾ ਰਿਹਾ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਨਾ ਸਿਰਫ਼ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਬਹੁਗਿਣਤੀ ਪਰਿਵਾਰਾਂ ਲਈ ਜ਼ੀਰੋ ਬਿਜਲੀ ਬਿੱਲ ਯਕੀਨੀ ਬਣਾਏ, ਸਗੋਂ ਪਿਛਲੀਆਂ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਵੇਚਣ ਦੇ ਪੁਰਾਣੇ ਰੁਝਾਨ ਨੂੰ ਬਦਲਦਿਆਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਬਿਜਲੀ ਉਪਲਬਧਤਾ ਵਿੱਚ ਅਹਿਮ ਸੁਧਾਰ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ ਸ਼੍ਰੇਣੀਆਂ ਲਈ ਟੈਰਿਫ ਘਟਾਏ ਗਏ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਵੇਂ ਸਬਸਟੇਸ਼ਨਾਂ ਅਤੇ ਟ੍ਰਾਂਸਫਾਰਮਰਾਂ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਰੁਜ਼ਗਾਰ ਪੈਦਾ ਕਰਨ ’ਤੇ ਜ਼ੋ...








